15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਾਜ਼ੀਗਰ ਬਰਾਦਰੀ ਵਲੋਂ ਵਿਸ਼ੇਸ਼ ਸਮਾਗਮ 13 ਨੂੰ

ਧਨੌਲਾ, 6 ਸਤੰਬਰ (ਜਤਿੰਦਰ ਸਿੰਘ ਧਨੌਲਾ)-ਡੇਰਾ ਖਰਕਾਂ ਦੀ ਸਮੂਹ ਸਾਧ-ਸੰਗਤ ਵਲੋਂ 13 ਸਤੰਬਰ ਨੂੰ ਹੋਣ ਵਾਲੇ ਰੂਹਾਨੀ ਸਤਸੰਗ ਨੂੰ ਮੁੱਖ ਰੱਖਦੇ ਹੋਏ, ਧਨੌਲਾ ਸ਼ਹਿਰ ਦੀ ਸਾਫ-ਸਫ਼ਾਈ ਦੀ ਸ਼ੁਰੂਆਤ ਬਾਜ਼ੀਗਰ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਪ੍ਰਿਥੀਪਾਲ ਦੀ ਯੋਗ ਅਗਵਾਈ ਵਿਚ ਕਰਵਾਈ ਗਈ। ਇਸ ਮੌਕੇ ਕੌਂਸਲਰ ਮਨੀਸ਼ ਕੁਮਾਰ, ਉੱਘੇ ਸਮਾਜ ਸੇਵੀ ਅਤੇ ਕੌਂਸਲਰ ਬੂਟਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤਿਆਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 07-09-2026
ਧਨੌਲਾ, 6 ਸਤੰਬਰ (ਜਤਿੰਦਰ ਸਿੰਘ ਧਨੌਲਾ)-ਡੇਰਾ ਖਰਕਾਂ ਦੀ ਸਮੂਹ ਸਾਧ-ਸੰਗਤ ਵਲੋਂ 13 ਸਤੰਬਰ ਨੂੰ ਹੋਣ ਵਾਲੇ ਰੂਹਾਨੀ ਸਤਸੰਗ ਨੂੰ ਮੁੱਖ ਰੱਖਦੇ ਹੋਏ, ਧਨੌਲਾ ਸ਼ਹਿਰ ਦੀ ਸਾਫ-ਸਫ਼ਾਈ ਦੀ ਸ਼ੁਰੂਆਤ ਬਾਜ਼ੀਗਰ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਪ੍ਰਿਥੀਪਾਲ ਦੀ ਯੋਗ ਅਗਵਾਈ ਵਿਚ ਕਰਵਾਈ ਗਈ। ਇਸ ਮੌਕੇ ਕੌਂਸਲਰ ਮਨੀਸ਼ ਕੁਮਾਰ, ਉੱਘੇ ਸਮਾਜ ਸੇਵੀ ਅਤੇ ਕੌਂਸਲਰ ਬੂਟਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤਿਆਂ ਨੇ ਹਿੱਸਾ ਲਿਆ। ਬਾਜ਼ੀਗਰ ਬਰਾਦਰੀ ਦੇ ਆਗੂਆਂ ਗੁਰਮੀਤ ਸਿੰਘ, ਮੁਲਖਰਾਜ, ਸ਼ੇਰ ਸਿੰਘ ਪੁਰੀ, ਰਕੇਸ਼ ਕੁਮਾਰ ਅਤੇ ਦਲਵੀਰ ਪੁਰੀ ਵਲੋਂ ਸਫ਼ਾਈ ਮੁਹਿੰਮ ਵਿਚ ਸ਼ਾਮਿਲ ਸਾਰੇ ਹੀ ਪਤਵੰਤਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਗੱਲਬਾਤ ਕਰਦਿਆਂ ਬਰਾਦਰੀ ਦੇ ਆਗੂਆਂ ਨੇ ਦੱਸਿਆ ਕਿ 13 ਸਤੰਬਰ ਨੂੰ ਡੇਰਾ ਖਰਕਾਂ ਦੇ ਮੁਖੀ ਜੀਤਾ ਰਾਮ ਉਚੇਚੇ ਤੌਰ ’ਤੇ ਪੁੱਜ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਹਮਖ਼ਿਆਲੀ ਇਕੱਤਰ ਹੋ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਨਿਕਲੀ ਫ਼ੂਕ ਕਿਸਾਨ ਜਥੇਬੰਦੀ ਨੇ ਬਿਜਲੀ ਗਰਿੱਡ ਘੇਰ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਕੁਇਜ਼ ਮੁਕਾਬਲੇ ਕਰਵਾਏ
Ad Position 24