05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕਾਂਗਰਸ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਬਲਾਕ ਸ਼ੇਰਪੁਰ ਦੀ ਮੀਟਿੰਗ

ਸ਼ੇਰਪੁਰ, 5 ਸਤੰਬਰ (ਮੇਘ ਰਾਜ ਜੋਸ਼ੀ) - ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬਲਾਕ ਸ਼ੇਰਪੁਰ ਕਾਂਗਰਸ ਦੀ ਮੀਟਿੰਗ ਪਿੰਡ ਬੜੀ ਵਿਖੇ ਬਲਾਕ ਪ੍ਰਧਾਨ ਜਸਮੇਲ ਸਿੰਘ ਬੜੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸ਼ੇਰਪੁਰ, 5 ਸਤੰਬਰ (ਮੇਘ ਰਾਜ ਜੋਸ਼ੀ) - ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬਲਾਕ ਸ਼ੇਰਪੁਰ ਕਾਂਗਰਸ ਦੀ ਮੀਟਿੰਗ ਪਿੰਡ ਬੜੀ ਵਿਖੇ ਬਲਾਕ ਪ੍ਰਧਾਨ ਜਸਮੇਲ ਸਿੰਘ ਬੜੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਬੂਥ ਪੱਧਰ ’ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਵਰਕਰਾਂ ਦੀ ਸ ਰਗਰਮ ਭੂਮਿਕਾ ਅਹਿਮ ਹੈ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੀ ਰਣਨੀਤੀ, ਬੂਥ ਪੱਧਰ ’ਤੇ ਟੀਮਾਂ ਨੂੰ ਸਰਗਰਮ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਕਾਂਗਰਸ ਆਗੂ ਕਮਲਜੀਤ ਸਿੰਘ ਚੱਕ, ਚੌਧਰੀ ਬਹਾਦਰ ਸਿੰਘ ਗਰੇਵਾਲ, ਬਹਾਦਰ ਸਿੰਘ ਢੰਡਾ ਸ਼ੇਰਪੁਰ,ਠੇਕੇਦਾਰ ਚਮਕੌਰ ਸਿੰਘ ਭੋਲਾ ਟਿੱਬੇ ਵਾਲੇ , ਸਾਬਕਾ ਚੇਅਰਮੈਨ ਠੇਕੇਦਾਰ ਕ੍ਰਿਸ਼ਨ ਕੁਮਾਰ ਨੀਟਾ ਸਿੰਗਲਾ, ਐਡਵੋਕੇਟ ਜਸਬੀਰ ਸਿੰਘ ਖੇੜੀ, ਗੁਰਮੇਲ ਸਿੰਘ, ਇੰਦਰਜੀਤ ਸਿੰਘ ਬੜੀ, ਪ੍ਰਗਟ ਪ੍ਰੀਤ ਸ਼ੇਰਪੁਰ, ਬਨੀ ਖੈਰਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੱਲਰ ਖੇੜਾ ਵਿਖੇ ਵਿਸ਼ਾਲ ਜਾਗਰਨ ਕਰਵਾਇਆ ਅਗਲੀ ਖ਼ਬਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
Ad Position 24