ਪਿੰਡ ਸਹਿਜੜਾ ਵਿਖੇ ਐੱਸ.ਸੀ. ਵਿਭਾਗ ਕਾਂਗਰਸ ਦੀ ਮੀਟਿੰਗ ’ਚ ਅਹਿਮ ਵਿਚਾਰਾਂ
ਗੁਰਮੇਲ ਸਿੰਘ ਮੇਲਾ ਬਲਾਕ ਮਹਿਲ ਕਲਾਂ ਦੇ ਵਾਈਸ ਚੇਅਰਮੈਨ ਨਿਯੁਕਤ
ਮਹਿਲ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਦੇ ਵਰਕਰਾਂ ਅਤੇ ਆਗੂਆਂ ਦੀ ਇਕ ਅਹਿਮ ਯੂਨਿਟ ਪੱਧਰੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਬੀ. ਡੀ.
ਮਹਿਲ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਦੇ ਵਰਕਰਾਂ ਅਤੇ ਆਗੂਆਂ ਦੀ ਇਕ ਅਹਿਮ ਯੂਨਿਟ ਪੱਧਰੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਕੰਪਲੈਕਸ ਮਹਿਲ ਕਲਾਂ ਵਿਖੇ ਹੋਈ, ਜਿਸ ਵਿਚ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਵਿਚ ਕੀਤੀ ਜਾ ਰਹੀ ਬੇਲੋੜੀ ਦੇਰੀ ’ਤੇ ਤਿੱਖਾ ਰੋਸ ਪ੍ਰਗਟਾਇਆ ਗਿਆ। ਮੀਟਿੰਗ ਦੀ ਸ਼ੁਰੂਆਤ ਮੌਕੇ ਪੈਨਸ਼ਨਰਾਂ ਵਲੋਂ ਵਿੱਛੜੀਆਂ ਰੂਹਾਂ ਜਸਵਿੰਦਰ ਕੌਰ ਪਤਨੀ ਸਵ: ਜਸਪਾਲ ਸਿੰਘ ਛੀਨੀਵਾਲ ਕਲਾਂ, ਗੁਰਦੀਪ ਸਿੰਘ ਕੁਤਬਾ ਅਤੇ ਕਾਮਰੇਡ ਗੁਰਨਾਮ ਸਿੰਘ ਦਾਊਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੰਬੋਧਨ ਕਰਦਿਆਂ ਜਨਰਲ ਸਕੱਤਰ ਸੁਰਿੰਦਰ ਕੁਮਾਰ, ਸਕੱਤਰ ਅਮਰਜੀਤ ਸਿੰਘ ਮਹਿਲ ਖ਼ੁਰਦ ਅਤੇ ਪ੍ਰੈੱਸ ਸਕੱਤਰ ਵਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੈਨਸ਼ਨਰਾਂ ਨੇ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸੇਵਾ ਵਿਚ ਲਗਾ ਕੇ ਲੋਕਾਂ ਅਤੇ ਸਰਕਾਰ ਦੀ ਸੇਵਾ ਕੀਤੀ ਹੈ ਪਰ ਸੇਵਾ-ਮੁਕਤੀ ਉਪਰੰਤ ਆਪਣੇ ਜਾਇਜ਼ ਹੱਕਾਂ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਦਰਵਾਜ਼ੇ ਖੜਕਾਉਣੇ ਪੈ ਰਹੇ ਹਨ। ਆਗੂਆਂ ਨੇ ਸਪਸ਼ਟ ਕੀਤਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਕੋਈ ਖ਼ੈਰਾਤ ਨਹੀਂ ਸਗੋਂ ਉਨ੍ਹਾਂ ਦਾ ਸੰਵਿਧਾਨਕ ਹੱਕ ਹਨ ਜਿਨ੍ਹਾਂ ਨੂੰ ਬਿਨਾਂ ਦੇਰੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪੁਰਜ਼ੋਰ ਮੰਗ ਕੀਤੀ ਕਿ ਪੈਨਸ਼ਨ ਦੀ 2.59 ਗੁਣਾਂ ਫਿਕਸੇਸ਼ਨ, ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ, ਲੀਵ ਇਨਕੈਸ਼ਮੈਂਟ ਦੇ ਬਕਾਏ ਅਤੇ ਹੋਰ ਸਾਰੇ ਬਣਦੇ ਵਿੱਤੀ ਲਾਭ ਤੁਰੰਤ ਜਾਰੀ ਕੀਤੇ ਜਾਣ, ਕਿਉਂਕਿ ਲੰਮੇ ਸਮੇਂ ਤੋਂ ਬਕਾਇਆ ਪਈਆਂ ਰਕਮਾਂ ਕਾਰਨ ਪੈਨਸ਼ਨਰਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਸਰਕਾਰ ਵਲੋਂ ਸਿਰਫ਼ ਭਰੋਸੇ ਦੇਣ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਕੋਈ ਠੋਸ ਰਾਹਤ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਆਗੂਆਂ ਨੇ ਵਧਦੀ ਉਮਰ ਅਤੇ ਮੈਡੀਕਲ ਖ਼ਰਚਿਆਂ ਦੇ ਮੱਦੇਨਜ਼ਰ ਕੈਸ਼ਲੈੱਸ ਮੈਡੀਕਲ ਸਕੀਮ ਤੁਰੰਤ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐੱਸ.) ਬਹਾਲ ਕਰਨ ਦੀ ਮੰਗ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਵਕਾਲਤ ਕੀਤੀ। ਇਸ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਲੁਧਿਆਣਾ ਵਿਖੇ ਉਲੀਕੇ ਗਏ ਪ੍ਰੋਗਰਾਮ ਨੂੰ ਯੂਨਿਟ ਮਹਿਲ ਕਲਾਂ ਵਲੋਂ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਖ਼ਜ਼ਾਨਚੀ ਪਵਨ ਕੁਮਾਰ, ਸਹਾਇਕ ਖ਼ਜ਼ਾਨਚੀ ਨੱਥਾ ਸਿੰਘ ਮਹਿਲ ਖ਼ੁਰਦ, ਰਾਜਕੁਮਾਰ ਨਿਹਾਲੂਵਾਲ, ਬਖ਼ਤੌਰ ਸਿੰਘ ਮੂੰਮ, ਕੇਵਲ ਸਿੰਘ ਗਹਿਲ ਆਦਿ ਹਾਜ਼ਰ ਸਨ।