ਕਾਂਗਰਸ ਸਰਕਾਰ ਆਉਣ ’ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ-ਵਿਧਾਇਕ ਕਾਲਾ ਢਿੱਲੋਂ
ਮਹਿਲ ਕਲਾਂ, 30 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦੇ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੀਨੀਅਰ ਆਗੂ ਕਮਲਜੀਤ ਸਿੰਘ ਚੱਕ ਦੇ ਦਫ਼ਤਰ ਵਿਖੇ ’ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਟੇਜਾਂ ਤੋਂ ਲਗਾਤਾਰ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।
ਮਹਿਲ ਕਲਾਂ, 30 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦੇ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੀਨੀਅਰ ਆਗੂ ਕਮਲਜੀਤ ਸਿੰਘ ਚੱਕ ਦੇ ਦਫ਼ਤਰ ਵਿਖੇ ’ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਟੇਜਾਂ ਤੋਂ ਲਗਾਤਾਰ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਢਿੱਲੋਂ ਨੇ ਕਿਹਾ ਕਿ ਪੁਲਿਸ ਭਰਤੀ ਦੌਰਾਨ 50 ਤੋਂ 80 ਹਜ਼ਾਰ ਤਨਖ਼ਾਹ ਦਾ ਦਾਅਵਾ ਕੀਤਾ ਗਿਆ, ਜਦਕਿ ਨਿਯੁਕਤੀ ਪੱਤਰਾਂ ’ਤੇ ਤਨਖ਼ਾਹ ਸਿਰਫ਼ 19 ਹਜ਼ਾਰ ਰੁਪਏ ਦਰਜ ਸੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਪੱਕੇ ਕਰਨ, ਸਿੱਖਿਆ ਕ੍ਰਾਂਤੀ ਅਤੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋਏ ਹਨ। ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ ਹਨ ਅਤੇ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਜਾਰੀ ਹਨ। ਉਨ੍ਹਾਂ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਧਰਨਿਆਂ ਦੀ ਧਰਤੀ ਬਣ ਚੁੱਕਾ ਹੈ ਅਤੇ ਸਰਕਾਰ ਮਸਲੇ ਹੱਲ ਕਰਨ ਦੀ ਥਾਂ ਮੁਲਾਜ਼ਮਾਂ ਨੂੰ ਧਮਕੀਆਂ ਦੇ ਰਹੀ ਹੈ। ਕਾਂਗਰਸ ਸਰਕਾਰ ਆਉਣ ’ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ। ਇਸ ਮੌਕੇ ਕਮਲਜੀਤ ਸਿੰਘ ਚੱਕ ਅਤੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਨੇ ਕਿਹਾ ਕਿ ਲੋਕ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ, ਜੋ ਸੂਬੇ ਨੂੰ ਮੁੜ ਖ਼ੁਸ਼ਹਾਲੀ ਦੀ ਲੀਹ ’ਤੇ ਲਿਆਵੇਗੀ। ਇਸ ਸਮੇਂ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ, ਬਲਵੰਤ ਰਾਏ ਸ਼ਰਮਾ ਆਦਿ ਹਾਜ਼ਰ ਸਨ।