31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਕਿਯੂ ਉਗਰਾਹਾਂ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਅਣਮਿਥੇ ਸਮੇਂ ਲਈ ਮੋਰਚਾ ਸ਼ੁਰੂ

ਬਰਨਾਲਾ, 30 ਅਗਸਤ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਸੂਬਾ ਪੱਧਰੀ ਸੱਦੇ ’ਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਅਣਮਿਥੇ ਸਮੇਂ ਲਈ ਮੋਰਚਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਕ੍ਰਿਸ਼ਨ ਸਿੰਘ, ਬਲੌਰ ਸਿੰਘ ਛੰਨਾ, ਪ੍ਰਧਾਨ ਰਾਮ ਸਿੰਘ ਸੰਘੇੜਾ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਅੰਨਦਾਤੇ ਨਾਲ ਦੁਸ਼ਮਣਾਂ ਵਾਲਾ ਵਤੀਰਾ ਅਪਣਾ ਕੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਨਿਆਂ ਨੂੰ ਪੈਦਾਵਾਰ ਸਰੋਤ ਕੌਡੀਆਂ ਦੇ ਭਾਅ ਲੁਟਾਅ ਰਹੀ ਹੈ, ਜਦਕਿ ਭਾਰਤ ਦੇ ਕਿਸਾਨਾਂ ਨੇ ਅਨਾਜ ਦਾਲਾਂ ਤੇਲ, ਫਲ, ਸਬਜ਼ੀਆਂ ਆਦਿ ਵਿਚ ਦੁਨੀਆਂ ਦਾ ਸਭ ਤੋਂ ਵੱਧ ਰਿਕਾਰਡ ਪੈਦਾ ਕੀਤਾ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 31-08-2026
ਬਰਨਾਲਾ, 30 ਅਗਸਤ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਸੂਬਾ ਪੱਧਰੀ ਸੱਦੇ ’ਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਅਣਮਿਥੇ ਸਮੇਂ ਲਈ ਮੋਰਚਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਕ੍ਰਿਸ਼ਨ ਸਿੰਘ, ਬਲੌਰ ਸਿੰਘ ਛੰਨਾ, ਪ੍ਰਧਾਨ ਰਾਮ ਸਿੰਘ ਸੰਘੇੜਾ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਅੰਨਦਾਤੇ ਨਾਲ ਦੁਸ਼ਮਣਾਂ ਵਾਲਾ ਵਤੀਰਾ ਅਪਣਾ ਕੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਨਿਆਂ ਨੂੰ ਪੈਦਾਵਾਰ ਸਰੋਤ ਕੌਡੀਆਂ ਦੇ ਭਾਅ ਲੁਟਾਅ ਰਹੀ ਹੈ, ਜਦਕਿ ਭਾਰਤ ਦੇ ਕਿਸਾਨਾਂ ਨੇ ਅਨਾਜ ਦਾਲਾਂ ਤੇਲ, ਫਲ, ਸਬਜ਼ੀਆਂ ਆਦਿ ਵਿਚ ਦੁਨੀਆਂ ਦਾ ਸਭ ਤੋਂ ਵੱਧ ਰਿਕਾਰਡ ਪੈਦਾ ਕੀਤਾ ਹੋਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵਰਗੇ ਯੋਧਿਆਂ ਨੇ ਜਗੀਰਦਾਰਾਂ ਤੋਂ ਜ਼ਮੀਨਾਂ ਖੋਹ ਕੇ ਕਿਸਾਨਾਂ, ਮਜ਼ਦੂਰਾਂ ਵਿਚ ਵੰਡੀਆਂ ਸਨ। ਉਨ੍ਹਾਂ ਦੀ ਵਿਰਾਸਤ ਨੂੰ ਕਦਾਂ ਚਿਤ ਸਾਮਰਾਜੀ ਕਾਰਪੋਰੇਟ ਘਰਾਨਿਆਂ ਦੇ ਹਵਾਲੇ ਨਹੀਂ ਕਰਨ ਦੇਵਾਂਗੇ। ਉਨ੍ਹਾਂ ਮੰਗ ਕੀਤੀ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਸਭਨਾਂ ਸਾਮਰਾਜੀ ਮੁਲਕਾਂ ਨਾਲ ਕੀਤੇ ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ, ਮੁੜ ਲਿਆਂਦੀ ਜਾ ਰਹੀ ਲੈਂਡ ਪੋਲਿੰਗ ਨੀਤੀ ਰੱਦ ਕੀਤੀ ਜਾਵੇ, ਆਬਾਦਕਾਰਾਂ ਮੁਜਾਰਿਆਂ ਕਿਸਾਨਾਂ ਸਮੇਤ ਦਹਾਕਿਆਂ ਤੋਂ ਜ਼ਮੀਨਾਂ ਵਾਹ ਰਹੇ ਕਿਸਾਨਾਂ, ਮਜ਼ਦੂਰਾਂ ਨੂੰ ਮਾਲਕੀ ਹੱਕ ਫ਼ੌਰੀ ਦਿੱਤੇ ਜਾਣ, ਕਿਸਾਨ, ਮਜ਼ਦੂਰਾਂ ਤੇ ਦਿਹਾੜੀਦਾਰਾਂ ਦੇ ਸਾਰੇ ਕਿਰਤੀਆਂ ਦੀ ਸਾਰੇ ਕਰਜ਼ੇ ਖ਼ਤਮ ਕੀਤੇ ਜਾਣ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਤੁਰੰਤ ਦਿੱਤਾ ਜਾਵੇ, ਕਿਸਾਨਾਂ, ਮਜ਼ਦੂਰਾਂ ਤੇ ਵਾਤਾਵਰਨ ਖੇਤੀ ਨੀਤੀ ਲਾਗੂ ਕੀਤੀ ਜਾਵੇ, ਸੰਘਰਸ਼ ਦੌਰਾਨ ਕਿਸਾਨ ਆਗੂਆਂ ਤੇ ਵਰਕਰਾਂ ਤੇ ਕਿਸਾਨਾਂ ਤੇ ਪਰਾਲੀ ਸਾੜਨ ਦੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ, ਬਿਜਲੀ ਬਿੱਲ ਤੇ ਸੀਡ ਬਿਲ ਕਿਰਤ ਕੋਡ ਤੇ ਜੀ ਰਾਮ ਜੀ ਵਰਗੇ ਨਵੇਂ ਲੋਕ ਦੋਖੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਮਹਿੰਗਾਈ ਵਧਾਉਣ ਦੇ ਸਾਰੇ ਕਦਮ ਰੋਕੇ ਜਾਣ, ਤੇਲ, ਗੈਸ ਤੇ ਹੋਰਨਾਂ ਕੀਮਤਾਂ ’ਚ ਕੀਤੇ ਵਾਧੇ ਵਾਪਸ ਲਏ ਜਾਣ। ਇਸ ਮੌਕੇ ਕੁਲਜੀਤ ਸਿੰਘ ਵਜੀਦਕੇ, ਨਾਜਰ ਸਿੰਘ ਠੁੱਲੀਵਾਲ, ਬੂਟਾ ਸਿੰਘ ਗੰਡੇਵਾਲ, ਮਲਕੀਤ ਸਿੰਘ ਹੇੜੀਕੇ, ਦਰਸ਼ਨ ਸਿੰਘ ਚੀਮਾ, ਜਗਤਾਰ ਸਿੰਘ ਢਿੱਲਵਾਂ, ਹਰੀ ਸਿੰਘ ਭਗਤਪੁਰਾ, ਨਰਿੱਪਜੀਤ ਸਿੰਘ ਬਡਬਰ, ਔਰਤ ਦੇ ਕਨਵੀਨਰ ਕਮਲਜੀਤ ਕੌਰ ਬਰਨਾਲਾ, ਬਿੰਦਰਪਾਲ ਕੌਰ ਭਦੌੜ, ਅਮਰਜੀਤ ਕੌਰ ਬਡਬਰ, ਰਾਜਵਿੰਦਰ ਕੌਰ ਕਾਲੇਕੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਕੱਲ੍ਹ ਅਗਲੀ ਖ਼ਬਰ ਇੰਸਪੈਕਟਰ ਬਲਜੀਤ ਸਿੰਘ ਚੀਮਾ ਦਾ ਜੱਦੀ ਪਿੰਡ ਚੀਮਾ ਵਿਖੇ ਕੀਤਾ ਵਿਸ਼ੇਸ਼ ਸਨਮਾਨ
Ad Position 24