ਗੁਰੂ ਨਾਨਕ ਦੇਵ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਤਪਾ ਮੰਡੀ, 3 ਸਤੰਬਰ (ਵਿਜੇ ਸ਼ਰਮਾ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਪ੍ਰਿੰਸੀਪਲ ਪਰਮਜੀਤ ਕੌਰ ਦੀ ਅਗਵਾਈ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਗੁਰਸ਼ਰਨ ਕੌਰ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ ।
ਤਪਾ ਮੰਡੀ, 3 ਸਤੰਬਰ (ਵਿਜੇ ਸ਼ਰਮਾ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਪ੍ਰਿੰਸੀਪਲ ਪਰਮਜੀਤ ਕੌਰ ਦੀ ਅਗਵਾਈ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਗੁਰਸ਼ਰਨ ਕੌਰ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ । ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਦੇ ਜੀਵਨ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਤਿਆਰ ਕੀਤੀਆਂ ਗਈਆਂ । ਸਕੂਲ ਸਟਾਫ਼ ਵਲੋਂ ਛੋਟੇ-ਛੋਟੇ ਬੱਚਿਆਂ ਵਲੋਂ ਰਾਧਾ ਕ੍ਰਿਸ਼ਨ ਦੇ ਰੂਪ ਵਿਚ ਤਿਆਰ ਕੀਤਾ ਗਿਆ। ਇਸ ਮੌਕੇ ਗੁਰਸ਼ਰਨ ਕੌਰ ਅਤੇ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਹਾੜੇ ਦੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਇਆਂ ਭਗਵਾਨ ਕ੍ਰਿਸ਼ਨ ਦੇ ਰਸਤੇ ’ਤੇ ਚੱਲਣ ਦੀ ਅਪੀਲ ਕੀਤੀ । ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।