05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੱਲੀਆਂ ਟੋਲ ਪਲਾਜ਼ਾ ਵਰਕਰ ਯੂਨੀਅਨ ਵਲੋਂ ਇਕਾਈ ਦਾ ਪੁਨਰਗਠਨ

ਟੱਲੇਵਾਲ, 4 ਸਤੰਬਰ (ਸੋਨੀ ਚੀਮਾ)-ਟੋਲ ਪਲਾਜ਼ਾ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਇਕੱਤਰਤਾ ਮੱਲੀਆਂ ਟੋਲ ਪਲਾਜ਼ਾ ’ਤੇ ਹੋਈ। ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਟੋਲ ਪਲਾਜ਼ਾ ਵਰਕਰਾਂ ਨੇ ਭਾਗ ਲਿਆ ਅਤੇ ਆਪਣੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਟੱਲੇਵਾਲ, 4 ਸਤੰਬਰ (ਸੋਨੀ ਚੀਮਾ)-ਟੋਲ ਪਲਾਜ਼ਾ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਇਕੱਤਰਤਾ ਮੱਲੀਆਂ ਟੋਲ ਪਲਾਜ਼ਾ ’ਤੇ ਹੋਈ। ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਟੋਲ ਪਲਾਜ਼ਾ ਵਰਕਰਾਂ ਨੇ ਭਾਗ ਲਿਆ ਅਤੇ ਆਪਣੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ, ਵਾਇਸ ਪ੍ਰਧਾਨ ਸੁਖਜੀਤ ਸਿੰਘ ਤੋਂ ਇਲਾਵਾ ਸੀਨੀਅਰ ਆਗੂਆਂ ਦੀ ਦੇਖ-ਰੇਖ ਹੇਠ ਸਰਬਸੰਮਤੀ ਨਾਲ ਨਵੀਂ ਇਕਾਈ ਦਾ ਪੁਨਰਗਠਨ ਕੀਤਾ ਗਿਆ। ਇਸ ਚੋਣ ਵਿਚ ਸਰਬਸੰਮਤੀ ਨਾਲ ਮੱਲੀਆਂ ਟੋਲ ਪਲਾਜ਼ਾ ਯੂਨੀਅਨ ਦਾ ਅਮਨਦੀਪ ਸਿੰਘ ਪ੍ਰਧਾਨ, ਅਮਨਪ੍ਰੀਤ ਸਿੰਘ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਵਾਇਸ ਮੀਤ ਪ੍ਰਧਾਨ, ਹਰਵਿੰਦਰ ਸਿੰਘ ਜਨਰਲ ਸਕੱਤਰ, ਜਗਮੀਤ ਸਿੰਘ ਖ਼ਜ਼ਾਨਚੀ ਤੋਂ ਇਲਾਵਾ ਅਮਨਦੀਪ ਸਿੰਘ ਮੀਡੀਆ ਇੰਚਾਰਜ, ਰਾਜਵੀਰ ਸਿੰਘ, ਸਤਨਾਮ ਸਿੰਘ, ਪਰਮਜੀਤ ਸਿੰਘ ਆਦਿ ਮੈਂਬਰ ਲਏ ਗਏ। ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਵਰਕਰਾਂ ਦੇ ਹਿੱਤਾਂ ਲਈ ਦਿਨ-ਰਾਤ ਕੰਮ ਕਰਨਗੇ ਅਤੇ ਕਿਸੇ ਵੀ ਮੁਲਾਜ਼ਮ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਪਰੰਤ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ਕੰਪਨੀਆਂ ਵਲੋਂ ਅਕਸਰ ਵਰਕਰਾਂ ਦਾ ਆਰਥਿਕ ਸੋਸ਼ਣ ਕੀਤਾ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਕਿਰਤ ਕਾਨੂੰਨਾਂ ਤਹਿਤ ਬਣਦੀਆਂ ਸਾਰੀਆਂ ਸਹੂਲਤਾਂ, ਸਮੇਂ ਸਿਰ ਤਨਖ਼ਾਹਾਂ, ਈ.ਐੱਸ.ਆਈ. ਤੇ ਪੀ.ਐੱਫ. ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਬੰਧਕਾਂ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਯੂਨੀਅਨ ਵਲੋਂ ਆਉਣ ਵਾਲੇ ਦਿਨਾਂ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਿੱਧੇ ਤੌਰ ’ਤੇ ਪ੍ਰਸ਼ਾਸਨ ਤੇ ਕੰਪਨੀ ਦੀ ਹੋਵੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਪ੍ਰਧਾਨ ਬਡਬਰ ਟੋਲ ਪਲਾਜ਼ਾ, ਕੁਲਵਿੰਦਰ ਸਿੰਘ, ਅਕਾਸਦੀਪ ਸਿੰਘ, ਅਰਸ਼ਦੀਪ ਸਿੰਘ, ਹਰਦੀਪ ਸਿੰਘ, ਕਰਮਜੀਤ ਸਿੰਘ, ਕਰਮਜੀਤ ਸਿੰਘ ਧਾਲੀਵਾਲ, ਹਰਜਿੰਦਰ ਸਿੰਘ, ਸਿਮਰਜੀਤ ਸਿੰਘ, ਬਲਜਿੰਦਰ ਸਿੰਘ, ਮੰਗੂ ਸਿੰਘ , ਹਰਵਿੰਦਰ ਸ਼ਰਮਾ ਆਦਿ ਤੋਂ ਇਲਾਵਾ ਹੋਰ ਵੀ ਟੋਲ ਪਲਾਜ਼ਾ ਦੇ ਮੱਲੀਆਂ ਦੇ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੱਲਿਕਾਰਜੁਨ ਖੜਗੇ ਦੀ ਜਨ ਸਭਾ ਤੋਂ ਰਾਮ ਲੀਲਾ ਮੈਦਾਨ ਦਾ ਸ਼ੁੱਧੀਕਰਨ ਕਰਵਾਉਣਾ ਭਾਜਪਾ ਦੀ ਘਟੀਆ ਸੋਚ ਦੀ ਨਿਸ਼ਾਨੀ-ਸਵਰਨ ਸਿ... ਅਗਲੀ ਖ਼ਬਰ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24