04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਠੁੱਲੀਵਾਲ ਪੁਲਿਸ ਵਲੋਂ 60 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 3 ਸਤੰਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਵਲੋਂ ਨਸ਼ਿਆਂ ਖਿਲਾਫ਼ ਵਿੱਡੀ ਮੁਹਿੰਮ ਦੇ ਤਹਿਤ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਅਜੈਬ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ 60 ਪੇਟੀਆਂ ਨਾਜਾਇਜ਼ ਸ਼ਰਾਬ ਦੇਸੀ ਬਰਾਮਦ ਕਰ ਕੇ ਐਕਸਾਈਜ਼ ਐਕਟ ਦੇ ਅਧੀਨ 2 ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ l ਮੁਕੱਦਮੇ ਵਿਚ ਨਾਮਜਦ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਡਾਕਟਰ ਵਾਸੀ ਸਹੌਰ ਅਤੇ ਉਸ ਦੇ ਸਾਥੀ ਰੁਪਿੰਦਰ ਸਿੰਘ ਉਰਫ਼ ਰਿੰਪੀ ਬਾਬਾ ਵਾਸੀ ਖੁੱਡੀ ਰੋਡ ਬਰਨਾਲਾ ਵਜੋਂ ਹੋਈ l ਮੁਕੱਦਮਾ ਵਿਚ ਪੁਲਿਸ ਨੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਰੁਪਿੰਦਰ ਸਿੰਘ ਰਿੰਪੀ ਬਾਬਾ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ l ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਵਿਖੇ ਡੀ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮਹਿਲ ਕਲਾਂ, 3 ਸਤੰਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਵਲੋਂ ਨਸ਼ਿਆਂ ਖਿਲਾਫ਼ ਵਿੱਡੀ ਮੁਹਿੰਮ ਦੇ ਤਹਿਤ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਅਜੈਬ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ 60 ਪੇਟੀਆਂ ਨਾਜਾਇਜ਼ ਸ਼ਰਾਬ ਦੇਸੀ ਬਰਾਮਦ ਕਰ ਕੇ ਐਕਸਾਈਜ਼ ਐਕਟ ਦੇ ਅਧੀਨ 2 ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ l ਮੁਕੱਦਮੇ ਵਿਚ ਨਾਮਜਦ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਡਾਕਟਰ ਵਾਸੀ ਸਹੌਰ ਅਤੇ ਉਸ ਦੇ ਸਾਥੀ ਰੁਪਿੰਦਰ ਸਿੰਘ ਉਰਫ਼ ਰਿੰਪੀ ਬਾਬਾ ਵਾਸੀ ਖੁੱਡੀ ਰੋਡ ਬਰਨਾਲਾ ਵਜੋਂ ਹੋਈ l ਮੁਕੱਦਮਾ ਵਿਚ ਪੁਲਿਸ ਨੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਰੁਪਿੰਦਰ ਸਿੰਘ ਰਿੰਪੀ ਬਾਬਾ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ l ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਵਿਖੇ ਡੀ.ਐਸ.ਪੀ ਸਤਵਿੰਦਰ ਸਿੰਘ ਅਤੇ ਅਜੈਬ ਸਿੰਘ ਮੁੱਖ ਅਫਸਰ ਪੁਲਿਸ ਥਾਣਾ ਠੁੱਲੀਵਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਬੱਸ ਸਟੈਂਡ ਹਮੀਦੀ ਵਿਖੇ ਮੌਜੂਦ ਸੀ ਤਾਂ ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮਨਜਿੰਦਰ ਸਿੰਘ ਉਰਫ਼ ਡਾਕਟਰ ਵਾਸੀ ਸਹੋਰ ਆਪਣੇ ਸਾਥੀ ਰੁਪਿੰਦਰ ਸਿੰਘ ਉਰਫ਼ ਰਿੰਪੀ ਬਾਬਾ ਵਾਸੀ ਖੁੱਡੀ ਰੋਡ, ਬਰਨਾਲਾ ਅਤੇ ਹੋਰ ਸਾਥੀਆਂ ਨਾਲ ਮਿਲ ਕੇ ਬਾਹਰੋਂ ਡੁਪਲੀਕੇਟ ਸ਼ਰਾਬ ਲਿਆ ਕੇ ਲੋਕਾਂ ਨੂੰ ਅਸਲ ਸ਼ਰਾਬ ਦੱਸ ਕੇ ਵੇਚਣ ਦਾ ਕੰਮ ਕਰਦੇ ਹਨ l ਪੁਲਿਸ ਵਲੋਂ ਮੁਖਬਰ ਦੀ ਇਤਲਾਹ ਦੇ ਅਨੁਸਾਰ ਪਿੰਡ ਹਮੀਦੀ ਤੋਂ ਗੁਰਦੁਆਰਾ ਜੰਡਸਰ ਸਾਹਿਬ ਨੂੰ ਜਾਂਦੀ ਸੜਕ ’ਤੇ ਸੂਏ ਦੀ ਪੱਟੜੀ ਨੇੜਿਓਂ ਮਨਜਿੰਦਰ ਸਿੰਘ ਉਰਫ਼ ਡਾਕਟਰ ਨੂੰ ਉਸ ਦੀ ਬੀਟ ਗੱਡੀ ਸਮੇਤ 40 ਪੇਟੀਆਂ, ਕੁੱਲ 480 ਬੋਤਲਾਂ, ਸ਼ਰਾਬ ਠੇਕਾ ਦੇਸੀ ਮਾਰਕਾ ‘ਜਨਤ ਮਸਤ ਸੌਫੀ ਮਸਾਲੇਦਾਰ ਸਮੇਤ ਗ੍ਰਿਫਤਾਰ ਕਰ ਲਿਆ l ਮੁਲਜਮ ਮਨਜਿੰਦਰ ਸਿੰਘ ਪਾਸੋਂ ਪੁਲਿਸ ਨੇ ਸਖਤੀ ਨਾਲ ਕੀਤੀ ਪੁੱਛਗਿੱਛ ਦੌਰਾਨ ਇਸ ਪਾਸੋਂ 20 ਪੇਟੀਆਂ ਕੁੱਲ 240 ਬੋਤਲਾਂ ਸ਼ਰਾਬ ਹੋਰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ l ਗ੍ਰਿਫਤਾਰ ਵਿਅਕਤੀ ਪਾਸੋਂ ਪੁਲਿਸ ਨੇ 60 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ ਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ l ਮੁੱਖ ਅਫਸਰ ਪੁਲਿਸ ਥਾਣਾ ਠੁੱਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਾਸੋਂ ਸਖਤੀ ਨਾਲ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ। ਇਸ ਸਮੇਂ ਪੁਲਿਸ ਪਾਰਟੀ ਹਾਜ਼ਰ ਸੀ
Ad Position 22
No active advertisement
ਪਿਛਲੀ ਖ਼ਬਰ ਜਸਵੰਤ ਸਿੰਘ ਕਾਲਾ ਸ਼ੋ੍ਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਫੂਡ ਸੇਫ਼ਟੀ ਵਿੰਗ ਦਾ ਵੱਡਾ ਐਕਸ਼ਨ, ਵੱਖ-ਵੱਖ ਇਲਾਕਿਆਂ ’ਚ ਅਚਨਚੇਤ ਜਾਂਚ ਮੁਹਿੰਮ ਚਲਾਈ ਬੱਸ ਸਟੈਂਡ ਦੀਆਂ ਦੁਕਾਨਾਂ ’ਤੇ...
Ad Position 24