ਸਟੇਸ਼ਨ ’ਤੇ ਬੇਹੋਸ਼ੀ ਦੀ ਹਾਲਤ ’ਚ ਮਿਲੇ ਅਣਪਛਾਤੇ ਵਿਅਕਤੀ ਦੀ ਮੌਤ
ਬਰਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਰੇਲਵੇ ਸਟੇਸ਼ਨ ਬਰਨਾਲਾ ’ਤੇ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ । ਜਾਣਕਾਰੀ ਦਿੰਦਿਆਂ ਜੀ.
ਬਰਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਰੇਲਵੇ ਸਟੇਸ਼ਨ ਬਰਨਾਲਾ ’ਤੇ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ । ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਚੌਂਕੀ ਬਰਨਾਲਾ ਦੇ ਇੰਚਾਰਜ ਏ.ਐੱਸ.ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਇਕ ਅਣਪਛਾਤਾ ਵਿਅਕਤੀ ਪਲੇਟਫ਼ਾਰਮ ਨੰਬਰ 2 ’ਤੇ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਸੀ। ਜਿਸ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਰਨਾਲਾ ਵਿਖੇ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਦੇ ਹੁਲੀਏ ਅਨੁਸਾਰ ਉਸ ਦੀ ਉਮਰ ਲਗਭਗ 40 ਸਾਲ, ਜਿਸ ਨੇ ਟੀ-ਸ਼ਰਟ ਰੰਗ ਸਰਦਈ ਵਿਚ ਕਾਲੀਆਂ ਬਿੰਦੀਆਂ, ਗ੍ਰੇ ਲੋਅਰ, ਸਰਦਈ ਰੰਗ ਦਾ ਪਰਨਾ (ਸਾਫ਼ਾ), ਰੰਗ ਕਣਕਵੰਨਾ, ਦਾੜ੍ਹੀ ਅਤੇ ਸਿਰ ਦੇ ਵਾਲ ਕੱਟੇ ਹੋਏ ਕਾਲੇ-ਚਿੱਟੇ, ਕੱਦ ਕਰੀਬ 5 ਫੁੱਟ 6-7 ਇੰਚ ਹੈ। ਮ੍ਰਿਤਕ ਦੇਹ ਨੂੰ ਸ਼ਨਾਖ਼ਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤਾ ਗਿਆ ਹੈ।