03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜ਼ਿਲ੍ਹਾ ਮਲੇਰਕੋਟਲਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਥਕ ਕਾਨਫਰੰਸ ਸੰਬੰਧੀ ਅਹਿਮ ਮੀਟਿੰਗ

ਮਾਲੇਰਕੋਟਲਾ, 3 ਸਤੰਬਰ (ਮਨਜਿੰਦਰ ਸਿੰਘ ਸਰੌਦ’ ਪਾਰਸ ਜੈਨ)- ਜ਼ਿਲ੍ਹਾ ਮਲੇਰਕੋਟਲਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ ਪੰਥਕ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਪੰਥਕ ਅਕਾਲੀ ਲਹਿਰ ਦੇ ਹਲਕਾ ਪਾਇਲ ਤੋਂ ਇੰਚਾਰਜ ਤੇ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਨੇ ਦੱਸਿਆ ਕਿ 20 ਸਤੰਬਰ ਨੂੰ ਹਲਕਾ ਅਮਰਗੜ੍ਹ ਦੇ ਅੰਦਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਦੀ ਆਮਦ ਮੌਕੇ ਵੱਡਾ ਇਕੱਠ ਕੀਤਾ ਜਾਵੇਗਾ । ਜਿੱਥੇ ਪੰਥਕ ਵਿਚਾਰਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਅਹਿਮ ਚਰਚਾ ਕੀਤੀ ਜਾਵੇਗੀ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮਾਲੇਰਕੋਟਲਾ, 3 ਸਤੰਬਰ (ਮਨਜਿੰਦਰ ਸਿੰਘ ਸਰੌਦ’ ਪਾਰਸ ਜੈਨ)- ਜ਼ਿਲ੍ਹਾ ਮਲੇਰਕੋਟਲਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ ਪੰਥਕ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਪੰਥਕ ਅਕਾਲੀ ਲਹਿਰ ਦੇ ਹਲਕਾ ਪਾਇਲ ਤੋਂ ਇੰਚਾਰਜ ਤੇ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਨੇ ਦੱਸਿਆ ਕਿ 20 ਸਤੰਬਰ ਨੂੰ ਹਲਕਾ ਅਮਰਗੜ੍ਹ ਦੇ ਅੰਦਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਦੀ ਆਮਦ ਮੌਕੇ ਵੱਡਾ ਇਕੱਠ ਕੀਤਾ ਜਾਵੇਗਾ । ਜਿੱਥੇ ਪੰਥਕ ਵਿਚਾਰਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਅਹਿਮ ਚਰਚਾ ਕੀਤੀ ਜਾਵੇਗੀ । ਜਥੇਦਾਰ ਸਰੌਦ ਨੇ ਆਖਿਆ ਕਿ 20 ਸਤੰਬਰ ਨੂੰ ਪਿੰਡ ਬੁਰਜ ਬਘੇਲ ਸਿੰਘ ਵਾਲਾ ਨੇੜੇ ਅਮਰਗੜ੍ਹ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਵੱਲੋਂ ਸ਼ਿਰਕਤ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਪੰਥਕ ਅਕਾਲੀ ਲਹਿਰ ਵਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਅੰਦਰ ਵਿਸ਼ਾਲ ਇਕੱਠ ਕਰਕੇ ਨੌਜਵਾਨ ਵਰਗ ਨੂੰ ਕੌਮੀ ਫਲਸਫੇ ਦੇ ਨਾਲ ਜੋੜਨ ਹਿੱਤ ਵਿਸ਼ਾਲ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਹਲਕਾ ਅਮਰਗੜ੍ਹ ਦੇ ਅੰਦਰ 20 ਸਤੰਬਰ ਨੂੰ ਭਾਰੀ ਪੰਥਕ ਕਾਨਫਰੰਸ ਕੀਤੀ ਜਾਵੇਗੀ, ਜਿੱਥੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਸਣੇ ਸੀਨੀਅਰ ਲੀਡਰਸ਼ਿਪ ਸੰਗਤਾਂ ਦੇ ਰੂਬਰੂ ਹੋਵੇਗੀ । ਜਥੇਦਾਰ ਸਰੌਦ ਨੇ ਆਖਿਆ ਕਿ ਨੌਜਵਾਨ ਵਰਗ ਵਲੋਂ ਪੰਥਕ ਅਕਾਲੀ ਲਹਿਰ ਨੂੰ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ । ਇਸ ਮੌਕੇ ਪ੍ਰਧਾਨ ਦਲਵਾਰਾ ਸਿੰਘ ਚਹਿਲ, ਪੀ.ਏ. ਸਰਪੰਚ ਗੁਰਮੁੱਖ ਸਿੰਘ ਖਾਨਪੁਰ, ਚੇਅਰਮੈਨ ਪ੍ਰਦੱਮਣ ਸਿੰਘ ਦਲੇਲਗੜ੍ਹ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਬਘਰੌਲ, ਉੱਘੇ ਸਿੱਖ ਬੁੱਧੀਜੀਵੀ ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਚੇਅਰਮੈਨ ਡਾਕਟਰ ਪਰਮਜੀਤ ਸਿੰਘ ਗੁਆਰਾ, ਸਾਬਕਾ ਸਰਪੰਚ ਕੁਲਜਿੰਦਰ ਸਿੰਘ ਬੁੰਗਾ, ਸਰਪੰਚ ਚਮਕੌਰ ਸਿੰਘ ਭੈਣੀ, ਜਥੇਦਾਰ ਸੇਰ ਸਿੰਘ ਭੋਗੀਵਾਲ ਡਾਇਰੈਕਟਰ ਮਿਲਕ ਪਲਾਂਟ ਸੰਗਰੂਰ, ਸਾਬਕਾ ਸਰਪੰਚ ਨਿਸ਼ਾਨ ਸਿੰਘ ਕਲਿਆਣ, ਡਾ. ਜੀਵਨ ਸਿੰਘ ਚੁੰਘਾ ਮੋਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਤੋਂ ਬੇਖੌਫ਼ ਚੋਰਾਂ ਨੇ ਗੈਸ ਏਜੰਸੀ ’ਤੇ ਬੋਲਿਆ ਧਾਵਾ ਅਗਲੀ ਖ਼ਬਰ ਧੂਰੀ ’ਚ ਅਦਾਕਾਰ ਰਾਣਾ ਰਣਬੀਰ ਦੀ ਅਗਵਾਈ ਹੇਠ 12 ਤੇ 13 ਸਤੰਬਰ ਨੂੰ ਹੋਵੇਗੀ ‘ਆਰਟ ਵਰਕਸ਼ਾਪ’
Ad Position 24