08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ਪਬਲਿਕ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਧਨੌਲਾ, 4 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 05-09-2026
ਧਨੌਲਾ, 4 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਸਮਾਗਮ ਦੌਰਾਨ ਬੱਚਿਆਂ ਵਲੋਂ ਕਵਿਤਾਵਾਂ, ਭਜਨ ਅਤੇ ਸ੍ਰੀ ਕ੍ਰਿਸ਼ਨ ਨਾਲ ਸਬੰਧਿਤ ਮਨਮੋਹਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਨੰਨ੍ਹੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੇ ਬਾਲ ਰੂਪ, ਉਨ੍ਹਾਂ ਦੀਆਂ ਲੀਲਾਵਾਂ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜੇ ਪਿਆਰ, ਸੱਚਾਈ ਤੇ ਧਰਮ ਦੇ ਸੰਦੇਸ਼ ਨੂੰ ਆਪਣੀਆਂ ਸੁੰਦਰ ਪੇਸ਼ਕਾਰੀਆਂ ਰਾਹੀਂ ਪ੍ਰਗਟ ਕੀਤਾ। ਬੱਚਿਆਂ ਦੀ ਮਾਸੂਮ ਮੁਸਕਾਨ, ਆਤਮ-ਵਿਸ਼ਵਾਸ ਤੇ ਸ਼ਾਨਦਾਰ ਪੇਸ਼ਕਾਰੀ ਨੇ ਪੂਰੇ ਮਾਹੌਲ ਨੂੰ ਖ਼ੁਸ਼ੀ ਤੇ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਅਧਿਆਪਕਾਂ ਵਲੋਂ ਬੱਚਿਆਂ ਨੂੰ ਇਸ ਤਿਉਹਾਰ ਦੀ ਧਾਰਮਿਕ ਤੇ ਸਭਿਆਚਾਰਕ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਮਾਗਮ ਦਾ ਉਦੇਸ਼ ਬੱਚਿਆਂ ਨੂੰ ਭਾਰਤੀ ਸੰਸਕ੍ਰਿਤੀ, ਧਾਰਮਿਕ ਪਰੰਪਰਾਵਾਂ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸੀ। ਸਕੂਲ ਪ੍ਰਬੰਧਨ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ। ਸਮਾਗਮ ਨੇ ਬੱਚਿਆਂ ਵਿਚ ਖ਼ੁਸ਼ੀ, ਸਿਰਜਣਾਤਮਿਕਤਾ ਤੇ ਸਭਿਆਚਾਰਕ ਚੇਤਨਾ ਦਾ ਸੁੰਦਰ ਸੰਦੇਸ਼ ਛੱਡਿਆ। ਨੰਨ੍ਹੇ ਕਲਾਕਾਰਾਂ ਦੀਆਂ ਪਿਆਰੀਆਂ ਪੇਸ਼ਕਾਰੀਆਂ ਨੇ ਜਨਮ ਅਸ਼ਟਮੀ ਦੇ ਇਸ ਪਵਿੱਤਰ ਤਿਉਹਾਰ ਨੂੰ ਯਾਦਗਾਰ ਬਣਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਰਾਲੇ ਨੇ ਸਾਈਕਲ ਸਵਾਰ ਮਜ਼ਦੂਰ ਦਰੜਿਆ, ਮੌਤ ਅਗਲੀ ਖ਼ਬਰ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24