31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਅਕਾਲੀ ਆਗੂ ਤਰਲੋਚਨ ਬਾਂਸਲ ਨੇ ਸਾਥੀਆਂ ਸਣੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਤਪਾ ਮੰਡੀ, 31 ਅਗਸਤ (ਪ੍ਰਵੀਨ ਗਰਗ)-ਸੀਨੀਅਰ ਅਕਾਲੀ ਆਗੂ ਤਰਲੋਚਨ ਬਾਂਸਲ ਨੇ ਆਪਣੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਪਰੰਤ ਉਨ੍ਹਾਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਹਲਕੇ ਨਾਲ ਸਬੰਧਿਤ ਮੁੱਦਿਆਂ ਸਮੇਤ ਪੰਜਾਬ ਦੇ ਭਵਿੱਖ ਅਤੇ ਅਗਲੀ ਸਿਆਸੀ ਰਣਨੀਤੀ ਨੂੰ ਲੈ ਕੇ ਵਿਸਥਾਰ ਪੂਰਵਕ ਵਿਚਾਰ-ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 01-09-2026
ਤਪਾ ਮੰਡੀ, 31 ਅਗਸਤ (ਪ੍ਰਵੀਨ ਗਰਗ)-ਸੀਨੀਅਰ ਅਕਾਲੀ ਆਗੂ ਤਰਲੋਚਨ ਬਾਂਸਲ ਨੇ ਆਪਣੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਪਰੰਤ ਉਨ੍ਹਾਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਹਲਕੇ ਨਾਲ ਸਬੰਧਿਤ ਮੁੱਦਿਆਂ ਸਮੇਤ ਪੰਜਾਬ ਦੇ ਭਵਿੱਖ ਅਤੇ ਅਗਲੀ ਸਿਆਸੀ ਰਣਨੀਤੀ ਨੂੰ ਲੈ ਕੇ ਵਿਸਥਾਰ ਪੂਰਵਕ ਵਿਚਾਰ-ਚਰਚਾ ਕੀਤੀ। ਤਰਲੋਚਨ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੇ ਇਲਾਕੇ ਦੀਆਂ ਪ੍ਰਮੁੱਖ ਸਮੱਸਿਆਵਾਂ ਅਤੇ ਲੋਕਾਂ ਨਾਲ ਜੁੜੇ ਮੁੱਦੇ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆਂਦੇ ਗਏ। ਇਸ ਦੇ ਨਾਲ ਹੀ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਜੁੜੇ ਮਸਲਿਆਂ ਅਤੇ ਸੂਬੇ ਦੀ ਸਿਆਸਤ ਨੂੰ ਲੈ ਕੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਤਰਲੋਚਨ ਬਾਂਸਲ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਰਕਾਰ ਬਣਨ ਦੀ ਸੂਰਤ ਵਿਚ ਪਾਰਟੀ ਦੇ ਸਿਰਕੱਢ ਆਗੂਆਂ ਦੀ ਮਿਹਨਤ ਅਤੇ ਸਮਰਪਣ ਅਨੁਸਾਰ ਬਣਦਾ ਸਨਮਾਨ ਦੇਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਗੁਰਮੀਤ ਸਿੰਘ ਰੋੜ ਕੌਂਸਲਰ, ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਸੰਦੀਪ ਸਿੰਘ ਸੀਪਾ ਅਸਪਾਲਾਂ, ਭਗਵੰਤ ਚੱਠਾ, ਬੀਬਾ ਜਸਵਿੰਦਰ ਕੌਰ ਸ਼ੇਰਗਿੱਲ, ਜਥੇਦਾਰ ਭਗਵਾਨ ਸਿੰਘ ਭਾਨਾ, ਕੌਂਸਲਰ ਸਤਵੀਰ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 90 ਪੇਟੀਆਂ ਨਾਜਾਇਜ਼ ਸ਼ਰਾਬ, ਕਾਰ, 2 ਮੋਟਰਸਾਈਕਲ ਅਤੇ ਇਕ ਸਕੂਟਰੀ ਬਰਾਮਦ ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ 22 ਏਕੜ ਖੇਤਰ ’ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ
Ad Position 24