ਸੰਤ ਘੁੰਨਸ ਨੇ ਵਲੋਂ ਕੈਂਸਰ ਪੀੜਿਤ ਪਰਿਵਾਰਾਂ ਨੂੰ ਚੈੱਕ ਵੰਡੇ
ਮਹਿਲ ਕਲਾਂ, 3 ਸਤੰਬਰ (ਤਰਸੇਮ ਸਿੰਘ ਗਹਿਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਖਵਾਂ ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੰਤ ਬਲਬੀਰ ਸਿੰਘ ਘੁੰਨਸ ਵਲੋਂ ਕੈਂਸਰ ਪੀੜਤ ਪਰਿਵਾਰਾਂ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦੇ ਚੈੱਕ ਅੱਜ ਮਹਿਲ ਕਲਾਂ ਵਿਖੇ ਬੀ. ਐਸ.
ਮਹਿਲ ਕਲਾਂ, 3 ਸਤੰਬਰ (ਤਰਸੇਮ ਸਿੰਘ ਗਹਿਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਖਵਾਂ ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੰਤ ਬਲਬੀਰ ਸਿੰਘ ਘੁੰਨਸ ਵਲੋਂ ਕੈਂਸਰ ਪੀੜਤ ਪਰਿਵਾਰਾਂ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦੇ ਚੈੱਕ ਅੱਜ ਮਹਿਲ ਕਲਾਂ ਵਿਖੇ ਬੀ.ਐਸ. ਇਮੀਗ੍ਰੇਸ਼ਨ ਦਫਤਰ ਵੰਡੇ ਗਏ l ਜ਼ਿਕਰਯੋਗ ਹੈ ਕਿ ਕੈਂਸਰ ਪੀੜਿਤ ਪਰਿਵਾਰਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦੇ ਚੈੱਕਾਂ ’ਚ ਇੱਕ ਚੈੱਕ ਮੁਸਲਿਮ ਪਰਿਵਾਰ ਦੀ ਕੈਂਸਰ ਪੀੜਤ ਮਹਿਲਾ ਸਲਮਾ ਬੇਗਮ ਨੂੰ ਦਿੱਤੇ ਜਾਣ ’ਤੇ ਸੰਤ ਬਲਬੀਰ ਸਿੰਘ ਘੁੰਨਸ ਨੇ ਕਿਹਾ ਕਿ ਸਿੱਖ ਧਰਮ ’ਚ ਸਰਬ ਧਰਮਾਂ ਦਾ ਸਤਿਕਾਰ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਜਾਂਦੀ ਕੈਂਸਰ ਪੀੜਿਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਿਚ ਕਿਸੇ ਵੀ ਧਰਮ ਦੇ ਨਾਲ ਲੋਕਾਂ ਨਾਲ ਕੋਈ ਵਿਤਕਰੇਬਾਜ਼ੀ ਨਹੀਂ ਕੀਤੀ ਜਾਂਦੀ l ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਗਈ ਇਸ ਨਿਸਕਾਮ ਸੇਵਾ ਦੇ ਅਧੀਨ ਅਨੇਕਾਂ ਪੀੜਤ ਪਰਿਵਾਰ ਇਸ ਰਾਸੀ ਦਾ ਲਾਭ ਲੈ ਚੁੱਕੇ ਹਨ । ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਜਨਰਲ ਕੌਂਸਲ ਦੇ ਮੈਂਬਰ ਬਲਦੇਵ ਸਿੰਘ ਗਗੇਵਾਲ, ਜਥੇਦਾਰ ਸੁਖਵਿੰਦਰ ਸਿੰਘ ਸੁੱਖਾ, ਸਾਬਕਾ ਚੇਅਰਮੈਨ ਲਸਮਣ ਸਿੰਘ ਮੂਮ, ਪਲਵਿੰਦਰ ਸਿੰਘ ਬਾਹਮਣੀਆਂ, ਜਥੇਦਾਰ ਨਾਥ ਸਿੰਘ ਹਮੀਦੀ, ਗੁਰਦੀਪ ਸਿੰਘ ਟਿਵਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ।