05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਹੈਰੋਇਨ ਸਮੇਤ ਦੋ ਔਰਤਾਂ ਕਾਬੂ

ਬਰਨਾਲਾ, 4 ਸਤੰਬਰ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਮੋਗਾ ਬਾਈਪਾਸ ਪੁੱਲ ਨਜ਼ਦੀਕ ਦੋ ਔਰਤਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਬਰਨਾਲਾ, 4 ਸਤੰਬਰ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਮੋਗਾ ਬਾਈਪਾਸ ਪੁੱਲ ਨਜ਼ਦੀਕ ਦੋ ਔਰਤਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸੁਨੀਤਾ ਤੇ ਮਮਤਾ ਵਾਸੀਆਨ ਬਰਨਾਲਾ ਲੰਬੇ ਸਮੇਂ ਤੋਂ ਨਸ਼ਾ ਵੇਚਣ ਦੀਆਂ ਆਦੀ ਹਨ ਜੋ ਕਿ ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ। ਜਿਨ੍ਹਾਂ ਨੂੰ ਮਾਨਸਾ ਰੋਡ, ਮੋਗਾ ਬਾਈਪਾਸ ਨਜ਼ਦੀਕ ਘੁੰਮਦੀਆਂ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਔਰਤਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਨਿਰਾਲੇ ਬਾਬਾ ਗਊ ਧਾਮ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਅਧਿਆਪਕ ਕੇਵਲ ਬੱਚੇ ਨੂੰ ਪੜ੍ਹਾਉਂਦਾ ਹੀ ਨਹੀਂ ਸਗੋਂ ਉਸ ਦੀ ਸ਼ਖ਼ਸੀਅਤ ਵੀ ਘੜਦਾ ਹੈ- ਸ਼ਿਵ ਸਿੰਗਲਾ
Ad Position 24