02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੁਲਾਜ਼ਮ ਆਗੂ ਖਹਿਰਾ ਦੇ ਤਬਾਦਲੇ ਦੀ ਯੂਨੀਅਨ ਵਲੋਂ ਨਿਖੇਧੀ

ਸ਼ੇਰਪੁਰ, 1 ਸਤੰਬਰ (ਮੇਘ ਰਾਜ ਜੋਸ਼ੀ)- ਸਰਕਾਰ ਵਲੋਂ ਸਾਂਝਾ ਮੁਲਾਜ਼ਮ ਮੰਚ ਦੇ ਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਕੀਤੇ ਜਾਣ ਦੀ ਈ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸ਼ੇਰਪੁਰ, 1 ਸਤੰਬਰ (ਮੇਘ ਰਾਜ ਜੋਸ਼ੀ)- ਸਰਕਾਰ ਵਲੋਂ ਸਾਂਝਾ ਮੁਲਾਜ਼ਮ ਮੰਚ ਦੇ ਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਕੀਤੇ ਜਾਣ ਦੀ ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਆਗੂ ਗੁਰਜੀਤ ਸਿੰਘ ਘਨੌਰ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਆਗੂ ਦਾ ਤਬਾਦਲਾ ਕਰਨਾ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਸ. ਘਨੌਰ ਨੇ ਕਿਹਾ ਕਿ ਸਾਂਝਾ ਮੁਲਾਜ਼ਮ ਮੰਚ ਲੰਮੇ ਸਮੇਂ ਤੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਹੱਕਾਂ ਲਈ ਸੰਘਰਸ਼ ਕਰਦਾ ਆ ਰਿਹਾ ਹੈ। ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਵੱਲੋਂ ਮੁਲਾਜ਼ਮਾਂ ਦੇ ਮਸਲਿਆਂ ਨੂੰ ਸਰਕਾਰ ਅਤੇ ਵਿਭਾਗ ਦੇ ਸਾਹਮਣੇ ਪੁਰਜ਼ੋਰ ਢੰਗ ਨਾਲ ਉਠਾਇਆ ਜਾਂਦਾ ਰਿਹਾ ਹੈ। ਅਜਿਹੇ ਹਾਲਾਤ ਵਿੱਚ ਉਨ੍ਹਾਂ ਦਾ ਤਬਾਦਲਾ ਕਰਨਾ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਗੁਰਜੀਤ ਸਿੰਘ ਘਨੌਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਆਗੂਆਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਨਾ ਰੋਕਿਆ ਅਤੇ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਰੱਦ ਨਾ ਕੀਤਾ ਤਾਂ ਮੁਲਾਜ਼ਮ ਜਥੇਬੰਦੀਆਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਗਾਗੇਵਾਲ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਕਿਸਾਨ ਸਿਖਲਾਈ ਕੈਂਪ ਅਗਲੀ ਖ਼ਬਰ ਸਟੇਸ਼ਨ ’ਤੇ ਬੇਹੋਸ਼ੀ ਦੀ ਹਾਲਤ ’ਚ ਮਿਲੇ ਅਣਪਛਾਤੇ ਵਿਅਕਤੀ ਦੀ ਮੌਤ
Ad Position 24