ਕੈਬਨਿਟ ਵਜ਼ੀਰੀ ਤੋਂ ਅਸਤੀਫ਼ਾ ਦੇਣ ਅਮਨ ਅਰੋੜਾ- ਖਡਿਆਲ
-ਮਾਮਲਾ ਅੰਮ੍ਰਿਤਧਾਰੀ ਨੌਜਵਾਨ ’ਤੇ ਪੁਲਿਸ ਵਲੋਂ ਕੀਤੇ ਕਥਿਤ ਤਸ਼ੱਦਦ ਦਾ-
ਸੁਨਾਮ ਊਧਮ ਸਿੰਘ ਵਾਲਾ, 6 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਹਰ ਵੇਲੇ ਨੈਤਿਕਤਾ ਦੀ ਦੁਹਾਈ ਪਾਉਣ ਵਾਲੇ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਹੁਣ ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵਲੋਂ ਕੀਤੇ ਗਏ ਬੇਹਤਾਸ਼ਾ ਤਸ਼ੱਦਦ ਨੂੰ ਲੈ ਕੇ ਹੁਣ ਨੈਤਿਕਤਾ ਦੇ ਅਾਧਾਰ ’ਤੇ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ । ਅਕਾਲੀ ਆਗੂ ਵਿਨਰਜੀਤ ਸਿੰਘ ਖਡਿਆਲ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸ਼ੋਸ਼ਲ ਮੀਡੀਆ ਜਰੀਏ ਦਿੱਤੇ ਗਏ ਉਸ ਬਿਆਨ ’ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰ ਰਹੇ ਸਨ।
ਵ
ਵਿਨਰਜੀਤ ਸਿੰਘ ਖਡਿਆਲ
07-09-2026
ਸੁਨਾਮ ਊਧਮ ਸਿੰਘ ਵਾਲਾ, 6 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਹਰ ਵੇਲੇ ਨੈਤਿਕਤਾ ਦੀ ਦੁਹਾਈ ਪਾਉਣ ਵਾਲੇ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਹੁਣ ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵਲੋਂ ਕੀਤੇ ਗਏ ਬੇਹਤਾਸ਼ਾ ਤਸ਼ੱਦਦ ਨੂੰ ਲੈ ਕੇ ਹੁਣ ਨੈਤਿਕਤਾ ਦੇ ਅਾਧਾਰ ’ਤੇ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ । ਅਕਾਲੀ ਆਗੂ ਵਿਨਰਜੀਤ ਸਿੰਘ ਖਡਿਆਲ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸ਼ੋਸ਼ਲ ਮੀਡੀਆ ਜਰੀਏ ਦਿੱਤੇ ਗਏ ਉਸ ਬਿਆਨ ’ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰ ਰਹੇ ਸਨ। ਜਿਸ ਵਿਚ ਅਮਨ ਅਰੋੜਾ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਅਗਲੇ ਦਿਨ ਡੇਢ ਵਜੇ ਪਤਾ ਲੱਗਿਆ ਕਿ ਮੋਹਨਜੀਤ ਸਿੰਘ ਸ਼ੇਰੋਂ ਨੂੰ ਪੁਲਿਸ ਨੇ ਚੁੱਕਿਆ ਹੋਇਆ ਹੈ । ਖਡਿਆਲ ਨੇ ਕਿਹਾ ਕਿ ਅਮਨ ਅਰੋੜਾ ਜੀ ਜੇਕਰ 20 ਘੰਟੇ ਤੱਕ ਤਹਾਨੂੰ ਇਹੋ ਪਤਾ ਨਹੀਂ ਲੱਗਿਆ ਜਾਂ ਕਿਸੇ ਪੁਲਿਸ ਅਧਿਕਾਰੀ ਨੇ ਦੱਸਣ ਦੀ ਖੇਚਲ ਹੀ ਨਹੀਂ ਕੀਤੀ ਕਿ ਇਕ ਅੰਮ੍ਰਿਤਧਾਰੀ ਨੌਜਵਾਨ ਨੂੰ ਕਿਉਂ ਅਤੇ ਕਿਸ ਦੋਸ਼ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਤੁਹਾਡਾ ਤੁਹਾਡਾ ਇਸ ਅਹੁਦੇ ’ਤੇ ਬਣੇ ਰਹਿਣਾ ਕਦਾਚਿਤ ਵੀ ਜਾਇਜ਼ ਨਹੀਂ।