ਮਿਸ਼ਨ ਕਲੀਨ ਪੰਜਾਬ ਤਹਿਤ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ 22 ਏਕੜ ਖੇਤਰ ’ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਬਰਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਕੀਤੀ ਗਈ ਵੱਡੀ ਪਹਿਲਕਦਮੀ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਹਿਰ ਦੇ 22 ਏਕੜ ਖੇਤਰ ’ਚ ਮੇਅਰ ਹਸਨਪ੍ਰੀਤ ਭਾਰਦਵਾਜ ਦੀ ਦੇਖ-ਰੇਖ ਹੇਠ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਦੌਰਾਨ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਪੱਤੀ ਰੋਡ ਨਾਲ ਲੱਗਦੇ 22 ਏਕੜ ਕੋਲ ਕੂੜਾ ਡੰਪ ਨੂੰ ਖ਼ਤਮ ਕਰਨ ਲਈ ਵਚਨਬੱਧਤਾ ਦੁਹਰਾਈ।
ਬਰਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਕੀਤੀ ਗਈ ਵੱਡੀ ਪਹਿਲਕਦਮੀ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਹਿਰ ਦੇ 22 ਏਕੜ ਖੇਤਰ ’ਚ ਮੇਅਰ ਹਸਨਪ੍ਰੀਤ ਭਾਰਦਵਾਜ ਦੀ ਦੇਖ-ਰੇਖ ਹੇਠ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਦੌਰਾਨ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਪੱਤੀ ਰੋਡ ਨਾਲ ਲੱਗਦੇ 22 ਏਕੜ ਕੋਲ ਕੂੜਾ ਡੰਪ ਨੂੰ ਖ਼ਤਮ ਕਰਨ ਲਈ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਇਸ ਪੁਆਇੰਟ ਉੱਪਰ ਜਲਦ ਹੀ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ। ਮੇਅਰ ਨੇ ਸ਼ਹਿਰ ਵਾਸੀਆਂ ਨੂੰ ਖੁੱਲ੍ਹੇ ’ਚ ਕੂੜਾ ਨਾ ਸੁੱਟਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਸੁਚੇਤ ਹੋ ਕੇ ਕੂੜਾ ਸਿਰਫ਼ ਨਗਰ ਨਿਗਮ ਦੀਆਂ ਗੱਡੀਆਂ ’ਚ ਹੀ ਪਾਵੇ। ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ’ਚ ਰੱਖਦਿਆਂ ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕਿਸੇ ਵੀ ਮੁਹੱਲੇ ਜਾਂ ਘਰ ਅੱਗੇ ਨਗਰ ਨਿਗਮ ਦਾ ਕੂੜਾ ਚੁੱਕਣ ਵਾਲਾ ਵਾਹਨ ਨਹੀਂ ਪਹੁੰਚਦਾ ਤਾਂ ਨਾਗਰਿਕ ਤੁਰੰਤ ਸਰਕਾਰ ਦੀ ਐਮ-ਸੇਵਾ ਐਪ ਉੱਪਰ ਆਪਣੀ ਆਨਲਾਈਨ ਸ਼ਿਕਾਇਤ ਦਰਜ ਕਰਵਾ ਸਕਦੇ ਹਨ, ਜਿਸ ’ਤੇ ਸਬੰਧਿਤ ਟੀਮਾਂ ਤੁਰੰਤ ਕਾਰਵਾਈ ਕਰਨਗੀਆਂ। ਇਸ ਮੌਕੇ ‘ਆਪ’ ਆਗੂ ‘ਰੋਹਿਤ ਕੁਮਾਰ ਓਸ਼ੋ, ਅਮਨ ਗੋਇਲ ਕਾਲਾ, ਰਾਜੇਸ਼ ਭੁਟਾਨੀ, ਨਗਰ ਨਿਗਮ ਦੇ ਇੰਸਪੈਕਟਰ ਅੰਕੁਸ਼ ਕੁਮਾਰ ਵੀ ਹਾਜ਼ਰ ਸਨ ।