ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ 6 ਨੂੰ
ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਤਹਿਤ ਮਿਤੀ 6 ਸਤੰਬਰ ਨੂੰ ਜ਼ਿਲ੍ਹਾ ਬਰਨਾਲਾ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਬੰਧਿਤ ਬੂਥ ਲੈਵਲ ਅਫ਼ਸਰ (ਬੀ.
ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਤਹਿਤ ਮਿਤੀ 6 ਸਤੰਬਰ ਨੂੰ ਜ਼ਿਲ੍ਹਾ ਬਰਨਾਲਾ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਬੰਧਿਤ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਮੌਜੂਦ ਰਹਿ ਕੇ ਯੋਗ ਨਾਗਰਿਕਾਂ ਤੋਂ ਵੋਟਰ ਸੂਚੀਆਂ ਵਿਚ ਨਾਮ ਦਰਜ ਕਰਵਾਉਣ, ਸੋਧ ਕਰਵਾਉਣ, ਨਾਮ ਕਟਵਾਉਣ ਜਾਂ ਹੋਰ ਤਰੁੱਟੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ- ਆਪਣੇ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਵੋਟਰ ਸੂਚੀ ਵਿਚ ਆਪਣਾ ਨਾਮ ਅਤੇ ਦਰਜ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਲਈ ਫਾਰਮ ਨੰਬਰ 6 ਅਤੇ ਵੋਟਰ ਕਾਰਡ ਵਿਚ ਦਰਜ ਵੇਰਵਿਆਂ ਵਿਚ ਦਰੁੱਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰ ਕੇ ਪੋਲਿੰਗ ਬੂਥਾਂ ’ਤੇ ਮੌਜੂਦ ਬੀ.ਐਲ.ਓਜ਼ ਨੂੰ ਦੇਣਾ ਯਕੀਨੀ ਬਣਾਉਣ।