04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਤੇਜ਼ ਰਫ਼ਤਾਰ ਟਰਾਲੇ ਨੇ ਸਾਈਕਲ ਸਵਾਰ ਮਜ਼ਦੂਰ ਦਰੜਿਆ, ਮੌਤ

ਮਹਿਲ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਇੱਥੇ ਇਕ ਤੇਜ਼ ਰਫ਼ਤਾਰ ਟਰਾਲੇ ਵਲੋਂ ਸਾਈਕਲ ਸਵਾਰ ਬਜ਼ੁਰਗ ਮਜ਼ਦੂਰ ਨੂੰ ਟੱਕਰ ਮਾਰਨ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਰਾਜ ਸਿੰਘ (65 ਸਾਲ), ਵਾਸੀ ਪਿੰਡ ਗੰਗੋਹਰ (ਬਰਨਾਲਾ) ਵਜੋਂ ਹੋਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਮਹਿਲ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਇੱਥੇ ਇਕ ਤੇਜ਼ ਰਫ਼ਤਾਰ ਟਰਾਲੇ ਵਲੋਂ ਸਾਈਕਲ ਸਵਾਰ ਬਜ਼ੁਰਗ ਮਜ਼ਦੂਰ ਨੂੰ ਟੱਕਰ ਮਾਰਨ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਰਾਜ ਸਿੰਘ (65 ਸਾਲ), ਵਾਸੀ ਪਿੰਡ ਗੰਗੋਹਰ (ਬਰਨਾਲਾ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰਾਜ ਸਿੰਘ ਅੱਜ ਸਵੇਰੇ ਕਰੀਬ 8 ਵਜੇ ਆਪਣੇ ਪਿੰਡ ਗੰਗੋਹਰ ਤੋਂ ਸਾਈਕਲ ’ਤੇ ਸਵਾਰ ਹੋ ਕੇ ਦਿਹਾੜੀ-ਮਜ਼ਦੂਰੀ ਲਈ ਮਹਿਲ ਕਲਾਂ ਵੱਲ ਆ ਰਿਹਾ ਸੀ ਕਿ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਰਾਜ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਅਤੇ ਹਾਦਸੇ ਤੋਂ ਤੁਰੰਤ ਬਾਅਦ ਟਰਾਲਾ ਚਾਲਕ ਆਪਣੇ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਪਰ ਪੁਲਿਸ ਤੇ ਪ੍ਰਸ਼ਾਸਨ ਦੀ ਕਾਰਵਾਈ ਤੋਂ ਅਸੰਤੁਸ਼ਟ ਪਿੰਡ ਗੰਗੋਹਰ ਦੇ ਵਸਨੀਕਾਂ ਨੇ ਮ੍ਰਿਤਕ ਦੀ ਦੇਹ ਨੂੰ ਘਟਨਾ ਸਥਾਨ ’ਤੇ ਰੱਖ ਕੇ ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ। ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਦੇ ਆਗੂ ਹਰਜੀਤ ਸਿੰਘ ਖ਼ਿਆਲੀ ਅਤੇ ਪ੍ਰਦਰਸ਼ਨਕਾਰੀਆਂ ਨੇ ਫ਼ਰਾਰ ਟਰਾਲਾ ਚਾਲਕ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਹਾਦਸੇ ਮਗਰੋਂ ਚਾਲਕ ਦਾ ਫ਼ਰਾਰ ਹੋ ਜਾਣਾ ਪੁਲਿਸ-ਪ੍ਰਸ਼ਾਸਨ ਦੀ ਵੱਡੀ ਨਾਕਾਮੀ ਹੈ ਅਤੇ ਦੁੱਖ ਦੀ ਗੱਲ ਹੈ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਲੈਣ ਲਈ ਚੱਕਾ ਜਾਮ ਕਰਨਾ ਪੈ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਸੀ, ਜਦਕਿ ਇਸ ਸਬੰਧੀ ਥਾਣਾ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਜੇ ਤੱਕ ਮ੍ਰਿਤਕ ਦੇ ਵਾਰਸਾਂ ਵਲੋਂ ਪੁਲਿਸ ਕੋਲ ਕੋਈ ਬਿਆਨ ਦਰਜ ਨਹੀਂ ਕਰਵਾਏ ਗਏ ਹਨ ਅਤੇ ਬਿਆਨ ਦਰਜ ਹੋਣ ਉਪਰੰਤ ਹੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤਾਂ ਦੀ ਆਮਦਨ ਵਧਾਉਣ ਤੇ ਵਿਕਾਸ ਯੋਜਨਾਵਾਂ ਸੰਬੰਧੀ ਸਰਪੰਚਾਂ ਲਈ ਜ਼ਿਲ੍ਹਾ ਪੱਧਰੀ ਵਰਕਸ਼ਾਪ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
Ad Position 24