29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

93 ਸਾਲਾ ਸੁਪਰ ਸੀਨੀਅਰ ਸਿਟੀਜ਼ਨ ਨੰਦ ਲਾਲ ਸ਼ਰਮਾ ਅਤੇ ਹੋਰਨਾਂ ਨੂੰ ਕੀਤਾ ਸਨਮਾਨਿਤ

ਸੰਗਰੂਰ, 29 ਅਗਸਤ (ਚੌਧਰੀ ਨੰਦ ਲਾਲ ਗਾਂਧੀ)–ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸਮਾਜ ਸੇਵਾ, ਲੋਕ ਭਲਾਈ, ਬਜੁਰਗਾਂ ਅਤੇ ਪੈਨਸ਼ਨਰਾਂ ਦੇ ਸਤਿਕਾਰ ਨੂੰ ਸਮਰਪਿਤ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਕਰਵਾਇਆ ਗਿਆ। ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖਾਲਸਾ, ਓਪੀ ਖਿੱਪਲ, ਕਰਨੈਲ ਸਿੰਘ ਸੇਖੋ, ਡਾ.

Ad Position 21
No active advertisement
ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦਾ ਦ੍ਰਿਸ਼। ਤਸਵੀਰ – ਮੁਕੇਸ਼ ਕੁਮਾਰ 30-08-2026
ਸੰਗਰੂਰ, 29 ਅਗਸਤ (ਚੌਧਰੀ ਨੰਦ ਲਾਲ ਗਾਂਧੀ)–ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸਮਾਜ ਸੇਵਾ, ਲੋਕ ਭਲਾਈ, ਬਜੁਰਗਾਂ ਅਤੇ ਪੈਨਸ਼ਨਰਾਂ ਦੇ ਸਤਿਕਾਰ ਨੂੰ ਸਮਰਪਿਤ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਕਰਵਾਇਆ ਗਿਆ। ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖਾਲਸਾ, ਓਪੀ ਖਿੱਪਲ, ਕਰਨੈਲ ਸਿੰਘ ਸੇਖੋ, ਡਾ. ਮਨਮੋਹਨ ਸਿੰਘ, ਕਿਸ਼ੋਰੀ ਲਾਲ, ਮੁੱਖ ਸਲਾਹਕਾਰ ਆਰਐਲ ਪਾਂਧੀ, ਮੰਗਤ ਰਾਜ ਸਖੀਜਾ, ਸੁਪਰ ਸੀਨੀਅਰ ਸਿਟੀਜਨ ਨੰਦ ਲਾਲ ਸ਼ਰਮਾ, ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਮੀਤ ਪ੍ਰਧਾਨ ਜਨਕ ਰਾਜ ਜੋਸ਼ੀ, ਸਕੱਤਰ ਜਨਰਲ ਤਿਲਕ ਸਤੀਜਾ, ਆਰਗੇਨਾਈਜਰ ਸਕੱਤਰ ਰਾਜ ਕੁਮਾਰ ਬਾਂਸਲ, ਨੈਸ਼ਨਲ ਐਵਾਰਡੀ ਮਾਸਟਰ ਸੱਤਦੇਵ ਸ਼ਰਮਾ, ਉੱਘੇ ਸਮਾਜ ਸੇਵੀ ਹਰੀ ਗੋਪਾਲ ਗਾਬਾ ਆਦਿ ਮੌਜੂਦ ਸਨ। ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖਾਲਸਾ ਅਤੇ ਕੰਵਲਜੀਤ ਸਿੰਘ ਵੱਲੋ ਕੀਤੇ ਮੰਚ ਸੰਚਾਲਨ ਦੌਰਾਨ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਕਿਹਾ ਕਿ ਸਾਨੂੰ ਵਾਤਾਵਰਨ ਦੀ ਸੰਭਾਲ ਅਤੇ ਸ਼ੁੱਧਤਾ ਲਈ ਉਪਰਾਲੇ ਕਰਨੇ ਚਾਹੀਦੇ ਹਨ। ਰੁੱਖ ਲਗਾਓ, ਪਾਣੀ ਬਚਾਓ ਅਤੇ ਪਲਾਸਟਿਕ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਬਜੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ। ਚੇਅਰਮੈਨ ਰਵਿੰਦਰ ਸਿੰਘ ਗੁੱਡੂ ਨੇ ਕਿਹਾ ਕਿ ਸਾਨੂੰ ਸਿੱਖਿਆ ਅਤੇ ਸਿਹਤ ਵੱਲ ਧਿਆਨ ਦੇ ਕੇ ਪੜ੍ਹਨ ਵਾਲੇ ਬੱਚਿਆਂ ਨੂੰ ਹਰ ਤਰ੍ਹਾਂ ਨਾਲ ਮਦਦ ਕਰਨੀ ਚਾਹੀਦੀ ਹੈ ਅਤੇ ਸੀਨੀਅਰ ਸਿਟੀਜਨ ਦੀ ਨਰੋਈ ਸਿਹਤ ਲਈ ਸਮੇਂ-ਸਮੇਂ ’ਤੇ ਮੈਡੀਕਲ ਚੈੱਕਅੱਪ ਕੈਂਪ ਲਾਉਣੇ ਚਾਹੀਦੇ ਹਨ। ਨੈਸ਼ਨਲ ਐਵਾਰਡੀ ਸੱਤਦੇਵ ਸ਼ਰਮਾ ਅਤੇ ਸ਼ਿਵ ਭੋਲੇ ਪੈਦਲ ਮੰਡਲੀ ਦੇ ਪ੍ਰਧਾਨ ਗੋਬਿੰਦਰ ਸ਼ਰਮਾ ਨੇ ਕਿਹਾ ਕਿ ਸਾਨੂੰ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜਕੇ ਹਿੱਸਾ ਪਾਉਣਾ ਚਾਹੀਦਾ ਹੈ। ਆਰ ਐਲ ਪਾਂਧੀ ਨੇ ਕਿਹਾ ਕਿ ਹਰਿਆਵਲ ਲਹਿਰ ਤੋ ਬਿਨਾਂ ਧਰਤੀ ਦਾ ਵਾਤਾਵਰਨ ਕਾਇਮ ਨਹੀ ਰਹਿ ਸਕੇਗਾ। ਪੁਲਿਸ ਇੰਸਪੈਕਟਰ ਸੁਰੇਸ਼ਪਾਲ ਸ਼ਰਮਾ, ਕੁਲਵੰਤ ਰਾਏ ਬਾਂਸਲ, ਜਗਦੀਸ਼ ਵਾਲੀਆ, ਮੁਕੇਸ਼ ਕੁਮਾਰ, ਸੁਰਿੰਦਰਪਾਲ ਗਰਗ, ਕੈਪਟਨ ਅਨਿਲ ਗੋਇਲ, ਜੋਗਿੰਦਰ ਰਾਏ ਸਿੰਗਲਾ, ਕੁਲਵੰਤ ਰਾਏ ਬਾਂਸਲ ਨੇ ਵੀ ਆਪਣੇ ਸੰਬੋਧਨ ਵਿੱਚ ਧਰਤੀ ਨੂੰ ਹਰਾ ਭਰਾ ਰੱਖਣ ਲਈ, ਵਾਤਾਵਰਨ ਦੀ ਸ਼ੁੱਧਤਾ ਲਈ ਆਪਣੇ-ਆਪਣੇ ਜਨਮ ਦਿਨਾਂ ਤੇ ਪੌਦੇ ਲਾਉਣੇ ਚਾਹੀਦੇ ਹਨ। ਸਭਿਆਚਾਰਕ ਸਮਾਗਮ ਦੌਰਾਨ ਮਾਸਟਰ ਓਪੀ ਛਾਬੜਾ, ਫਕੀਰ ਚੰਦ ਲਹਿਰਾਗਾਗਾ, ਰਵਿੰਦਰ ਗੁੱਡੂ, ਮੰਗਤ ਰਾਜ ਸਖੀਜਾ, ਲਾਲ ਚੰਦ ਸੈਣੀ ਵੱਲੋ ਸੱਭਿਆਚਾਰਕ ਵਿਚਾਰਾਂ, ਗੀਤ ਅਤੇ ਵਿਚਾਰਾਂ ਨਾਲ ਹਾਜਰੀਨ ਦਾ ਮਨੋਰੰਜਨ ਕੀਤਾ। ਜਸਪਾਲ ਸਿੰਘ ਵਾਲੀਆ, ਲਾਲ ਚੰਦ ਸੈਣੀ, ਜਤਿੰਦਰ ਗੁਪਤਾ (ਬੈਕ), ਹਰੀ ਗੋਪਾਲ ਗਾਬਾ ਅਤੇ ਸੁਪਰ ਸੀਨੀਅਰ ਸਿਟੀਜਨ ਨੰਦ ਲਾਲ ਸ਼ਰਮਾ (93) ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉੱਘਧੇ ਸਮਾਜ ਸੇਵੀ ਗੋਪਾਲ ਦਾਸ ਗੋਇਲ ਵੱਲੋ ਮਾਲ ਪੂੜੇ ਅਤੇ ਖੀਰ ਦਾ ਲੰਗਰ ਲਾਇਆ ਗਿਆ। ਇਸ ਮੌਕੇ ਦਰਸ਼ਨ ਸਿੰਘ ਚੀਮਾ, ਮੁਕੇਸ਼ ਕੁਮਾਰ, ਸੁਰਜੀਤ ਸਿੰਘ, ਵਾਸਦੇਵ ਸ਼ਰਮਾ, ਰਾਮ ਕੁਮਾਰ, ਮਹਿੰਦਰ ਸਿੰਘ ਢੀਡਸਾ, ਮਦਨ ਗੋਪਾਲ ਸਿੰਗਲਾ, ਸੁਰਿੰਦਰ ਸ਼ੋਰੀ, ਦਰਸ਼ਨ ਸਿੰਘ ਬਲਿੰਗ, ਜਗਦੀਸ਼ ਰਾਏ ਸਿੰਗਲਾ, ਮਾਸਟਰ ਮਦਨ ਲਾਲ, ਯੁਧਿਸ਼ਟਰ ਕੁਮਾਰ, ਡਾ. ਕਰਮਜੀਤਪਾਲ ਸਿੰਘ, ਅਸ਼ੋਕ ਸ਼ਰਮਾ, ਵਰਿੰਦਰ ਬਾਂਸਲ, ਸੁਰਜੀਤ ਸਿੰਘ ਸਹਿਕਾਰਤਾ ਆਦਿ ਸੀਨੀਅਰ ਸਿਟੀਜ਼ਨ ਅਤੇ ਅਹੁਦੇਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਕਰਨਜੋਤ ਸਿੰਘ ਗਿੱਲ ਦੀ ਹੋਈ ਤਾਜਪੋਸ਼ੀ ਅਗਲੀ ਖ਼ਬਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਰਾੜਾ ਸਾਹਿਬ ਵਿਖੇ ਦਸਤਾਰ ਕੈਂਪ ਲਗਾਇਆ
Ad Position 24