ਹੜਤਾਲੀ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਸੂਬਾ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋਇਆ-ਚੱਕ
ਮਹਿਲ ਕਲਾਂ, 30 ਅਗਸਤ (ਤਰਸੇਮ ਸਿੰਘ ਗਹਿਲ)-ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦਾ ਹਰ ਵਰਗ ਦੁਖੀ ਹੈ ਮੁਲਾਜ਼ਮ, ਕਿਸਾਨ, ਮਜ਼ਦੂਰ ਤੋਂ ਇਲਾਵਾ ਵਪਾਰੀ ਵਰਗ ਵੀ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਮਾੜੀ ਨੀਤੀਆਂ ਤੋਂ ਦੁਖੀ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਚੱਲਦਾ ਕਰਨ ਲਈ ਕਾਹਲੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਮਹਿਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ, ਇਸ ਸਮੇਂ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ’ਤੇ ਆਗੂ ਹਾਜ਼ਰ ਸਨ।
ਮਹਿਲ ਕਲਾਂ, 30 ਅਗਸਤ (ਤਰਸੇਮ ਸਿੰਘ ਗਹਿਲ)-ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦਾ ਹਰ ਵਰਗ ਦੁਖੀ ਹੈ ਮੁਲਾਜ਼ਮ, ਕਿਸਾਨ, ਮਜ਼ਦੂਰ ਤੋਂ ਇਲਾਵਾ ਵਪਾਰੀ ਵਰਗ ਵੀ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਮਾੜੀ ਨੀਤੀਆਂ ਤੋਂ ਦੁਖੀ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਚੱਲਦਾ ਕਰਨ ਲਈ ਕਾਹਲੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਮਹਿਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ, ਇਸ ਸਮੇਂ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ’ਤੇ ਆਗੂ ਹਾਜ਼ਰ ਸਨ। ਇਸ ਮੌਕੇ ਕਮਲਜੀਤ ਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜਤਾਲੀ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਕਿਸਾਨ ਮਜ਼ਦੂਰ ਅਤੇ ਵਪਾਰੀ ਦੀ ਤਰ੍ਹਾਂ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ। ਜਿਸ ਕਰ ਕੇ ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਦੇ ਮਾੜੇ ਰਵੱਈਏ ਪ੍ਰਤੀ ਗਹਿਰਾ ਰੋਸ ਹੈ, ਮਹਿੰਗਾਈ ਭੱਤੇ ਅਤੇ ਹੋਰ ਮੰਗਾਂ ਦੇ ਲਈ ਸੰਘਰਸ਼ ਦੇ ਰਾਹ ਪਏ ਮੁਲਾਜ਼ਮਾਂ ਦਾ ਉਨ੍ਹਾਂ ਵਲੋਂ ਡਟ ਕੇ ਸਹਿਯੋਗ ਕੀਤਾ ਜਾਵੇਗਾ। ਇਸ ਸਮੇਂ ਕਮਲਜੀਤ ਸਿੰਘ ਚੱਕ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਪਾਰਟੀ ਦੀ ਮਜ਼ਬੂਤੀ ਤੇ ਨੌਜਵਾਨਾਂ ਦੇ ਚੰਗੇਰੇ ਭਵਿੱਖ ਲਈ ਸਮੂਹ ਜਨਤਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਕਾਂਗਰਸ ਪਾਰਟੀ ਦਾ ਖੁੱਲੇ੍ਹ ਆਮ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਕਿ ਅਗਲੀ ਸਰਕਾਰ ਕਾਂਗਰਸ ਦੀ ਅਗਵਾਈ ਵਾਲੀ ਬਣਾ ਕੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਡੇ ਫ਼ੈਸਲੇ ਲਏ ਜਾ ਸਕਣ। ਇਸ ਮੌਕੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪਾਰਟੀ ਵਰਕਰਾਂ ਦੇ ਆਗੂਆਂ ਨੂੰ ਤਕੜੇ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ ਆਗੂ ਤੇ ਵਰਕਰ ਹਾਜ਼ਰ ਸਨ।