ਰੇਸ਼ਮ ਸਿੰਘ ਫਰਵਾਲੀ ਕਾਂਗਰਸ ਪਾਰਟੀ ਦੇ ਐੱਸ.ਸੀ. ਸੈੱਲ ਦੇ ਵਾਈਸ ਚੇਅਰਮੈਨ ਬਣੇ
ਸੰਦੌੜ, 30 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਹਲਕਾ ਮਾਲੇਰਕੋਟਲਾ ਨਾਲ ਸਬੰਧਿਤ ਪਿੰਡ ਫਰਵਾਲੀ ਦੇ ਕਾਂਗਰਸੀ ਆਗੂ ਰੇਸ਼ਮ ਸਿੰਘ ਨੂੰ ਕਾਂਗਰਸ ਪਾਰਟੀ ਦੇ ਐੱਸ. ਸੀ ਸੈੱਲ ਵਲੋਂ ਜਿਲ੍ਹਾ ਮਾਲੇਰਕੋਟਲਾ ਦਾ ਵਾਈਸ ਚੇਅਰਮੈਨ ਲਗਾਇਆ ਗਿਆ ਹੈ।
ਸੰਦੌੜ, 30 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਹਲਕਾ ਮਾਲੇਰਕੋਟਲਾ ਨਾਲ ਸਬੰਧਿਤ ਪਿੰਡ ਫਰਵਾਲੀ ਦੇ ਕਾਂਗਰਸੀ ਆਗੂ ਰੇਸ਼ਮ ਸਿੰਘ ਨੂੰ ਕਾਂਗਰਸ ਪਾਰਟੀ ਦੇ ਐੱਸ.ਸੀ ਸੈੱਲ ਵਲੋਂ ਜਿਲ੍ਹਾ ਮਾਲੇਰਕੋਟਲਾ ਦਾ ਵਾਈਸ ਚੇਅਰਮੈਨ ਲਗਾਇਆ ਗਿਆ ਹੈ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸ.ਸੀ ਸੈੱਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਵਲੋਂ ਰੇਸ਼ਮ ਸਿੰਘ ਨੂੰ ਅਥਾਰਟੀ ਲੈਟਰ ਜਾਰੀ ਕੀਤਾ ਗਿਆ ਹੈ।ਵਾਈਸ ਚੇਅਰਮੈਨ ਬਣਾਏ ਜਾਣ ’ਤੇ ਖੁਸ਼ੀ ਜਾਹਿਰ ਕਰਦੇ ਹੋਏ ਰੇਸ਼ਮ ਸਿੰਘ ਫਰਵਾਲੀ ਨੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ, ਜਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ ਦੇ ਪ੍ਰਧਾਨ ਬੀਬਾ ਨਿਸਾਤ ਅਖਤਰ ਅਤੇ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ।