ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਦੀ ਖੋ-ਖੋ ਟੀਮ ਨੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਕੀਤਾ ਪ੍ਰਾਪਤ
ਧਨੌਲਾ, 30 ਅਗਸਤ (ਜਤਿੰਦਰ ਸਿੰਘ ਧਨੌਲਾ)-ਪੰਜਾਬ ਰਾਜ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਬਰਨਾਲਾ ਦੀ ਖੋ-ਖੋ ਦੀ ਟੀਮ ਅੰਡਰ-19 ਲੜਕੀਆਂ ਨੇ ਜੈ ਵਾਟਿਕਾ ਸਕੂਲ ਬਰਨਾਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲੇ੍ਹ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਦੋ ਲੜਕੀਆਂ ਸਟੇਟ ਪੱਧਰ ਲਈ ਸਿਲੈੱਕਟ ਹੋਈਆਂ।
ਧਨੌਲਾ, 30 ਅਗਸਤ (ਜਤਿੰਦਰ ਸਿੰਘ ਧਨੌਲਾ)-ਪੰਜਾਬ ਰਾਜ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਬਰਨਾਲਾ ਦੀ ਖੋ-ਖੋ ਦੀ ਟੀਮ ਅੰਡਰ-19 ਲੜਕੀਆਂ ਨੇ ਜੈ ਵਾਟਿਕਾ ਸਕੂਲ ਬਰਨਾਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲੇ੍ਹ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਦੋ ਲੜਕੀਆਂ ਸਟੇਟ ਪੱਧਰ ਲਈ ਸਿਲੈੱਕਟ ਹੋਈਆਂ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ ਨੇ ਬੱਚਿਆਂ ਅਤੇ ਸਕੂਲ ਦੇ ਖੇਡ ਅਧਿਆਪਕਾ ਗੁਰਵੀਰ ਸਿੰਘ ਡੀ.ਪੀ. ਅਤੇ ਕਰਨਦੀਪ ਡੀ.ਪੀ ਦੀ ਇਸ ਪ੍ਰਾਪਤੀ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਅੱਗੋਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। ਪਿ੍ਰੰਸੀਪਲ ਮੈਡਮ ਸਿਮਰਨ ਕੌਰ ਨੇ ਖੋ-ਖੋ ਦੀ ਸਾਰੀ ਟੀਮ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਜਿੱਤ ਸਕੂਲ ਦੇ ਫਿਜ਼ੀਕਲ ਅਧਿਆਪਕਾ ਗੁਰਵੀਰ ਸਿੰਘ ਅਤੇ ਕਰਨਦੀਪ ਦੇ ਉਪਰਾਲੇ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਹੀ ਸੰਭਵ ਹੋਈ ਹੈ। ਪ੍ਰਿੰਸੀਪਲ ਮੈਡਮ ਸਿਮਰਨ ਕੌਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਚੰਗੀ ਅਗਵਾਈ ਵਾਲੇ ਗੁਣ ਪੈਦਾ ਕਰਦੀਆਂ ਹਨ। ਸਕੂਲੀ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਉਣੇ ਸਿੱਖਿਆ ਵਿਭਾਗ ਦਾ ਇਕ ਵਧੀਆ ਉਪਰਾਲਾ ਹੈ। ਉਨ੍ਹਾਂ ਆਸ ਕੀਤੀ ਕਿ ਅੱਗੋਂ ਵੀ ਬੱਚੇ ਇਸੇ ਤਰ੍ਹਾਂ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਦੇ ਰਹਿਣਗੇ।