07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੜਕ ਸੁਰੱਖਿਆ ਦੇ ਖੇਤਰ ’ਚ ਸ਼ਾਨਦਾਰ ਸੇਵਾਵਾਂ ਸਦਕਾ ਡਾ. ਮਾਨਸੀ ਜਿੰਦਲ ਸਨਮਾਨਿਤ

ਸੁਨਾਮ ਉਧਮ ਸਿੰਘ ਵਾਲਾ, 6 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੜਕ ਸੁਰੱਖਿਆ ਦੇ ਖੇਤਰ ਵਿਚ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਸਦਕਾ ਬਸੰਤ ਹਸਪਤਾਲ ਸੁਨਾਮ ਦੀ ਡਾ ਮਾਨਸੀ ਜਿੰਦਲ ਨੂੰ ਸਪੈਸ਼ਲ ਡੀ. ਜੀ.

Ad Position 21
repet_subhas-goyals [Copy P29]
ਡਾ. ਮਾਨਸੀ ਜਿੰਦਲ ਨੂੰ ਪ੍ਰਸੰਸਾ ਪੱਤਰ ਸੌਂਪਦੇ ਹੋਏ ਪੰਕਜ ਅਰੋੜਾ। 07-09-2026
ਸੁਨਾਮ ਉਧਮ ਸਿੰਘ ਵਾਲਾ, 6 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੜਕ ਸੁਰੱਖਿਆ ਦੇ ਖੇਤਰ ਵਿਚ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਸਦਕਾ ਬਸੰਤ ਹਸਪਤਾਲ ਸੁਨਾਮ ਦੀ ਡਾ ਮਾਨਸੀ ਜਿੰਦਲ ਨੂੰ ਸਪੈਸ਼ਲ ਡੀ.ਜੀ.ਪੀ ਸ਼੍ਰੀ ਏ. ਐਸ. ਰਾਏ, ਟਰੈਫਿਕ ਅਤੇ ਸੜਕ ਸੁਰੱਖਿਆ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਡੀ ਜੀ ਪੀ ਰਾਏ ਵਲੋਂ ਇਹ ਪ੍ਰਸ਼ੰਸਾ ਪੱਤਰ ਪੰਜਾਬ ਰੋਡ ਸੇਫਟੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਪੰਕਜ ਅਰੋੜਾ ਦੀ ਸਿਫ਼ਾਰਸ਼ ‘ਤੇ ਪ੍ਰਦਾਨ ਕੀਤਾ ਗਿਆ। ਜਿਕਰਯੋਗਹੈ ਕਿ ਡਾ. ਮਾਨਸੀ ਜਿੰਦਲ ਵੱਲੋਂ ਪਿਛਲੇ ਕਈ ਸਾਲਾਂ ਤੋਂ ਰੋਡ ਸੇਫਟੀ ਮਹੀਨੇ ਦੌਰਾਨ ਵਾਹਨ ਚਾਲਕਾਂ ਲਈ ਅੱਖਾਂ ਦੇ ਮੁਫ਼ਤ ਜਾਂਚ ਦੇ ਕੈਂਪ ਲਗਾਏ ਜਾ ਰਹੇ ਹਨ। ਇੰਨ੍ਹਾਂ ਕੈਂਪਾਂ ਜਰੀਏ ਵਾਹਨ ਚਾਲਕਾਂ ਦੀ ਨਜ਼ਰ ਦੀ ਜਾਂਚ ਕਰਕੇ ਉਨ੍ਹਾਂ ਨੂੰ ਅੱਖਾਂ ਦੀ ਸਿਹਤ ਅਤੇ ਸੁਰੱਖਿਅਤ ਡਰਾਈਵਿੰਗ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਅਤੇ ਅੱਖਾਂ ਲਈ ਫਰੀ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਪੰਕਜ ਅਰੋੜਾ ਨੇ ਡਾ. ਮਾਨਸੀ ਜਿੰਦਲ ਅਤੇ ਬਸੰਤ ਹਸਪਤਾਲ ਦੀ ਟੀਮ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਸੜਕ ਸੁਰੱਖਿਆ ਨਾਲ ਜੋੜ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ। ਡਾ. ਮਾਨਸੀ ਜਿੰਦਲ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਸੜਕ ਸੁਰੱਖਿਆ ਅਤੇ ਲੋਕ ਭਲਾਈ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣ ਦਾ ਵਿਸਵਾਸ਼ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਵਜ਼ੀਰੀ ਤੋਂ ਅਸਤੀਫ਼ਾ ਦੇਣ ਅਮਨ ਅਰੋੜਾ- ਖਡਿਆਲ -ਮਾਮਲਾ ਅੰਮ੍ਰਿਤਧਾਰੀ ਨੌਜਵਾਨ ’ਤੇ ਪੁਲਿਸ ਵਲੋਂ ਕੀਤੇ ਕਥਿਤ ਤ... ਅਗਲੀ ਖ਼ਬਰ ਸਈਅਦ ਅਹਿਮਦ ਖ਼ਾਨ ਤੇ ਐਸ.ਆਜ਼ਾਦ ਸਿੱਦੀਕੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24