06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਵਿਸ਼ੇਸ਼ ਗਹਿਰੀ ਸੁਧਾਈ ਸੰਬੰਧੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਅੱਜ

ਬਰਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਤਹਿਤ ਮਿਤੀ 6 ਸਤੰਬਰ ਨੂੰ ਜ਼ਿਲ੍ਹਾ ਬਰਨਾਲਾ ਦੇ ਸਾਰੇ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਬੰਧਿਤ ਬੂਥ ਲੈਵਲ ਅਫ਼ਸਰ (ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਰਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਤਹਿਤ ਮਿਤੀ 6 ਸਤੰਬਰ ਨੂੰ ਜ਼ਿਲ੍ਹਾ ਬਰਨਾਲਾ ਦੇ ਸਾਰੇ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਬੰਧਿਤ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਮੌਜੂਦ ਰਹਿ ਕੇ ਯੋਗ ਨਾਗਰਿਕਾਂ ਤੋਂ ਵੋਟਰ ਸੂਚੀਆਂ ਵਿਚ ਨਾਮ ਦਰਜ ਕਰਵਾਉਣ, ਸੋਧ ਕਰਵਾਉਣ, ਨਾਮ ਕਟਵਾਉਣ ਜਾਂ ਹੋਰ ਤਰੁੱਟੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿਚ ਦਰਜ ਨਹੀਂ ਹੈ ਜਾਂ ਨਾਮ, ਪਤਾ, ਉਮਰ ਆਦਿ ਸਬੰਧੀ ਕਿਸੇ ਕਿਸਮ ਦੀ ਤਰੁੱਟੀ ਹੈ ਤਾਂ ਉਹ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਪਣਾ ਦਾਅਵਾ ਜਾਂ ਇਤਰਾਜ਼ ਬੀ.ਐਲ.ਓ. ਕੋਲ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ‘ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਕਰਨ ਲਈ ਫਾਰਮ ਨੰਬਰ 6 ਅਤੇ ਵੋਟਰ ਕਾਰਡ ਵਿਚ ਦਰਜ ਵੇਰਵਿਆਂ ਵਿਚ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8, ਐਨ.ਆਰ.ਆਈ ਵੋਟਰ ਵਜੋਂ ਦਰਜ ਹੋਣ ਲਈ ਫਾਰਮ ਨੰਬਰ 6-ਏ ਭਰ ਕੇ ਪੋਲਿੰਗ ਬੂਥਾਂ ‘ਤੇ ਮੌਜੂਦ ਬੀ.ਐਲ.ਓ. ਨੂੰ ਦੇਣਾ ਯਕੀਨੀ ਬਣਾਉਣ। ਉਨ੍ਹਾਂ ਬੀ.ਐਲ.ਓ. ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਤ ਸਥਾਨ ’ਤੇ ਹਾਜ਼ਰ ਰਹਿ ਕੇ ਵੋਟਰਾਂ ਤੋਂ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਨਿਯਮਾਂ ਅਨੁਸਾਰ ਦਰਜ ਕਰਨ ਅਤੇ ਲੋੜੀਂਦੀ ਜਾਣਕਾਰੀ ਤੇ ਸਹਾਇਤਾ ਮੁਹੱਈਆ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਮੀਟਿੰਗ ਹੋਈ
Ad Position 24