07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੈਕੰਡਰੀ ਸਕੂਲ ਸ਼ਹਿਣਾ ਦੇ ਮੁਖੀ ਪਰਮਿੰਦਰ ਸਿੰਘ ਸਟੇਟ ਐਵਾਰਡ ਨਾਲ ਸਨਮਾਨਿਤ

ਸ਼ਹਿਣਾ, 6 ਸਤੰਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਭਰ ਵਿਚੋਂ ਉੱਤਮ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਵਿਕਾਸ ਭਵਨ ਮੋਹਾਲੀ ਵਿਖੇ ਸਟੇਟ ਐਵਾਰਡ ਨਾਲ਼ ਸਨਮਾਨਿਤ ਕੀਤਾ ਗਿਆ । ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਸਕੂਲ ਮੁਖੀ ਪਰਮਿੰਦਰ ਸਿੰਘ ਨੂੰ ਸਟੇਟ ਐਵਾਰਡ ਨਾਲ਼ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਟੋਭੇ ’ਚ ਡੁੱਬਣ ਕਾਰਨ ਨੌਜਵਾਨ ਦੀ ਮੌਤ 07-09-2026
ਸ਼ਹਿਣਾ, 6 ਸਤੰਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਭਰ ਵਿਚੋਂ ਉੱਤਮ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਵਿਕਾਸ ਭਵਨ ਮੋਹਾਲੀ ਵਿਖੇ ਸਟੇਟ ਐਵਾਰਡ ਨਾਲ਼ ਸਨਮਾਨਿਤ ਕੀਤਾ ਗਿਆ । ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਸਕੂਲ ਮੁਖੀ ਪਰਮਿੰਦਰ ਸਿੰਘ ਨੂੰ ਸਟੇਟ ਐਵਾਰਡ ਨਾਲ਼ ਸਨਮਾਨਿਤ ਕੀਤਾ ਗਿਆ। ਇਸ ਐਵਾਰਡ ਪ੍ਰਾਪਤੀ ਨਾਲ਼ ਪੂਰੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਪਰਮਿੰਦਰ ਸਿੰਘ ਨੂੰ ਇਹ ਐਵਾਰਡ ਉਨ੍ਹਾਂ ਵਲੋਂ ਅਕਾਦਮਿਕ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਦੀ ਬਦੌਲਤ ਮਿਲਿਆ ਹੈ। ਸ : ਪਰਮਿੰਦਰ ਸਿੰਘ ਵਲੋਂ ਬਤੌਰ ਲੇਖਕ ਰਾਜਨੀਤੀ ਸ਼ਾਸਤਰ (10+1), ਰਾਜਨੀਤੀ ਸ਼ਾਸਤਰ (10+2), ਸਮਾਜਿਕ ਸਿੱਖਿਆ ਭਾਗ ਦੂਜਾ (10ਵੀਂ) ਵਿਚ ਕੰਮ ਕੀਤਾ ਗਿਆ ਹੈ । ਉਨ੍ਹਾਂ ਦੀਆਂ ਇਹ ਕਿਤਾਬਾਂ ਪੰਜਾਬ ਭਰ ਵਿਚ ਸਕੂਲਾਂ ਵਿਚ ਸਿਲੇਬਸ ਵਿਚ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਇਨ੍ਹਾਂ ਦੇ ਵਿਦਿਆਰਥੀ ਪਿਛਲੇ ਕਈ ਸਾਲਾਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੀ ਪੰਜਾਬ ਮੈਰਿਟ ਵਿਚ ਆ ਰਹੇ ਹਨ । ਸ: ਪਰਮਿੰਦਰ ਸਿੰਘ ਵਲੋਂ ਬਤੌਰ ਸਟੇਟ ਰਿਸੋਰਸ ਪਰਸਨ ਲੈਕਚਰਾਰ ਕਾਡਰ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਸਮੇਂ ਸਮੇਂ ’ਤੇ ਇਨ੍ਹਾਂ ਦੇ ਵੀਡੀਓ ਲੈਕਚਰ ਐਜੁਸੈਟ ਅਤੇ ਟੀ.ਵੀ. ’ਤੇ ਆਉਂਦੇ ਰਹੇ ਹਨ। ਇਨ੍ਹਾਂ ਨੂੰ ਪਹਿਲਾਂ ਵੀ 2023 ਵਿਚ ਪੰਜਾਬ ਸਰਕਾਰ ਵਲੋਂ ਯੰਗ ਟੀਚਰ ਐਵਾਰਡ ਅਤੇ 2024-25 ਲਈ ਬਤੌਰ ਸਕੂਲ ਮੁਖੀ ਬੈੱਸਟ ਸਕੂਲ ਅੈਵਾਰਡ ਨਾਲ਼ ਸਨਮਾਨਿਤ ਕੀਤਾ ਜਾ ਚੁੱਕਾ ਹੈ । ਇਸ ਮੌਕੇ ਸੁਨੀਤਇੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸ) ਬਰਨਾਲਾ, ਸ੍ਰੀਮਤੀ ਇੰਦੂ ਸਿਮਕ ਜ਼ਿਲ੍ਹਾ ਸਿੱਖਿਆ ਅਫਸਰ ਬਰਨਾਲਾ, ਸ: ਬਰਜਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਬਰਨਾਲਾ, ਸ੍ਰੀ ਰਾਜੇਸ਼ ਕੁਮਾਰ ਡੀ.ਡੀ.ਓ. ਸ.ਸ.ਸ.ਸ. ਕੰਨਿਆ ਸ਼ਹਿਣਾ ਵਲੋਂ ਸ: ਪਰਮਿੰਦਰ ਸਿੰਘ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ’ਤੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ ਅਗਲੀ ਖ਼ਬਰ ਪਿੰਡ ਚੀਮਾ ਦੇ ਸ਼ਿਵ ਮੰਦਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24