ਸੜਕ ਹਾਦਸੇ ’ਚ ਨੌਜਵਾਨ ਦੀ ਮੌਤ, ਇਕ ਜ਼ਖ਼ਮੀ
ਮਹਿਲ ਕਲਾਂ, 3 ਸਤੰਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਮਨਾਲ ਤੋਂ ਕੁਰੜ ਨੂੰ ਜਾਂਦੀ ਲਿੰਕ ਸੜਕ ’ਤੇ ਬੀਤੀ ਦੇਰ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਦੋ ਕਾਰ ਸਵਾਰ ਨੌਜਵਾਨ ਵਿਅਕਤੀਆਂ ’ਚੋਂ ਇੱਕ ਦੀ ਮੌਤ ਤੇ ਇੱਕ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਜਸਕਮਲ ਪੁੱਤਰ ਕੁਲਵਿੰਦਰ ਸਿੰਘ ਵਾਸੀ ਗੰਗੋਹਰ ਵਜੋਂ ਹੋਈ, ਜਦਕਿ ਉਸ ਦਾ ਸਾਥੀ ਕਾਰ ਸਵਾਰ ਪਰਮਜੀਤ ਸਿੰਘ ਹਸਪਤਾਲ ਵਿਚ ਜੇਰੇ ਇਲਾਜ ਹੈ ।
ਮ
ਮ੍ਰਿਤਕ ਜਸਕਮਲ ਸਿੰਘ ਦੀ ਫਾਈਲ ਤਸਵੀਰ।
04-09-2026
ਮਹਿਲ ਕਲਾਂ, 3 ਸਤੰਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਮਨਾਲ ਤੋਂ ਕੁਰੜ ਨੂੰ ਜਾਂਦੀ ਲਿੰਕ ਸੜਕ ’ਤੇ ਬੀਤੀ ਦੇਰ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਦੋ ਕਾਰ ਸਵਾਰ ਨੌਜਵਾਨ ਵਿਅਕਤੀਆਂ ’ਚੋਂ ਇੱਕ ਦੀ ਮੌਤ ਤੇ ਇੱਕ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਜਸਕਮਲ ਪੁੱਤਰ ਕੁਲਵਿੰਦਰ ਸਿੰਘ ਵਾਸੀ ਗੰਗੋਹਰ ਵਜੋਂ ਹੋਈ, ਜਦਕਿ ਉਸ ਦਾ ਸਾਥੀ ਕਾਰ ਸਵਾਰ ਪਰਮਜੀਤ ਸਿੰਘ ਹਸਪਤਾਲ ਵਿਚ ਜੇਰੇ ਇਲਾਜ ਹੈ । ਇਸ ਸਮੇਂ ਪੁਲਿਸ ਥਾਣਾ ਠੁੱਲੀਵਾਲ ਦੇ ਮੁਕੱਦਮਾ ਤਫ਼ਤੀਸ਼ੀ ਅਫ਼ਸਰ ਗੁਰਨਾਮ ਸਿੰਘ ਚੁਹਾਣਕੇ ਨੇ ਦੱਸਿਆ ਕਿ ਜਸਕਮਲ ਸਿੰਘ ਅਤੇ ਪਰਮਜੀਤ ਸਿੰਘ ਬੀਤੀ ਦੇਰ ਰਾਤ ਆਪਣੀ ਕਾਰ ਵਿਚ ਸਵਾਰ ਹੋ ਕੇ ਪਿੰਡ ਗੰਗੋਹਰ ਤੋਂ ਪਿੰਡ ਬਾਪਲਾ ਜਾ ਰਹੇ ਸਨ ਤਾਂ ਅਚਾਨਕ ਇਨ੍ਹਾਂ ਦੀ ਕਾਰ ਪਿੰਡ ਕੁਰੜ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਜਾ ਟਕਰਾਈ । ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿਚ ਸਵਾਰ ਦੋਵੇਂ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਸਕਮਲ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਮ੍ਰਿਤਕ ਜਸਕਮਲ ਸਿੰਘ ਦੇ ਪਿਤਾ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਠੁੱਲੀਵਾਲ ਵਿਖੇ ਬੀ.ਐੱਨ.ਐੱਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਨੌਜਵਾਨ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।