06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭਾਕਿਯੂ ਉਗਰਾਹਾਂ ਨੇ ਪੱਕੇ ਮੋਰਚੇ ਦੇ ਸੱਤਵੇਂ ਦਿਨ ਐਸ.ਐਸ.ਪੀ. ਦੀ ਰਿਹਾਇਸ਼ ਦਾ ਕੀਤਾ ਘਿਰਾਓ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਵਿਖੇ ਅਧਿਆਪਕ ਦਿਵਸ ਮਨਾਇਆ

ਬਰਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅਧਿਆਪਕ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਪੰਜਾਬ ਦੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਕਰਨ ਅਤੇ ‘ਸਿੱਖਿਆ ਕ੍ਰਾਂਤੀ’ ਨੂੰ ਇੱਕ ਖੋਖਲੇ ਸਿਆਸੀ ਨਾਅਰੇ ਵਿਚ ਬਦਲਣ ਦਾ ਦੋਸ਼ ਲਗਾਇਆ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਨੂੰ ਇਕ ਅਧਿਆਪਕ ਦਾ ਪੁੱਤਰ ਦੱਸਦੇ ਹਨ ਪਰ ਉਨ੍ਹਾਂ ਦੀ ਸਰਕਾਰ ਵਿਚ ਅਧਿਆਪਕਾਂ ਨੂੰ ਬੇਇੱਜ਼ਤ ਕਰਨਾ, ਪੁਲਿਸ ਕਾਰਵਾਈ ਅਤੇ ਅਣਗਹਿਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਰਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅਧਿਆਪਕ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਪੰਜਾਬ ਦੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਕਰਨ ਅਤੇ ‘ਸਿੱਖਿਆ ਕ੍ਰਾਂਤੀ’ ਨੂੰ ਇੱਕ ਖੋਖਲੇ ਸਿਆਸੀ ਨਾਅਰੇ ਵਿਚ ਬਦਲਣ ਦਾ ਦੋਸ਼ ਲਗਾਇਆ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਨੂੰ ਇਕ ਅਧਿਆਪਕ ਦਾ ਪੁੱਤਰ ਦੱਸਦੇ ਹਨ ਪਰ ਉਨ੍ਹਾਂ ਦੀ ਸਰਕਾਰ ਵਿਚ ਅਧਿਆਪਕਾਂ ਨੂੰ ਬੇਇੱਜ਼ਤ ਕਰਨਾ, ਪੁਲਿਸ ਕਾਰਵਾਈ ਅਤੇ ਅਣਗਹਿਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੇ ਸਰਕਾਰੀ ਅਧਿਆਪਕਾਂ ਲਈ ਇਹ ਜਸ਼ਨ ਦਾ ਨਹੀਂ, ਸਗੋਂ ਕਾਲਾ ਦਿਵਸ ਹੈ। ਪੰਜਾਬ ਦਾ ਭਵਿੱਖ ਸੰਵਾਰਨ ਵਾਲੇ ਅਧਿਆਪਕਾਂ ਨੂੰ ਆਪਣੇ ਜਾਇਜ਼ ਹੱਕਾਂ ਲਈ ਸੜਕਾਂ ’ਤੇ ਉੱਤਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਸ੍ਰੀ ਨੀਟਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ 31,370 ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ ਪਈਆਂ ਹਨ। ਇਸ ਤੋਂ ਇਲਾਵਾ 1,100 ਤੋਂ ਵੱਧ ਮਨਜ਼ੂਰਸ਼ੁਦਾ ਪ੍ਰਿੰਸੀਪਲ ਅਸਾਮੀਆਂ ਅਤੇ ਲਗਭਗ ਇੱਕ-ਤਿਹਾਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਅਸਾਮੀਆਂ ਵੀ ਖ਼ਾਲੀ ਹਨ। 400 ਤੋਂ ਵੱਧ ਏਡਿਡ ਸਕੂਲਾਂ ਵਿਚ 1700 ਤੋਂ ਵੱਧ ਅਧਿਆਪਨ ਅਤੇ ਗੈਰ-ਅਧਿਆਪਨ ਕਰਮਚਾਰੀ ਕਥਿਤ ਤੌਰ ’ਤੇ 8-9 ਮਹੀਨਿਆਂ ਤੋਂ ਤਨਖ਼ਾਹ ਤੋਂ ਬਿਨਾਂ ਕੰਮ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਹਾਈਕੋਰਟ ਦੀ ਸਟੇਅ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਦਾ ਗ੍ਰੇਡ ਪੇਅ 4,400 ਤੋਂ ਘਟਾ ਕੇ 3,200 ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਅਧਿਆਪਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਮੁੜ ਪਾਣੀ ਦੀਆਂ ਟੈਂਕੀਆਂ ’ਤੇ ਨਹੀਂ ਚੜ੍ਹਨਾ ਪਵੇਗਾ ਪਰ ਅੱਜ ਅਧਿਆਪਕ ਇਨਸਾਫ਼ ਲੈਣ ਦੀ ਬਜਾਏ ਮੋਬਾਈਲ ਟਾਵਰਾਂ ’ਤੇ ਚੜ੍ਹਨ ਲਈ ਮਜਬੂਰ ਹਨ। ਉਨ੍ਹਾਂ ਅਧਿਆਪਕਾਂ ਨੂੰ ਸਰਵੇਖਣ, ਪਰਾਲੀ ਸਾੜਨ ਦੀ ਜਾਂਚ, ਹੈਲਥ ਕਾਰਡ ਬਣਾਉਣ ਅਤੇ ਸਿਆਸੀ ਡਾਟਾ ਇਕੱਠਾ ਕਰਨ ਵਰਗੇ ਗੈਰ-ਅਕਾਦਮਿਕ ਕੰਮਾਂ ਵਿਚ ਲਗਾਉਣ ਦੀ ਵੀ ਨਿੰਦਾ ਕੀਤੀ। ਸ੍ਰੀ ਨੀਟਾ ਨੇ ਕਿਹਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਖ਼ਾਲੀ ਅਸਾਮੀਆਂ ਭਰੀਆਂ ਜਾਣਗੀਆਂ, ਬੇਲੋੜੇ ਗੈਰ-ਅਕਾਦਮਿਕ ਕੰਮ ਖ਼ਤਮ ਕੀਤੇ ਜਾਣਗੇ ਅ ਤੇ ਅਧਿਆਪਕਾਂ ਦੀ ਸ਼ਾਨ, ਸਨਮਾਨ ਅਤੇ ਸੁਰੱਖਿਆ ਪੂਰੀ ਤਰ੍ਹਾਂ ਬਹਾਲ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਰਨਾਲਾ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਿੱਚ ਬਣਨੀ ਹੋਈ ਤਿਆਰ, ਸੰਭਾਵੀ ਉਮੀਦਵਾਰਾਂ ਨੇ ਸਰਗਰਮੀਆਂ... ਅਗਲੀ ਖ਼ਬਰ ਸੰਤ ਬਾਬਾ ਪੰਜਾਬ ਸਿੰਘ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
Ad Position 24