ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਰੱਖੜੀ ਬੰਨ੍ਹ ਕੇ ਪਰਤ ਰਹੀ ਔਰਤ ਦੀ ਮੌਤ
ਤਪਾ ਮੰਡੀ, 29 ਅਗਸਤ (ਪ੍ਰਵੀਨ ਗਰਗ)-ਤਪਾ-ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ ’ਤੇ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ’ਤੇ ਸਵਾਰ ਇਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਦ ਕਿ ਚਾਲਕ ਦਾ ਬਚਾਅ ਰਿਹਾ।
ਤਪਾ ਮੰਡੀ, 29 ਅਗਸਤ (ਪ੍ਰਵੀਨ ਗਰਗ)-ਤਪਾ-ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ ’ਤੇ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ’ਤੇ ਸਵਾਰ ਇਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਦ ਕਿ ਚਾਲਕ ਦਾ ਬਚਾਅ ਰਿਹਾ। ਜਾਣਕਾਰੀ ਅਨੁਸਾਰ ਮ੍ਰਿਤਕਾ ਮਾਯਕਾ ਦੇਵੀ ਪਤਨੀ ਮਹਾਂਵੀਰ ਪ੍ਰਸ਼ਾਦ ਵਾਸੀ ਅਬਲਵਾਲ ਜ਼ਿਲ੍ਹਾ ਪਟਿਆਲਾ ਜੋ ਬਠਿੰਡਾ ਵਿਖੇ ਆਪਣੇ ਭਰਾ ਨੂੰ ਰੱਖੜੀ ਬੰਨ੍ਹ ਕੇ ਆਪਣੇ ਭਤੀਜੇ ਸੋਨੂ ਕੁਮਾਰ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਠਿੰਡਾ ਤੋਂ ਪਟਿਆਲਾ ਜਾ ਰਹੇ ਸਨ, ਜਦੋਂ ਉਹ ਤਪਾ ਤਾਜੋ ਕੈਂਚੀਆਂ ਪੁੱਲ ਦੇ ਨਜ਼ਦੀਕ ਪੁੱਜੇ ਤਾਂ ਇਕ ਵਾਹਨ ਨੇ ਉਨ੍ਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਔਰਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ, ਪ੍ਰੰਤੂ ਚਾਲਕ ਦਾ ਬਚਾਅ ਰਿਹਾ। ਘਟਨਾ ਦਾ ਪਤਾ ਲੱਗਦੇ ਹੀ ਮਿੰਨੀ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ। ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਔਰਤ ਦਮ ਤੋੜ ਗਈ। ਘਟਨਾ ਦਾ ਪਤਾ ਲੱਗਦੇ ਹੀ ਥਾਣਾ ਮੁਖੀ ਅਮਰੀਕ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਸਨ। ਪੁਲਿਸ ਵਲੋਂ ਘਟਨਾ ਨੂੰ ਲੈ ਕੇ ਡੁੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ।