03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਾਖਵੇਂਕਰਨ ਦੇ ਵਿਰੋਧ ਅਤੇ ਅਹਿਮ ਮੰਗਾਂ ਨੂੰ ਲੈ ਕੇ ਐਸ.ਸੀ. ਵਿੰਗ ਨੇ ਰਾਜਪਾਲ ਦੇ ਨਾਂਅ ਸੌਂਪਿਆ ਮੰਗ-ਪੱਤਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ

ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਬਰਨਾਲਾ ਦੀ ਮੀਟਿੰਗ ਪ੍ਰਧਾਨ ਪਿਆਰਾ ਲਾਲ, ਸਕੱਤਰ ਸ਼ਿੰਦਰ ਧੌਲਾ, ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਰੂਪ ਚੰਦ ਤਪਾ, ਮੋਹਣ ਸਿੰਘ ਛੰਨਾ, ਜੱਗਾ ਸਿੰਘ ਧਨੌਲਾ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਬਰਨਾਲਾ ਦੀ ਮੀਟਿੰਗ ਪ੍ਰਧਾਨ ਪਿਆਰਾ ਲਾਲ, ਸਕੱਤਰ ਸ਼ਿੰਦਰ ਧੌਲਾ, ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਰੂਪ ਚੰਦ ਤਪਾ, ਮੋਹਣ ਸਿੰਘ ਛੰਨਾ, ਜੱਗਾ ਸਿੰਘ ਧਨੌਲਾ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਐਸ.ਕੇ.ਐਮ ਦੇ ਸੱਦੇ ’ਤੇ ਚੰਡੀਗੜ੍ਹ ਲੱਗੇ ਹੋਏ ਮੋਰਚੇ ਦਾ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਬਰਨਾਲਾ ਵਲੋਂ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਅਤੇ ਬੇਸਿਨ ਸਿਧਾਂਤ ਅਨੁਸਾਰ ਹੱਲ ਕਰਨ, ਧਾਰਾ 78,79,80 ਰੱਦ ਕਰਨ, ਹਰ ਖੇਤ, ਕਰ ਘਰ ਲਈ ਸ਼ੁੱਧ ਪਾਣੀ ਦਾ ਪ੍ਰਬੰਧ ਕਰਨ , ਭਾਰਤ-ਅਮਰੀਕਾ ਸਮਝੌਤਾ ਵਪਾਰ ਵਾਰਤਾ ਬੰਦ ਕਰਨ, ਕਿਸਾਨਾਂ-ਮਜਦੂਰਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕਰਨ, ਸਾ ਰੀਆਂ ਫ਼ਸਲਾਂ ਤੇ ਐਮ.ਐਸ.ਪੀ ਦੇਣ ਅਤੇ ਖ਼ਰੀਦ ਦੀ ਗਰੰਟੀ ਕਰਨ, ਬਿਜਲੀ ਸੋਧ ਬਿਲ-2025, ਬੀਜ ਬਿੱਲ ਰੱਦ ਕਰਨ, ਕਿਸਾਨਾਂ-ਮਜਦੂਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਆਦਿ ਅਹਿਮ ਮੰਗਾਂ ਤੋਂ ਇਲਾਵਾ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਹੋਰ ਮੰਗਾਂ ਦੀ ਪ੍ਰਾਪਤੀ ਲਈ ਕਿਸਾਨਾਂ ਵਲੋਂ ਇਹ ਹਫ਼ਤੇ ਭਰ ਦਾ ਮੋਰਚਾ ਲੱਗਿਆ ਹੋਇਆ ਹੈ। ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਸਾਰੇ ਤਬਕਿਆਂ ਨੂੰ ਜਾਬਰ ਹੱਲੇ ਨਾਲ ਦਬਾਉਣ ਦਾ ਯਤਨ ਕਰ ਰਹੀ ਹੈ। ਆਗੂਆਂ ਬਹਾਦਰ ਸਿੰਘ ਸੰਘੇੜਾ, ਗੌਰੀ ਸ਼ੰਕਰ, ਬਲਵੰਤ ਸਿੰਘ ਬਰਨਾਲਾ, ਜਗਦੀਸ਼ ਸਿੰਘ ਨਾਈਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਜਾਬਰ ਹੱਲੇ ਨੂੰ ਸਾਂਝੇ ਇੱਕਜੁੱਟ ਸੰਘਰਸ਼ ਨਾਲ ਹੀ ਪਛਾੜਿਆ ਜਾ ਸਕਦਾ ਹੈ ਅਤੇ ਮੰਗਾਂ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ। ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਵਲੋਂ ਅਗਲੀ ਮੀਟਿੰਗ 4 ਸਤੰਬਰ ਨੂੰ ਬਾਅਦ ਦੁਪਹਿਰ 2 ਵਜੇ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਰੱਖੀ ਗਈ ਹੈ ਜਿਸ ਵਿਚ ਅਗਲੇ ਸੰਘਰ ਸ਼ ਦੀ ਠੋਸ ਵਿਉਂਤਬੰਦੀ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਦੀ ਮੀਟਿੰਗ ਅਗਲੀ ਖ਼ਬਰ ਕਾਂਗਰਸ ਪਾਰਟੀ ਦਲਿਤਾਂ ਦੇ ਖਾਤਰ ਹਰ ਮੋਰਚੇ ’ ਤੇ ਡਟੇਗੀ - ਕਮਲ ਧਾਲੀਵਾਲ
Ad Position 24