04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਮਹਿਲ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਮਹਿਲ ਕਲਾਂ ਨੇੜੇ ਪਿੰਡ ਮਨਾਲ ਤੋਂ ਕੁਰੜ ਨੂੰ ਜਾਂਦੀ ਸੜਕ ’ਤੇ ਬੀਤੀ ਸ਼ਾਮ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਅੱਗੋਂ ਆ ਰਹੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੇ ਜਾਣ ਕਾਰਨ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੂਜਾ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਠੁੱਲੀਵਾਲ ਦੇ ਮੁਖੀ ਅਜੈਬ ਸਿੰਘ ਬਰਨਾਲਾ ਨੇ ਦੱਸਿਆ ਕਿ ਵੀਰਵਾਰ ਸ਼ਾਮ ਕਰੀਬ 7:45 ਵਜੇ ਪਿੰਡ ਪੰਡੋਰੀ ਦੇ ਵਸਨੀਕ ਮਨਪ੍ਰੀਤ ਸਿੰਘ (23) ਪੁੱਤਰ ਚਮਕੌਰ ਸਿੰਘ ਆਪਣੇ ਸਾਥੀ ਕਿਸ਼ਨ ਸਿੰਘ ਪੁੱਤਰ ਕਾਹਨ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਨਾਲ ਵੱਲ ਜਾ ਰਹੇ ਸਨ।

Ad Position 21
repet_subhas-goyals [Copy P29]
ਮ੍ਰਿਤਕ ਮਨਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ। 05-09-2026
ਮਹਿਲ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਮਹਿਲ ਕਲਾਂ ਨੇੜੇ ਪਿੰਡ ਮਨਾਲ ਤੋਂ ਕੁਰੜ ਨੂੰ ਜਾਂਦੀ ਸੜਕ ’ਤੇ ਬੀਤੀ ਸ਼ਾਮ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਅੱਗੋਂ ਆ ਰਹੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੇ ਜਾਣ ਕਾਰਨ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੂਜਾ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਠੁੱਲੀਵਾਲ ਦੇ ਮੁਖੀ ਅਜੈਬ ਸਿੰਘ ਬਰਨਾਲਾ ਨੇ ਦੱਸਿਆ ਕਿ ਵੀਰਵਾਰ ਸ਼ਾਮ ਕਰੀਬ 7:45 ਵਜੇ ਪਿੰਡ ਪੰਡੋਰੀ ਦੇ ਵਸਨੀਕ ਮਨਪ੍ਰੀਤ ਸਿੰਘ (23) ਪੁੱਤਰ ਚਮਕੌਰ ਸਿੰਘ ਆਪਣੇ ਸਾਥੀ ਕਿਸ਼ਨ ਸਿੰਘ ਪੁੱਤਰ ਕਾਹਨ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਨਾਲ ਵੱਲ ਜਾ ਰਹੇ ਸਨ। ਜਦੋਂ ਉਹ ਮਨਾਲ-ਕੁਰੜ ਲਿੰਕ ਸੜਕ ’ਤੇ ਪਹੁੰਚੇ ਤਾਂ ਸਾਹਮਣਿਓਂ ਆ ਰਹੀ ਟਰੈਕਟਰ-ਟਰਾਲੀ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ 23 ਸਾਲਾ ਮਨਪ੍ਰੀਤ ਸਿੰਘ ਦੀ ਥਾਂ ’ਤੇ ਹੀ ਦਮ ਤੋੜ ਦਿੱਤਾ, ਜਦਕਿ ਦੂਜਾ ਨੌਜਵਾਨ ਕਿਸ਼ਨ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਅਨੁਸਾਰ ਮ੍ਰਿਤਕ ਦੇ ਚਾਚਾ ਜਗਦੇਵ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਟਰੈਕਟਰ ਚਾਲਕ ਵਿਨੋਦ ਕੁਮਾਰ ਵਾਸੀ ਮਹਿਲ ਕਲਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਮੋਬਾਈਲਾਂ ਤੋਂ ਦੂਰ ਕਰ ਕੇ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ- ਡਾ: ਭੀਮ ਇੰਦਰ ਸਿੰਘ
Ad Position 24