31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਆਮ ਆਦਮੀ ਪਾਰਟੀ ਸਿਰਫ਼ ਸੋਸ਼ਲ ਮੀਡੀਆ ’ਤੇ ਫੋਕੀ ਬਿਆਨਬਾਜ਼ੀ ਤੱਕ ਸੀਮਤ- ਐਡਵੋਕੇਟ ਰਾਹੀ

ਤਪਾ ਮੰਡੀ, 30 ਅਗਸਤ (ਪ੍ਰਵੀਨ ਗਰਗ)-ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਸਿਰਫ਼ ਸੋਸ਼ਲ ਮੀਡੀਆ ’ਤੇ ਫੋਕੀ ਬਿਆਨਬਾਜ਼ੀ ਤੱਕ ਹੀ ਸੀਮਤ ਹੈ ਕਿਉਂਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਡੀ. ਏ.

Ad Position 21
No active advertisement
ਅਜੀਤ ਡੈਸਕ 31-08-2026
ਤਪਾ ਮੰਡੀ, 30 ਅਗਸਤ (ਪ੍ਰਵੀਨ ਗਰਗ)-ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਸਿਰਫ਼ ਸੋਸ਼ਲ ਮੀਡੀਆ ’ਤੇ ਫੋਕੀ ਬਿਆਨਬਾਜ਼ੀ ਤੱਕ ਹੀ ਸੀਮਤ ਹੈ ਕਿਉਂਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਡੀ.ਏ. ਦੀਆਂ ਕਿਸ਼ਤਾਂ ਅਤੇ ਹੋਰ ਬਕਾਇਆ ਨੂੰ ਜਾਰੀ ਕਰਨ ਦੀ ਮੰਗ ਦੇ ਚੱਲਦਿਆਂ ਕੀਤੀ ਗਈ ਮਹਾਂ ਹੜਤਾਲ ਨੇ ਇਹ ਸਾਬਤ ਕਰ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਤਪਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵਲੋਂ ਇਸ ਮਸਲੇ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ। ਮਹਿੰਗਾਈ ਲਗਾਤਾਰ ਵੱਧ ਰਹੀ ਹੈ ਅਤੇ ਅਜਿਹੇ ਸਮੇਂ ਵਿਚ ਮੁਲਾਜ਼ਮਾਂ ਨੂੰ ਬਣਦਾ ਡੀ.ਏ. ਨਾ ਮਿਲਣਾ ਉਨ੍ਹਾਂ ਨਾਲ ਵੱਡੀ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਤਾਨਾਸ਼ਾਹੀ ਨੀਤੀ ਮਹਿੰਗੀ ਪੈ ਸਕਦੀ ਹੈ। ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ, ਇਸ ਲਈ ਪੰਜਾਬ ਵਿਰੋਧੀ ਦਿੱਲੀ ਦੇ ਲੁਟੇਰਿਆਂ ਨੂੰ ਹਰਾਉਣਾ ਸਮੇਂ ਦੀ ਵੱਡੀ ਲੋੜ ਹੈ, ਜਿਸ ਦੇ ਚੱਲਦਿਆਂ ਸਾਨੂੰ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹੋਰ ਮਜ਼ਬੂਤ ਕਰਨਾ ਪਵੇਗਾ। ਇਸ ਮੌਕੇ ਬੇਅੰਤ ਮਾਂਗਟ, ਗੁਰਬਿੰਦਰ ਸਿੰਘ ਬਾਸੀ, ਮਿ: ਬਲਜਿੰਦਰ ਸਿੰਘ, ਬਿੱਟੂ ਬਰਾੜ, ਸੋਨੂੰ ਮੱਲ੍ਹੀ, ਨੰਬਰਦਾਰ ਸਤਨਾਮ ਸਿੰਘ, ਗੁਰਮੇਲ ਸਿੰਘ ਆਦਿ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਰਸੇਮ ਸਿੰਘ ਕਾਹਨੇਕੇ ਦੇ ਦੂਜੀ ਵਾਰ ਚੇਅਰਮੈਨ ਬਣਨ ’ਤੇ ਇਲਾਕੇ ’ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਰਾਊਂਡਗਲਾਸ ਅਕੈਡਮੀ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24