01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਬਲਵਿੰਦਰ ਸਿੰਘ ਸੇਖੋਂ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਟਸ ਦੀਆਂ ਫੀਸਾਂ ਸੰਬੰਧੀ ਸਰਕਾਰ ਵਲੋਂ ਬਣਾਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਬਾਡੀ ਦੇ ਮੈਂਬਰ ਨਿਯੁਕਤ

ਬਰਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਬਲਵਿੰਦਰ ਸਿੰਘ ਸੇਖੋਂ ਨੂੰ ਅਨਏਡਿਡ ਅਜੂਕੇਸ਼ਨਲ ਇੰਸਟੀਚਿਊਟਸ ਵਿਚ ਫੀਸਾਂ ਸਬੰਧੀ ਬਣਾਈ ਜ਼ਿਲ੍ਹਾ ਰੈਗੂਲੇਟਰੀ ਬਾਡੀ ’ਚ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਦੇ ਮਾਨਯੋਗ ਰਾਜਪਾਲ ਵਲੋਂ ‘ਦ ਪੰਜਾਬ ਅਨਏਡਿਡ ਐਜੁਕੇਸ਼ਨਲ ਇੰਸਟੀਚਿਊਸ਼ਨਜ਼ ਐਕਟ 2016’ (ਸੋਧ ਐਕਟ 2019) ਦੀ ਧਾਰਾ 3(2) (ਡੀ) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ।

Ad Position 21
No active advertisement
ਸ: ਬਲਵਿੰਦਰ ਸਿੰਘ ਸੇਖੋਂ 01-09-2026
ਬਰਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਬਲਵਿੰਦਰ ਸਿੰਘ ਸੇਖੋਂ ਨੂੰ ਅਨਏਡਿਡ ਅਜੂਕੇਸ਼ਨਲ ਇੰਸਟੀਚਿਊਟਸ ਵਿਚ ਫੀਸਾਂ ਸਬੰਧੀ ਬਣਾਈ ਜ਼ਿਲ੍ਹਾ ਰੈਗੂਲੇਟਰੀ ਬਾਡੀ ’ਚ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਦੇ ਮਾਨਯੋਗ ਰਾਜਪਾਲ ਵਲੋਂ ‘ਦ ਪੰਜਾਬ ਅਨਏਡਿਡ ਐਜੁਕੇਸ਼ਨਲ ਇੰਸਟੀਚਿਊਸ਼ਨਜ਼ ਐਕਟ 2016’ (ਸੋਧ ਐਕਟ 2019) ਦੀ ਧਾਰਾ 3(2) (ਡੀ) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ। ਸਰਕਾਰ ਵਲੋਂ ਜਾਰੀ ਅਧਿਕਾਰਤ ਅਧਿਸੂਚਨਾ ਅਨੁਸਾਰ ਬਲਵਿੰਦਰ ਸਿੰਘ ਸੇਖੋ ਨੂੰ ਜ਼ਿਲ੍ਹਾ ਬਰਨਾਲਾ ਤੋਂ ਇਸ ਰੈਗੂਲੇਟਰੀ ਬਾਡੀ ਦੇ ਮੈਂਬਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਨ੍ਹਾਂ ਦੇ ਕਾਰਜਕਾਲ ਦੀ ਮਿਆਦ ਦੋ ਸਾਲਾਂ ਦੀ ਹੋਵੇਗੀ। ਸ: ਬਲਵਿੰਦਰ ਸਿੰਘ ਸੇਖੋ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਬਣਾਈ ਗਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਬਾਡੀ ਨਾਲ ਜ਼ਿਲ੍ਹਾ ਪੱਧਰ ’ਤੇ ਸਕੂਲਾਂ ਦੀਆਂ ਫੀਸਾਂ ਨਾਲ ਸਬੰਧਿਤ ਮਸਲਿਆਂ ਦਾ ਨਿਪਟਾਰਾ ਹੋਵੇਗਾ ਅਤੇ ਪ੍ਰਕਿਰਿਆ ਵਧੇਰੇ ਸੁਚਾਰੂ ਤੇ ਪਾਰਦਰਸ਼ੀ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਲਾ ਜੀ ਧਾਮ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ 4 ਨੂੰ ਅਗਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਅਣਮਿੱਥੇ ਸਮੇਂ ਦਾ ਮੋਰਚਾ ਦੂਜੇ ਦਿਨ ’ਚ ਸ਼ਾਮਿਲ
Ad Position 24