ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਕੋਆਰਡੀਨੇਟਰ ਅਤੇ ਹਲਕਾ ਇੰਚਾਰਜ ਵਲੋਂ ਮੀਟਿੰਗ
ਟੱਲੇਵਾਲ, 6 ਸਤੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਅੱਜ ਹਲਕਾ ਕੁਆਰਡੀਨੇਟਰ ਪ੍ਰੀਤਇੰਦਰ ਸਿੰਘ ਸੰਮੇਵਾਲੀ ਅਤੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਦੋਵੇਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਜਥੇਬੰਦਕ ਬਣਤਰ ਨੂੰ ਮਜ਼ਬੂਤ ਕਰਨਾ ਅਤੇ ਹੇਠਲੇ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨਾ ਹੈ।
ਟ
ਟੱਲੇਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਮੀਟਿੰਗ ਕਰਨ ਉਪਰੰਤ। ਤਸਵੀਰ : ਸੋਨੀ ਚੀਮਾ
07-09-2026
ਟੱਲੇਵਾਲ, 6 ਸਤੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਅੱਜ ਹਲਕਾ ਕੁਆਰਡੀਨੇਟਰ ਪ੍ਰੀਤਇੰਦਰ ਸਿੰਘ ਸੰਮੇਵਾਲੀ ਅਤੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਦੋਵੇਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਜਥੇਬੰਦਕ ਬਣਤਰ ਨੂੰ ਮਜ਼ਬੂਤ ਕਰਨਾ ਅਤੇ ਹੇਠਲੇ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਬੂਥ ਪੱਧਰ ਤਕ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਹਿਤ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਮੀਟਿੰਗ ਦੌਰਾਨ ਹਲਕਾ ਇੰਚਾਰਜ ਅਤੇ ਕੁਆਰਡੀਨੇਟਰ ਨੇ ਵਰਕਰਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ। ਉਨ੍ਹਾਂ ਨੇ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵਿਚ ਹੋਰ ਮਜ਼ਬੂਤੀ ਮਿਲ ਸਕੇ। ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਹਾਈਕਮਾਂਡ ਵਿਚ ਪੂਰਾ ਭਰੋਸਾ ਪ੍ਰਗਟਾਇਆ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਦਿਨ-ਰਾਤ ਮਿਹਨਤ ਕਰ ਕੇ ਪਾਰਟੀ ਦੇ ਹੱਥ ਮਜ਼ਬੂਤ ਕਰਨਗੇ। ਇਸ ਮੌਕੇ ਸੁਖਵੀਰ ਸਿੰਘ ਸੋਖੀ ਟੱਲੇਵਾਲ ਸੂਬਾ ਆਗੂ, ਬਲਰਾਜ ਸਿੰਘ ਕਾਕਾ ਸਰਕਲ ਪ੍ਰਧਾਨ, ਰੇਸ਼ਮ ਸਿੰਘ, ਬਲਬੀਰ ਸਿੰਘ ਪ੍ਰਧਾਨ, ਜਸ਼ਨਦੀਪ ਸਿੰਘ, ਮੋਹਣਾ ਅਕਾਲੀ, ਕਾਲਾ ਬੁੱਗਰ, ਬਲਵੰਤ ਸਿੰਘ ਆੜ੍ਹਤੀਆ, ਜਗਰਾਜ ਸਿੰਘ ਜੱਸੜ, ਰੁਪਿੰਦਰ ਸਿੰਘ ਭਿੰਦਾ,ਬਲਵਿੰਦਰ ਸਿੰਘ ਸੁਖਵਿੰਦਰ ਸਿੰਘ, ਮੇਜਰ ਸਿੰਘ ਪੰਚ, ਸ਼ਿੰਗਾਰਾ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਤੇ ਵਰਕਰ ਹਾਜਰ ਸਨ।