07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਈਅਦ ਅਹਿਮਦ ਖ਼ਾਨ ਤੇ ਐਸ.ਆਜ਼ਾਦ ਸਿੱਦੀਕੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਮਾਲੇਰਕੋਟਲਾ, 6 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ, ਮੁਹੰਮਦ ਹਨੀਫ ਥਿੰਦ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸੀਨੀਅਰ ਆਗੂ ਸਈਅਦ ਅਹਿਮਦ ਖ਼ਾਨ ਅਤੇ ਐਸ. ਆਜ਼ਾਦ ਸਿੱਦੀਕੀ ਨੂੰ ਜਨਰਲ ਕੌਂਸਲ ਦੇ ਮੈਂਬਰ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

Ad Position 21
repet_subhas-goyals [Copy P29]
ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਜਨਰਲ ਕੌਂਸਲ ਦੇ ਨਵ-ਨਿਯੁਕਤ ਮੈਂਬਰ ਸਈਅਦ ਅਹਿਮਦ ਖ਼ਾਨ ਅਤੇ ਐਸ.ਆਜ਼ਾਦ ਸਿੱਦੀਕੀ। ਤਸਵੀਰ - ਪਾਰਸ ਜੈਨ 07-09-2026
ਮਾਲੇਰਕੋਟਲਾ, 6 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ, ਮੁਹੰਮਦ ਹਨੀਫ ਥਿੰਦ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸੀਨੀਅਰ ਆਗੂ ਸਈਅਦ ਅਹਿਮਦ ਖ਼ਾਨ ਅਤੇ ਐਸ.ਆਜ਼ਾਦ ਸਿੱਦੀਕੀ ਨੂੰ ਜਨਰਲ ਕੌਂਸਲ ਦੇ ਮੈਂਬਰ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਦੇ ਇਸ ਫ਼ੈਸਲੇ ਨਾਲ ਇਲਾਕੇ ਦੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਜਨਰਲ ਕੌਂਸਲ ਮੈਂਬਰ ਨਿਯੁਕਤ ਹੋਣ ‘ਤੇ ਸਈਅਦ ਅਹਿਮਦ ਖ਼ਾਨ ਤੇ ਐਸ.ਆਜ਼ਾਦ ਸਿੱਦੀਕੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਨਵ-ਨਿਯੁਕਤ ਜਨਰਲ ਕੌਂਸਲ ਮੈਂਬਰਾਂ ਸਈਅਦ ਅਹਿਮਦ ਖ਼ਾਨ ਤੇ ਐਸ.ਆਜ਼ਾਦ ਸਿੱਦੀਕੀ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਵਾਂਗੇ। ਉਨ੍ਹਾਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਹਲਕਾ ਇੰਚਾਰਜ ਬੀਬੀ ਜ਼ਹੀਦਾ ਸੁਲੇਮਾਨ ਤੇ ਸਮੂਹ ਵਰਕਰਾਂ ਵੱਲੋਂ ਮਿਲੇ ਅਥਾਹ ਪਿਆਰ, ਸਹਿਯੋਗ ਅਤੇ ਵਿਸ਼ਵਾਸ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਾਲੇਰਕੋਟਲਾ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਸੜਕ ਸੁਰੱਖਿਆ ਦੇ ਖੇਤਰ ’ਚ ਸ਼ਾਨਦਾਰ ਸੇਵਾਵਾਂ ਸਦਕਾ ਡਾ. ਮਾਨਸੀ ਜਿੰਦਲ ਸਨਮਾਨਿਤ ਅਗਲੀ ਖ਼ਬਰ ਗੰਗੋਹਰ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24