01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜਸਵੀਰ ਸਿੰਘ ਧੰਮੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਰਨਲ ਕੌਂਸਲ ਮੈਂਬਰ ਨਿਯੁਕਤ ਕਰਨ ’ਤੇ ਪਾਰਟੀ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ

ਬਰਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਵਪਾਰੀਆਂ ਦੇ ਮਸਲਿਆਂ ਦੇ ਤਰਜੀਹੀ ਹੱਲ ਉੱਤੇ ਜ਼ੋਰ ਦਿੱਤਾ ਗਿਆ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਵਪਾਰੀਆਂ ਨਾਲ ਸੰਬੰਧਿਤ 157 ਸ਼ਿਕਾਇਤਾਂ ਹੁਣ ਤਕ ਪ੍ਰਾਪਤ ਹੋਈਆਂ, ਜਿਨ੍ਹਾਂ ’ਚੋਂ 137 ਹੱਲ ਕੀਤੀਆਂ ਜਾ ਚੁੱਕੀਆਂ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਰਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਵਪਾਰੀਆਂ ਦੇ ਮਸਲਿਆਂ ਦੇ ਤਰਜੀਹੀ ਹੱਲ ਉੱਤੇ ਜ਼ੋਰ ਦਿੱਤਾ ਗਿਆ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਵਪਾਰੀਆਂ ਨਾਲ ਸੰਬੰਧਿਤ 157 ਸ਼ਿਕਾਇਤਾਂ ਹੁਣ ਤਕ ਪ੍ਰਾਪਤ ਹੋਈਆਂ, ਜਿਨ੍ਹਾਂ ’ਚੋਂ 137 ਹੱਲ ਕੀਤੀਆਂ ਜਾ ਚੁੱਕੀਆਂ ਹਨ । ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਟਰੇਡ ਕਮਿਸ਼ਨ’ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲਿ੍ਹਆਂ ਅਤੇ ਹਲਕਿਆਂ ਵਿਚ ਵੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਲੋਂ ਸਮੇਂ-ਸਮੇਂ ਉੱਤੇ ਪ੍ਰਸ਼ਾਸਨ ਅਤੇ ਵਿਭਾਗਾਂ ਨਾਲ ਮੀਟਿੰਗ ਕਰ ਕੇ ਮਸਲੇ ਵਿਚਾਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਭਰ ਵਿਚ 800 ਦੇ ਕਰੀਬ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਵਪਾਰੀਆਂ ਵਲੋਂ 8 ਹਜ਼ਾਰ ਦੇ ਕਰੀਬ ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਦਾ ਨਿਬੇੜਾ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ 40 ਕਰੋੜ ਰੁਪਏ ਦੇ ਫ਼ੰਡ ਵਪਾਰੀਆਂ ਲਈ ਮੁਹੱਈਆ ਕਰਵਾਏ ਗਏ ਹਨ, ਜਿਸ ਵਿਚੋਂ ਹਰ ਜ਼ਿਲ੍ਹੇ ਨੂੰ 2-2 ਕਰੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਪਾਰੀ ਭਰਾਵਾਂ ਦੀਆਂ ਛੋਟੀਆਂ- ਛੋਟੀਆਂ ਮੁਸ਼ਕਲਾਂ ਜਿਵੇਂ ਬਿਜਲੀ ਦੀਆਂ ਤਾਰਾਂ, ਬਾਥਰੂਮ, ਸੜਕਾਂ ਦੀ ਮੁਰੰਮਤ ਅਤੇ ਹੋਰ ਵੱਖ-ਵੱਖ ਮੁਸ਼ਕਲਾਂ ਹਨ, ਉਹ ਤਰਜੀਹੀ ਆਧਾਰ ਉੱਤੇ ਹੱਲ ਕੀਤੀਆਂ ਜਾਣ। ਸ੍ਰੀ ਠਾਕੁਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਪਾਰੀ ਭਰਾਵਾਂ ਦੀਆਂ ਮੁਸ਼ਕਲਾਂ ਨੂੰ ਅਣਗੌਲਿਆ ਕੀਤਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਛੋਟੇ-ਵੱਡੇ ਵਪਾਰੀ ਦੀਆਂ ਮੁਸ਼ਕਲਾਂ ਕਮਿਸ਼ਨ ਰਾਹੀਂ ਹੱਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਾਜੀਵ ਲੂਬੀ, ਹਲਕਾ ਬਰਨਾਲਾ ਦੇ ਚੇਅਰਮੈਨ ਸੰਦੀਪ ਜਿੰਦਲ, ਹਲਕਾ ਭਦੌੜ ਦੇ ਚੇਅਰਮੈਨ ਮੁਨੀਸ਼ ਗਰਗ, ਹਲਕਾ ਮਹਿਲ ਕਲਾਂ ਦੇ ਚੇਅਰਮੈਨ ਗੁਰੀ ਔਲਖ, ਮੈਂਬਰ ਸੁਖਵੀਰ ਸਿੰਘ, ਨਵੀਨ ਕੁਮਾਰ ਆਦਿ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ ਅਗਲੀ ਖ਼ਬਰ ਸਹਿਕਾਰੀ ਸਭਾ ਸ਼ਹਿਣਾ ਦੀ ਪ੍ਰਬੰਧਕੀ ਕਮੇਟੀ ਨੇ ਲਗਪਗ 28 ਲੱਖ ਰੁਪਏ ਦੇ ਨਵੇਂ ਸੰਦ ਖ਼ਰੀਦੇ
Ad Position 24