01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡਿਪਟੀ ਕਮਿਸ਼ਨਰ ਵਲੋਂ ਪਹਿਲੇ ਤਿੰਨ ਸਥਾਨ ’ਤੇ ਆਉਣ ਵਾਲੇ ਦੌੜਾਕਾਂ ਲਈ ਨਕਦ ਇਨਾਮਾਂ ਦਾ ਐਲਾਨ

ਬਰਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਬਰਨਾਲਾ ਵਲੋਂ ਕਚਹਿਰੀ ਚੌਕ ਤੋਂ ਗੁਰੂ ਰਵਿਦਾਸ ਚੌਕ ਤੱਕ 5 ਕਿੱਲੋਮੀਟਰ ਮੈਰਾਥਨ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਰਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਬਰਨਾਲਾ ਵਲੋਂ ਕਚਹਿਰੀ ਚੌਕ ਤੋਂ ਗੁਰੂ ਰਵਿਦਾਸ ਚੌਕ ਤੱਕ 5 ਕਿੱਲੋਮੀਟਰ ਮੈਰਾਥਨ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਸਪੋਰਟਸ ਵੈੱਲਫੇਅਰ ਬੋਰਡ ਦੇ ਬਰਨਾਲਾ ਹਲਕੇ ਦੇ ਚੇਅਰਮੈਨ ਅਰਵਿੰਦ ਤੇਜਪਾਲ ਸਮੇਤ ਵੱਖ-ਵੱਖ ਅਧਿਕਾਰੀਆਂ ਨੇ ਨੌਜਵਾਨਾਂ/ਖਿਡਾਰੀਆਂ ਦੇ ਨਾਲ ਦੌੜ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਰਾਥਨ ਅੱਜ ਕਰਵਾਈ ਗਈ, ਜਿਸ ਰਾਹੀਂ ਜਿੱਥੇ ਸਮਾਜਿਕ ਬਰਾਬਰੀ ਅਤੇ ਏਕਤਾ ਦਾ ਸੁਨੇਹਾ ਦਿੱਤਾ ਗਿਆ, ਉੱਥੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਮੈਰਾਥਨ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਲੜਕਿਆਂ ਅਤੇ ਲੜਕੀਆਂ ਦਾ ਜਿੱਥੇ ਤਗਮਿਆਂ ਨਾਲ ਸਨਮਾਨ ਕੀਤਾ, ਉੱਥੇ ਦੋਵਾਂ ਸ਼੍ਰੇਣੀਆਂ ’ਚ ਪਹਿਲਾ ਇਨਾਮ 10 ਹਜ਼ਾਰ ਰੁਪਏ, ਦੂਜਾ ਇਨਾਮ 8 ਹਜ਼ਾਰ ਰੁਪਏ ਅਤੇ ਤੀਜਾ ਇਨਾਮ 5 ਹਜ਼ਾਰ ਰੁਪਏ ਐਲਾਨਿਆ। ਇਸ ਮੌਕੇ ਲੜਕਿਆਂ ਵਿਚੋਂ ਪਹਿਲਾ ਸਥਾਨ ਅਰਮਾਨ ਸਿੰਘ ਵਾਸੀ ਤਾਜੋਕੇ ਅਤੇ ਲੜਕੀਆਂ ਵਿਚੋਂ ਪਹਿਲਾ ਸਥਾਨ ਹਰਵਿੰਦਰ ਕੌਰ ਵਾਸੀ ਪੱਖੋਂ ਕਲਾਂ ਨੇ ਹਾਸਿਲ ਕੀਤਾ । ਅਧਿਕਾਰੀਆਂ ਵਲੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾ਼ੜੇ ਨੂੰ ਸਮਰਪਿਤ ਪੌਦੇ ਵੀ ਲਾਏ ਗਏ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਡਾ. ਅਜੀਤਪਾਲ ਸਿੰਘ ਚਹਿਲ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਅਤੇ ਸਮੂਹ ਕੋਚ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਿਦਿਆਰਥੀ/ਖਿਡਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਵਲੋਂ ਪੈਲਟ ਯੂਨਿਟ ਅਤੇ ਬੇਲਰ ਮਾਲਕਾਂ ਨਾਲ ਮੀਟਿੰਗ ਅਗਲੀ ਖ਼ਬਰ ਟਰੈਕਟਰ ਨੇ ਕਾਰ ਨੂੰ ਮਾਰੀ ਟੱਕਰ, ਕਾਰ ਚਾਲਕ ਦੀ ਮੌਤ
Ad Position 24