03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਾਖਵੇਂਕਰਨ ਦੇ ਵਿਰੋਧ ਅਤੇ ਅਹਿਮ ਮੰਗਾਂ ਨੂੰ ਲੈ ਕੇ ਐਸ.ਸੀ. ਵਿੰਗ ਨੇ ਰਾਜਪਾਲ ਦੇ ਨਾਂਅ ਸੌਂਪਿਆ ਮੰਗ-ਪੱਤਰ

ਮਹਿਲ ਕਲਾਂ, 2 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਅਕਾਲੀ ਦਲ (ਵਾਰਿਸ ਪੰਜਾਬ) (ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਮਹਿਲ ਕਲਾਂ, 2 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਅਕਾਲੀ ਦਲ (ਵਾਰਿਸ ਪੰਜਾਬ) (ਐਸ.ਸੀ. ਵਿੰਗ) ਦੇ ਸੱਦੇ ’ਤੇ ਰਾਖਵੇਂਕਰਨ ਨੂੰ ਖਤਮ ਕਰਨ ਦੇ ਵਿਰੋਧ ਅਤੇ ਘੱਟ ਆਮਦਨ ਵਾਲੇ ਸਰਟੀਫਿਕੇਟ ਦੀ ਮਿਆਦ ਦੋ ਸਾਲ ਤੱਕ ਮੰਨਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਇਕ ਮੰਗ-ਪੱਤਰ ਸੌਂਪਿਆ ਗਿਆ । ਇਸ ਮੌਕੇ ਐਸ.ਸੀ. ਵਿੰਗ ਦੇ ਪ੍ਰਧਾਨ ਕਰਤਾਰ ਸਿੰਘ, ਸੁਖਵੀਰ ਸਿੰਘ ਛਾਪਾ, ਮਨਜੀਤ ਸਿੰਘ ਬਖਤਗੜ੍ਹ, ਭੁਪਿੰਦਰ ਸਿੰਘ ਠੀਕਰੀਵਾਲਾ, ਮੇਵਾ ਸਿੰਘ, ਬਸਪਾ ਆਗੂ ਜਗਤਾਰ ਸਿੰਘ ਬਰਨਾਲਾ ਅਤੇ ਜਸਵੀਰ ਸਿੰਘ ਸਮੇਤ ਸਮੂਹ ਟੀਮ ਨੇ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਆਪਣੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਅਪੀਲ ਕਰਦਿਆਂ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਰਹਿਣ ਦਾ ਸੱਦਾ ਦਿੱਤਾ । ਇਸ ਦੌਰਾਨ ਭਾਈ ਅਵਤਾਰ ਸਿੰਘ ਰਾਏਸਰ, ਮਹਿਲ ਕਲਾਂ ਨੇ ਐਸ.ਸੀ. ਵਿੰਗ ਦੀਆਂ ਮੰਗਾਂ ਦੀ ਪੁਰਜ਼ੋਰ ਹਮਾਇਤ ਕਰਦਿਆਂ ਕਿਹਾ ਕਿ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਲੋਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਹੱਕਾਂ ਦੀ ਆਵਾਜ਼ ਇਕਜੁੱਟ ਹੋ ਕੇ ਬੁਲੰਦ ਕਰਨਾ ਅੱਜ ਦੇ ਸਮੇਂ ਦੀ ਲੋੜ ਹੈ । ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇਸ ਉਪਰਾਲੇ ਦਾ ਸਮਰਥਨ ਕਰਦਿਆਂ ਸਪੱਸ਼ਟ ਕੀਤਾ ਗਿਆ ਕਿ ਸਮਾਜਿਕ ਹੱਕਾਂ ਲਈ ਸੰਘਰਸ਼ ਨੂੰ ਲੋਕਤੰਤਰੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਭਗਵਾਨ ਸਿੰਘ ਹਰੀ (ਖੜਕੇ ਕੇ) ਅਗਲੀ ਖ਼ਬਰ ਸੰਸਦ ਮੈਂਬਰ ਮੀਤ ਹੇਅਰ ਵਲੋਂ ਚਿੰਟੂ ਪਾਰਕ ’ਚ 45 ਲੱਖ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ ਦਾ ਉਦਘਾਟਨ
Ad Position 24