01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ਼ਿਵਾਲਿਕ ਪਬਲਿਕ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਤਪਾ ਮੰਡੀ, 1 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਸਕੂਲ ਵਲੋਂ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਤਪਾ ਮੰਡੀ, 1 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਸਕੂਲ ਵਲੋਂ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਅੰਤਰ-ਹਾਊਸ ਡਾਂਸ ਮੁਕਾਬਲਾ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਲੀਲਾਵਾਂ ਅਤੇ ਸੰਦੇਸ਼ ਨੂੰ ਨ੍ਰਿਤ ਦੇ ਰੂਪ ਵਿਚ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੌਰਾਨ ਕਲਾਸ ਪਲੇਵੇ ਤੋਂ ਲੈ ਕੇ ਯੂ.ਕੇ.ਜੀ. ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿਚ ਬੜੇ ਹੀ ਸੁੰਦਰ ਅਤੇ ਮਨਮੋਹਕ ਪਹਿਰਾਵਿਆਂ ਵਿਚ ਸਜੇ ਹੋਏ ਸਨ। ਉਨ੍ਹਾਂ ਦੀਆਂ ਪਿਆਰੀਆਂ ਝਲਕੀਆਂ ਨੇ ਸਾਰਿਆਂ ਦਾ ਮਨ ਮੋਹ ਲਿਆ। ਕਲਾਸ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਵਲੋਂ ਜਨਮ ਅਸ਼ਟਮੀ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਕੀਰਤਨ, ਡਾਂਸ ਅਤੇ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਪੂਰੇ ਮਾਹੌਲ ਨੂੰ ਭਗਤੀ ਅਤੇ ਉਤਸ਼ਾਹ ਨਾਲ ਭਰ ਦਿੱਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਚਾਈ, ਨੇਕੀ, ਪਿਆਰ ਅਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੁੜਨ ਦਾ ਸੁੰਦਰ ਅਨੁਭਵ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਸਭ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਸ ਸਮਾਗਮ ਨੇ ਵਿਦਿਆਰਥੀਆਂ ਵਿਚ ਧਾਰਮਿਕ, ਸਭਿਆਚਾਰਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਸੁੰਦਰ ਸੰਦੇਸ਼ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ
Ad Position 24