ਪਿੰਡ ਚੀਮਾ ਤੋਂ ਭਾਕਿਯੂ ਡਕੌਂਦਾ ਦੇ ਆਗੂ ਤੇ ਵਰਕਰ ਚੰਡੀਗੜ੍ਹ ਧਰਨੇ ਵਿਚ ਸ਼ਮੂਲੀਅਤ ਲਈ ਰਵਾਨਾ
ਟੱਲੇਵਾਲ, 31 ਅਗਸਤ (ਸੋਨੀ ਚੀਮਾ)-ਸੰਯੁਕਤ ਕਿਸਾਨ ਮੋਰਚਾ ਵਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਪਾਣੀਆਂ ਦੇ ਗੰਭੀਰ ਮਸਲੇ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਸ਼ੁਰੂ ਹੋਣ ਵਾਲੇ ਪੱਕੇ ਮੋਰਚੇ ਵਿਚ ਸ਼ਾਮਿਲ ਹੋਣ ਸਬੰਧੀ ਜਥੇਬੰਦੀ ਦੇ ਆਗੂ ਟਰਾਲੀਆਂ ਭਰ ਕੇ ਚੰਡਗੀੜ੍ਹ ਰਵਾਨਾ ਹੋਏ। ਇਸ ਮੌਕੇ ਬਲਵੰਤ ਸਿੰਘ ਚੀਮਾ ਜ਼ਿਲ੍ਹਾ ਮੀਤ ਪ੍ਰਧਾਨ, ਗੋਗੀ ਚੀਮਾ ਇਕਾਈ ਪ੍ਰਧਾਨ, ਹਰਜਿੰਦਰ ਸਿੰਘ ਭੰਗੂ ਨੇ ਕਿਹਾ ਕਿ 1 ਸਤੰਬਰ ਤੋਂ ਚੰਡੀਗੜ੍ਹ ਵਿਚ ਲੱਗਣ ਵਾਲੇ ਮੋਰਚੇ ਲਈ ਵਰਕਰ ਅਤੇ ਆਗੂ ਵੱਡੇ ਕਾਫ਼ਲੇ ਟਰਾਲੀਆਂ ਅਤੇ ਵਾਹਨਾਂ ਰਾਹੀਂ ਤੈਅ ਮਿਤੀ ਤੋਂ ਪਹਿਲਾਂ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ।
ਟੱਲੇਵਾਲ, 31 ਅਗਸਤ (ਸੋਨੀ ਚੀਮਾ)-ਸੰਯੁਕਤ ਕਿਸਾਨ ਮੋਰਚਾ ਵਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਪਾਣੀਆਂ ਦੇ ਗੰਭੀਰ ਮਸਲੇ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਸ਼ੁਰੂ ਹੋਣ ਵਾਲੇ ਪੱਕੇ ਮੋਰਚੇ ਵਿਚ ਸ਼ਾਮਿਲ ਹੋਣ ਸਬੰਧੀ ਜਥੇਬੰਦੀ ਦੇ ਆਗੂ ਟਰਾਲੀਆਂ ਭਰ ਕੇ ਚੰਡਗੀੜ੍ਹ ਰਵਾਨਾ ਹੋਏ। ਇਸ ਮੌਕੇ ਬਲਵੰਤ ਸਿੰਘ ਚੀਮਾ ਜ਼ਿਲ੍ਹਾ ਮੀਤ ਪ੍ਰਧਾਨ, ਗੋਗੀ ਚੀਮਾ ਇਕਾਈ ਪ੍ਰਧਾਨ, ਹਰਜਿੰਦਰ ਸਿੰਘ ਭੰਗੂ ਨੇ ਕਿਹਾ ਕਿ 1 ਸਤੰਬਰ ਤੋਂ ਚੰਡੀਗੜ੍ਹ ਵਿਚ ਲੱਗਣ ਵਾਲੇ ਮੋਰਚੇ ਲਈ ਵਰਕਰ ਅਤੇ ਆਗੂ ਵੱਡੇ ਕਾਫ਼ਲੇ ਟਰਾਲੀਆਂ ਅਤੇ ਵਾਹਨਾਂ ਰਾਹੀਂ ਤੈਅ ਮਿਤੀ ਤੋਂ ਪਹਿਲਾਂ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਉਕਤ ਮੋਰਚਾ ਪੰਜਾਬ ਦੇ ਪਾਣੀਆਂ ਦੀ ਹਿੱਸੇਦਾਰੀ ਅਤੇ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ (ਧਾਰਾ 78, 79 ਅਤੇ 80) ਨੂੰ ਰੱਦ ਕਰਵਾਉਣਾ, ਸੂਬਾ ਸਰਕਾਰ ਪਾਸੋਂ ਫ਼ਸਲਾਂ ਉੱਤੇ ਐਮ.ਐਸ.ਪੀ. ਦੀ ਗਰੰਟੀ ਅਤੇ ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ ਅਤੇ ਅਮਰੀਕਾ ਨਾਲ ਹੋਣ ਵਾਲੇ ਮੁਕਤ ਵਪਾਰ ਸਮਝੌਤੇ ਦਾ ਵਿਰੋਧ ਅਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਸਬੰਧੀ ਲਗਾਇਆ ਜਾ ਰਿਹਾ ਹੈ। ਇਸ ਮੌਕੇ ਗੁਰਮੀਤ ਸਿੰਘ ਨੰਬਰਦਾਰ, ਸੋਨੀ ਸਿੱਧੂ, ਬਹਾਦੁਰ ਸਿੰਘ, ਗੁਲਜ਼ਾਰ ਸਿੰਘ, ਹਰਦੇਵ ਸਿੰਘ ਨੰਬਰਦਾਰ, ਜਗਸੀਰ ਸਿੰਘ, ਬੂਰਾ ਸਿੰਘ, ਬਘੇਰਾ ਸਿੰਘ ਤੋਂ ਇਲਾਵਾ ਹੋਰ ਵੀ ਕਈ ਆਗੂ ਹਾਜ਼ਰ ਸਨ।