05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਧਨੌਲਾ, 5 ਸਤੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਪ੍ਰਤੀ ਆਪਣੇ ਸਤਿਕਾਰ ਅਤੇ ਪਿਆਰ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਧਨੌਲਾ, 5 ਸਤੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਪ੍ਰਤੀ ਆਪਣੇ ਸਤਿਕਾਰ ਅਤੇ ਪਿਆਰ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣਾਂ, ਗੀਤਾਂ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਅਧਿਆਪਕਾਂ ਦੀ ਸਮਾਜ ਅਤੇ ਵਿਦਿਆਰਥੀਆਂ ਦੇ ਜੀਵਨ ਵਿਚ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ। ਸਕੂਲ ਦੇ ਪ੍ਰਬੰਧਕਾਂ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਅਤੇ ਪ੍ਰਿੰਸੀਪਲ ਮੈਡਮ ਵਰੁਣਦੀਪ ਕੌਰ ਵਾਲੀਆ ਵਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਨੂੰ ਚੰਗੇ ਸੰਸਕਾਰ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਸਿੱਖਿਆ ਵੀ ਦਿੰਦੇ ਹਨ। ਇਸ ਮੌਕੇ ਅਵਤਾਰ ਸਿੰਘ ਗੋਗੀ ਭੱਠਲ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਪਾ ਦੇ ਵੱਖ-ਵੱਖ ਮੰਦਰਾਂ ’ਚ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਬਾਬਾ ਹਜ਼ਾਰਾ ਸਿੰਘ ਦੀ 12ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ
Ad Position 24