31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਕੀਤੀਆਂ ਹਾਸਿਲ

ਭਦੌੜ, 31 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਾਈ. ਐੱਸ.

Ad Position 21
No active advertisement
ਅਜੀਤ ਡੈਸਕ 01-09-2026
ਭਦੌੜ, 31 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਾਈ.ਐੱਸ. ਸਕੂਲ ਹੰਡਿਆਇਆ ਵਿਖੇ ਕਰਵਾਏ ਗਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾ ਵਿਚ ਤਗਮੇ ਅਤੇ ਪੁਜ਼ੀਸ਼ਨਾਂ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪਿ੍ਰੰਸੀਪਲ ਪੀ.ਕੇ. ਠਾਕੁਰ ਨੇ ਦੱਸਿਆ ਕਿ ਲੜਕੀਆਂ ਦੇ ਅੰਡਰ-17 ਵਰਗ ਵਿਚ ਸਹਿਜਪ੍ਰੀਤ ਕੌਰ, ਚੰਨਪ੍ਰੀਤ ਕੌਰ, ਗੁਰਅਨਾਇਤ ਕੌਰ, ਈਸਾਰਵੀਰ ਕੌਰ, ਗੁਣਤਾਸ ਕੌਰ, ਅੰਜਲੀ, ਤਨਵੀਰ ਕੌਰ ਤੇ ਅਨੁਰੂਪ ਕੌਰ ਨੇ ਸੋਨ ਤਗਮਾ ਅਤੇ ਮਨਜੋਤ ਕੌਰ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। ਅੰਡਰ-14 ਵਰਗ ਲੜਕੇ ਵਿਚ ਗੁਰਮਾਨ ਸਿੰਘ ਨੇ ਸੋਨ ਤਗਮਾ ਅਤੇ ਪਾਰਸ ਸ਼ਰਮਾ ਤੇ ਤੇਗਫਤਿਹ ਸਿੰਘ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਅੰਡਰ-17 ਵਰਗ ਵਿਚ ਤਸਲੀਮ ਮਲਿਕ, ਹਰਪਿੰਦਰ ਸਿੰਘ, ਜਸਨੂਰ ਸਿੰਘ ਨੇ ਸੋਨ ਤਗਮਾ ਅਤੇ ਸੁਖਜੀਵਨ ਸਿੰਘ, ਇਕਬਾਲ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ ਅਤੇ ਗੁਰਸ਼ਾਨਦੀਪ ਸਿੰਘ ਅਤੇ ਰੋਨਿਤ ਧਾਲੀਵਾਲ ਨੇ ਕਾਂਸੀ ਦਾ ਤਗਮਾ ਪ੍ਰਾਪਤ ਕਰ ਕੇ ਆਪਣੀ ਖੇਡ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਡਾ: ਦਰਸ਼ਨ ਸਿੰਘ ਗਿੱਲ, ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ, ਐਮ.ਡੀ. ਰਿਚਾ ਪਨੇਸਰ ਗਿੱਲ ਨੇ ਜੇਤੂ ਖਿਡਾਰੀਆਂ ਅਤੇ ਕੋਚ ਦਵਿੰਦਰ ਸਿੰਘ ਦਾ ਸਕੂਲ ਪੁੱਜਣ ’ਤੇ ਸਵਾਗਤ ਕਰਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬਾਕਸਿੰਗ ਵਰਗੀ ਖੇਡ ਵਿਦਿਆਰਥੀਆਂ ਵਿਚ ਅਨੁਸ਼ਾਸਨ, ਹਿੰਮਤ, ਆਤਮ-ਵਿਸ਼ਵਾਸ ਅਤੇ ਮੁਸ਼ਕਿਲ ਹਲਾਤਾਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ 22 ਏਕੜ ਖੇਤਰ ’ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਸ਼ਗਨ ਪੈਲੇਸ ਮਹਿਲ ਕਲਾਂ ਵਿਖੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਸ਼ਾਨਦਾਰ ਸਮਾਗਮ ਕਰਵਾਇਆ
Ad Position 24