04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਰੂੜੇਕੇ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਦੇ ਜੀਵਨ ਤੇ ਸਿੱਖਿਆਵਾਂ ਨਾਲ ਸਬੰਧਿਤ ਗੀਤ, ਕਵਿਤਾਵਾਂ, ਕੋਰੋਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਸੰਸਥਾ ਦੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਭਗਵਾਨ ਜੀ ਦੇ ਜਨਮ ਤੇ ਜੀਵਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ, ਅਸ਼ਵਨੀ, ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਵਾਲੀਬਾਲ ਟੀਮ ਦੇ ਚੋਣ ਟਰਾਇਲ 12 ਨੂੰ
Ad Position 24