ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਸ਼ਹਿਣਾ, 29 ਅਗਸਤ (ਸੁਰੇਸ਼ ਗੋਗੀ)-ਆਰ. ਪੀ.
ਸ਼ਹਿਣਾ, 29 ਅਗਸਤ (ਸੁਰੇਸ਼ ਗੋਗੀ)-ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਖੇਡ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ, ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਅਤੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ ਹਨ, ਸਗੋਂ ਇਕ ਸਿਹਤਮੰਦ ਸਰੀਰ, ਇਕ ਮਜ਼ਬੂਤ ?ਸ਼ਖਸੀਅਤ ਅਤੇ ਅਨੁਸ਼ਾਸਿਤ ਜੀਵਨ ਦੀ ਨੀਂਹ ਵੀ ਹਨ। ਪ੍ਰਿੰਸੀਪਲ ਅਨੁਜ ਸ਼ਰਮਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਬੱਚਿਆਂ ਵਿਚ ਅਨੁਸ਼ਾਸਨ, ਲੀਡਰਸ਼ਿਪ ਹੁਨਰ, ਆਤਮ-ਵਿਸ਼ਵਾਸ, ਸਹਿਯੋਗ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿਚ ਨਿਯਮਿਤ ਤੌਰ ’ਤੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।