ਸੁਪਰੀਮ ਕਾਨਵੈਂਟ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ
ਭਦੌੜ, 5 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ ਜਿਸ ਦੌਰਾਨ ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਡਾ: ਐਸ.
ਭਦੌੜ, 5 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ ਜਿਸ ਦੌਰਾਨ ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਡਾ: ਐਸ. ਰਾਧਾ ਕਿ੍ਰਸ਼ਨਨ ਜੀ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰ ਕੇ ਕੀਤੀ ਗਈ। ਇਸ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ਮਨੋਰੰਜਨ ਗਤੀਵਿਧੀਆਂ, ਖੇਡਾਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕਾਂ ਦੀਆਂ ਪੇਸ਼ਕਾਰੀਆਂ ਅਤੇ ਹਾਸ-ਮਜਾਕ ਭਰੀਆਂ ਗਤੀਵਿਧੀਆਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਸਮੇਂ ਸਕੂਲ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੋਹਨੀਸ਼ ਮਿਸਾ ਸਮੂਹ ਅਧਿਆਪਕਾਂ ਵਿਚਕਾਰ ਹਾਜ਼ਰ ਹੁੰਦੇ ਹੋਏ। ਉਨ੍ਹਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਜਿਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸਹੀ ਮਾਰਗ ਦਰਸ਼ਨ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਦਾ ਹੈ ਅੰਤ ਵਿਚ ਵੱਖ-ਵੱਖ ਪ੍ਰਕਾਰ ਦੀਆਂ ਕਰਵਾਈਆਂ ਗਈਆਂ ਗਤੀਵਿਧੀਆਂ ਵਿਚ ਜੇਤੂ ਰਹਿਣ ਵਾਲੇ ਅਧਿਆਪਕਾਂ ਦਾ ਸਨਮਾਨ ਵੀ ਕੀਤਾ ਗਿਆ।