04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)- ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)- ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਧਾਰਮਿਕ, ਸਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਜਨਮ ਅਸ਼ਟਮੀ ਦੇ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀ ਰਾਧਾ-ਕ੍ਰਿਸ਼ਨ ਦੀਆਂ ਮਨਮੋਹਕ ਪਹਿਰਾਵਿਆਂ ਵਿਚ ਸਜ-ਧਜ ਕੇ ਸਕੂਲ ਪਹੁੰਚੇ ਤੇ ਸੁੰਦਰ ਝਾਕੀਆਂ ਪੇਸ਼ ਕੀਤੀਆਂ। ਇਸ ਮੌਕੇ ‘ਦਹੀਂ ਹਾਂਡੀ’ ਦਾ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਵਿਦਿਆਰਥੀਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਭਗਵਤ ਗੀਤਾ ਵਿਚ ਦਿੱਤੇ ਕਰਮ, ਸੱਚਾਈ, ਧਰਮ ਅਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਸਟਾਫ਼, ਪ੍ਰਬੰਧਕ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੋਰਚਾ ਛੇਵੇਂ ਦਿਨ ’ਚ ਸ਼ਾਮਿਲ ਅਗਲੀ ਖ਼ਬਰ ਰਿਹਾਇਸ਼ੀ ਖੇਤਰ ’ਚ ਬੰਦ ਪਿਆ ਪੋਲਟਰੀ ਫਾਰਮ ਚਲਾਉਣ ਖਿਲਾਫ ਪੱਕਾ ਮੋਰਚਾ ਜਾਰੀ
Ad Position 24