05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਡੇਅਰੀ ਵਿਕਾਸ ਸੰਬੰਧੀ ਦੋ ਹਫ਼ਤੇ ਦਾ ਮੁਫ਼ਤ ਸਿਖਲਾਈ ਬੈਚ 14 ਤੋਂ

ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਐਸ. ਸੀ. ਸਿਖਿਆਰਥੀਆਂ ਲਈ ਦੋ ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਦਾ ਦੂਜਾ ਬੈਚ ਮਿਤੀ 14 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਰਨਾਲਾ ਦੇ ਸਿਖਿਆਰਥੀ ਇਹ ਸਿਖਲਾਈ ਡੇਅਰੀ ਟਰੇਨਿੰਗ ਸੈਂਟਰ, ਸੰਗਰੂਰ ਵਿਖੇ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਸੁਰਿੰਦਰ ਸਿੰਘ ਨੇ ਦੱਸਿਆ ਕਿ ‘ਸਕੀਮ ਫਾਰ ਪ੍ਰਮੋਸ਼ਨ ਆਫ਼ ਡੇਅਰੀ ਫਾਰਮਿੰਗ ਐਜ਼ ਲਿਵਲੀਹੁਡ ਫਾਰ ਐਸ.ਸੀ. ਬੈਨੀਫਿਸ਼ਰੀਜ਼’ ਅਧੀਨ ਚਲਾਏ ਜਾਣ ਵਾਲੇ ਇਸ ਦੂਜੇ ਬੈਚ ਦੀ ਕਾਊਂਸਲਿੰਗ ਮਿਤੀ 7 ਸਤੰਬਰ ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਬਰਨਾਲਾ ਵਿਖੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਅਤੇ ਐਸ.ਸੀ. ਜਾਤੀ ਨਾਲ ਸਬੰਧਿਤ ਹੋਣਾ ਚਾਹੀਦਾ ਹੈ। ਸਿਖਿਆਰਥੀ ਘੱਟੋ-ਘੱਟ ਪੰਜਵੀਂ ਪਾਸ ਅਤੇ ਉਮਰ 18 ਤੋਂ 55 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਚਾਹਵਾਨ ਸਿਖਿਆਰਥੀ ਕਾਊਂਸਲਿੰਗ ਵਾਲੇ ਦਿਨ ਆਪਣੇ ਅਸਲ ਦਸਤਾਵੇਜ਼ ਜਿਵੇਂ ਵਿੱਦਿਅਕ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਦਫ਼ਤਰ ਵਿਖੇ ਪਹੁੰਚਣ। ਕੈਂਪ ਦੌਰਾਨ ਦੁਧਾਰੂ ਪਸ਼ੂਆਂ ਦੀ ਖ਼ਰੀਦ, ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ.ਸੀ. ਸਿਖਿਆਰਥੀਆਂ ਨੂੰ ਵਿਭਾਗ ਵਲੋਂ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਸਿਖਲਾਈ ਉਪਰੰਤ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ 2, 5 ਜਾਂ 10 ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ’ਤੇ ਸਰਕਾਰ ਵਲੋਂ 33 ਫ਼ੀਸਦੀ ਸਬਸਿਡੀ ਵੀ ਮੁਹੱਈਆ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਨਾਇਬ ਸਿੰਘ ਸੈਣੀ ਨਾਲ ਭੋਲਾ ਸਿੰਘ ਵਿਰਕ ਦੀ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ ਅਗਲੀ ਖ਼ਬਰ ਜੇਲ੍ਹ ਭਰੋ ਅੰਦੋਲਨ ਲਈ ਭਾਕਿਯੂ ਸਿੱਧੂਪੁਰ ਦੇ ਕਿਸਾਨਾਂ ਦਾ ਜਥਾ ਰਵਾਨਾ
Ad Position 24