ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਦੀ ਸਿੱਧੀ ਪਹੁੰਚ ਬਣੀ-ਹਰਚਰਨ ਸਿੰਘ ਮਾਨ
ਸ਼ਹਿਣਾ, 29 ਅਗਸਤ (ਸੁਰੇਸ਼ ਗੋਗੀ)-ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰਨ ਸਬੰਧੀ ਸਰਕਾਰ ਦੀ ਸਿੱਧੀ ਪਹੁੰਚ ਪਿੰਡਾਂ ਤੱਕ ਬਣਨੀ ਆਰੰਭ ਹੋਈ ਹੈ। ਇਹ ਸ਼ਬਦ ਸਰਪੰਚ ਹਰਚਰਨ ਸਿੰਘ ਮਾਨ ਅਤੇ ਟਰੇਡ ਕਮਸਿਨ ਦੇ ਮੈਂਬਰ ਨੇ ਗੱਲਬਾਤ ਕਰਦਿਆਂ ਆਖੇ।
ਸ
ਸਰਪੰਚ ਹਰਚਰਨ ਸਿੰਘ ਮਾਨ
30-08-2026
ਸ਼ਹਿਣਾ, 29 ਅਗਸਤ (ਸੁਰੇਸ਼ ਗੋਗੀ)-ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰਨ ਸਬੰਧੀ ਸਰਕਾਰ ਦੀ ਸਿੱਧੀ ਪਹੁੰਚ ਪਿੰਡਾਂ ਤੱਕ ਬਣਨੀ ਆਰੰਭ ਹੋਈ ਹੈ। ਇਹ ਸ਼ਬਦ ਸਰਪੰਚ ਹਰਚਰਨ ਸਿੰਘ ਮਾਨ ਅਤੇ ਟਰੇਡ ਕਮਸਿਨ ਦੇ ਮੈਂਬਰ ਨੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਨ੍ਹਾਂ ਦੀ ਜਿਸ ਕੰਮ ਲਈ ਜ਼ੁੰਮੇਵਾਰੀ ਸੌਂਪੀ ਗਈ ਹੈ, ਉਸ ’ਤੇ ਪਹਿਰਾ ਦਿੰਦਿਆਂ ਪਿੰਡਾਂ ਦੀਆਂ ਸਮੱਸਿਆਵਾਂ ਜਿਵੇਂ ਕਿ ਵਿਕਾਸ ਕਾਰਜ, ਸਫ਼ਾਈ, ਡਾਕਟਰੀ ਸਹੂਲਤਾਂ ਤੋਂ ਇਲਾਵਾ ਹੋਰ ਬੁਨਿਆਦੀ ਸਹੂਲਤਾਂ ਦੇ ਮੁੱਦੇ ਸ਼ਾਮਿਲ ਹਨ। ਜਿਨ੍ਹਾਂ ਨੂੰ ਸਬੰਧਿਤ ਅਧਿਕਾਰੀਆਂ ਨੂੰ ਜਾਣੂ ਕਰਵਾ ਕੇ ਹੱਲ ਕਰਵਾਇਆ ਜਾ ਰਿਹਾ ਹੈ। ਹਰਚਰਨ ਸਿੰਘ ਮਾਨ ਨੇ ਕਿਹਾ ਕਿ ਕਈ ਮੁੱਦੇ ਮੰਤਰੀ ਪੱਧਰ ਤੱਕ ਅਤੇ ੳੁੱਚ ਅਧਿਕਾਰੀਆਂ ਨਾਲ ਸਬੰਧਿਤ ਹੁੰਦੇ ਹਨ, ਜਿਨ੍ਹਾਂ ਦੇ ਹੱਲ ਲਈ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੇ ਧਿਆਨ ਵਿਚ ਲਿਆ ਕੇ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਜਸ਼ੈਲੀ ਦਾ ਮਹੱਤਵਪੂਰਨ ਹਿੱਸਾ ਬਣਿਆ ਕਿ ਲੋਕਾਂ ਨੂੰ ਸਮੱਸਿਆਵਾਂ ਹੱਲ ਕਰਵਾਉਣ ਲਈ ਭਟਕਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਲੋਕ ਪੱਖੀ ਮੁੱਦਿਆਂ ਨੂੰ ਜ਼ਮੀਨੀ ਪੱਧਰ ਤੋਂ ਚੁੱਕ ਕੇ ਸਰਕਾਰੇ ਦਰਬਾਰੇ ਲੈ ਕੇ ਜਾਣ ਲਈ ਉਨ੍ਹਾਂ ਦੀ ਟੀਮ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਵਲੋਂ ਹੁਣ ਤਕ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀ ਵਰਗ ਨਾਲ ਸਬੰਧਿਤ ਮੁੱਦਿਆਂ ਨੂੰ ਵੱਖ ਵੱਖ ਮੀਟਿੰਗਾਂ ਦੌਰਾਨ ਸਮਝ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਅਤੇ ਹੱਲ ਕਰਵਾਉਣ ਦੇ ਯਤਨ ਕੀਤੇ ਹਨ। ਹਰਚਰਨ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਮੌਕੇ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਨੌਜਵਾਨ ਵਰਗ ਲਈ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਪਿੰਡਾਂ ਵਿਚ ਪ੍ਰਾਇਮਰੀ ਤੋਂ ਲੈ ਕੇ ਸੈਕੰਡਰੀ ਤਕ ਸਿੱਖਿਆ ਦਾ ਢਾਂਚਾ ੳੁੱਚ ਪਾਏ ਕੀਤੇ ਜਾਣਾ ਸਰਕਾਰ ਦੀ ਵੱਡੀ ਉਪਲਬਧੀ ਹੈ।