02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਸਕੇਟਿੰਗ ਚੈਂਪੀਅਨਸ਼ਿਪ ’ਚ ਜਿੱਤੇ ਤਗਮੇ

ਬਰਨਾਲਾ, 1 ਸਤੰਬਰ (ਅਸ਼ੋਕ ਭਾਰਤੀ)-ਬੀ. ਵੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਰਨਾਲਾ, 1 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ 70ਵੀਂ ਰਾਜ ਪੱਧਰੀ ਸਕੇਟਿੰਗ ਚੈਂਪੀਅਨਸ਼ਿਪ ’ਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ । ਇਹ ਜਾਣਕਾਰੀ ਸੰਸਥਾ ਦੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਮੋਦ ਅਰੋੜਾ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਹੋਣਹਾਰ ਵਿਦਿਆਰਥੀਆਂ ਨੇ ਸਕੇਟਿੰਗ ਚੈਂਪੀਅਨਸ਼ਿਪ ਦੇ ਅੰਡਰ 14 ਦੇ ਵਰਗ ਵਿਚ ਹੋਣਹਾਰ ਵਿਦਿਆਰਥੀ ਦਿਵਯਾਸ਼ੀ ਨੇ 500 ਮੀਟਰ ਸਕੇਟਿੰਗ ਮੁਕਾਬਲੇ ਵਿਚ ਸੋਨੇ ਦਾ ਤਗਮਾ, ਦੇਵਾਂਸ਼ੀ ਨੇ 2000 ਮੀਟਰ ਵਿਚ ਚਾਂਦੀ ਦਾ ਤਗਮਾ, ਹਰਕੀਰਤ ਨੇ 1000 ਮੀਟਰ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਤੇ ਵਿਦਿਆਰਥਣ ਹਰਗੁਣ ਕੌਰ ਨੇ 500 ਮੀਟਰ ਤੇ 2000 ਮੀਟਰ ਵਿਚ ਦੋ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਮੋਦ ਅਰੋੜਾ ਡਾਇਰੈਕਟਰ ਸ੍ਰੀਮਤੀ ਗੀਤਾ ਅਰੋੜਾ ਨੇ ਜੇਤੂ ਵਿਦਿਆਰਥੀਆਂ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਦਿਹਾੜਾ ਅਗਲੀ ਖ਼ਬਰ ਪੰਥਕ ਧਿਰਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਇਕ ਮੰਚ ‘ਤੇ ਇਕੱਠੀਆਂ ਹੋਣ - ਸਰਪੰਚ ਸਰਨਾ ਚੱਠਾ ਦੁੱਖ ਦਾ ਪ੍ਰਗਟਾ...
Ad Position 24