06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਗਰ ਨਿਗਮ ਬਣਿਆ ਬਰਨਾਲਾ ਪਰ ਸਮੱਸਿਆਵਾਂ ਤੋਂ ਨਹੀਂ ਮਿਲੀ ਨਿਜਾਤ

ਬਰਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਭਾਵੇਂਕਿ ਬਰਨਾਲਾ ਸ਼ਹਿਰ ਨੂੰ ਨਗਰ ਕੌਂਸਲ ਤੋਂ ਨਗਰ ਨਿਗਮ ਦਾ ਦਰਜਾ ਮਿਲ ਚੁੱਕਿਆ ਹੈ ਅਤੇ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਦੀਆਂ ਵੱਡੀਆਂ ਉਮੀਦਾਂ ਸਨ ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਨਜ਼ਰ ਆ ਰਹੀ ਹੈ। ਸ਼ਹਿਰ ਦੇ ਕਈ ਖੇਤਰਾਂ ਵਿਚ ਸੀਵਰੇਜ ਓਵਰਫ਼ਲੋ, ਗਲੀਆਂ ਵਿਚ ਖੜ੍ਹਾ ਗੰਦਾ ਪਾਣੀ, ਸਟਰੀਟ ਲਾਈਟਾਂ ਦੀ ਖ਼ਰਾਬ ਹਾਲਤ ਅਤੇ ਪੀਣ ਵਾਲੇ ਪਾਣੀ ਨਾਲ ਸਬੰਧਿਤ ਸਮੱਸਿਆਵਾਂ ਲੋਕਾਂ ਲਈ ਲਗਾਤਾਰ ਸਿਰਦਰਦੀ ਬਣੀਆਂ ਹੋਈਆਂ ਹਨ।

Ad Position 21
repet_subhas-goyals [Copy P29]
ਬਰਨਾਲਾ ਦੇ ਸੇਖਾ ਰੋਡ ਗਲੀ ਨੰਬਰ 4 ਅਤੇ ਗਰਚਾ ਰੋਡ ਸੜਕਾਂ ਉਪਰ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਦੀਆਂ ਤਸਵੀਰਾਂ। ਤਸਵੀਰਾਂ : ਰਿੰਪੀ ਸਟੂਡੀਓ 07-09-2026
ਬਰਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਭਾਵੇਂਕਿ ਬਰਨਾਲਾ ਸ਼ਹਿਰ ਨੂੰ ਨਗਰ ਕੌਂਸਲ ਤੋਂ ਨਗਰ ਨਿਗਮ ਦਾ ਦਰਜਾ ਮਿਲ ਚੁੱਕਿਆ ਹੈ ਅਤੇ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਦੀਆਂ ਵੱਡੀਆਂ ਉਮੀਦਾਂ ਸਨ ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਨਜ਼ਰ ਆ ਰਹੀ ਹੈ। ਸ਼ਹਿਰ ਦੇ ਕਈ ਖੇਤਰਾਂ ਵਿਚ ਸੀਵਰੇਜ ਓਵਰਫ਼ਲੋ, ਗਲੀਆਂ ਵਿਚ ਖੜ੍ਹਾ ਗੰਦਾ ਪਾਣੀ, ਸਟਰੀਟ ਲਾਈਟਾਂ ਦੀ ਖ਼ਰਾਬ ਹਾਲਤ ਅਤੇ ਪੀਣ ਵਾਲੇ ਪਾਣੀ ਨਾਲ ਸਬੰਧਿਤ ਸਮੱਸਿਆਵਾਂ ਲੋਕਾਂ ਲਈ ਲਗਾਤਾਰ ਸਿਰਦਰਦੀ ਬਣੀਆਂ ਹੋਈਆਂ ਹਨ। ਖ਼ਾਸ ਕਰ ਕੇ ਸੀਵਰੇਜ ਦੀ ਸਮੱਸਿਆ ਕਾਰਨ ਕਈ ਇਲਾਕਿਆਂ ਦੇ ਵਸਨੀਕਾਂ ਨੂੰ ਨਿੱਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਸੇਖਾ ਰੋਡ ਉਪਰ ਗਲੀ ਨੰਬਰ 4, ਮੋਰਾਂ ਵਾਲੇ ਪਹੇ ਨੂੰ ਜਾਣ ਵਾਲੇ ਰਸਤੇ ਦੀਆਂ ਗਲੀਆਂ ਵਿਚ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਓਵਰਫ਼ਲੋ ਦੀ ਸਮੱਸਿਆ ਬਣੀ ਹੋਈ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਗਲੀਆਂ ਵਿਚ ਸੀਵਰੇਜ ਦਾ ਗੰਦਾ ਪਾਣੀ ਲਗਾਤਾਰ ਖੜ੍ਹਾ ਰਹਿਣ ਕਾਰਨ ਉਨ੍ਹਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਅਤੇ ਗਲੀਆਂ ਵਿਚੋਂ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ। ਲੋਕਾਂ ਅਨੁਸਾਰ ਉਹ ਕਈ ਵਾਰ ਸੀਵਰੇਜ ਬੋਰਡ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ ਆਪਣੇ ਸਬੰਧਿਤ ਕੌਂਸਲਰਾਂ ਨੂੰ ਵੀ ਇਸ ਗੰਭੀਰ ਸਮੱਸਿਆ ਬਾਰੇ ਜਾਣੂ ਕਰਵਾ ਚੁੱਕੇ ਹਨ, ਪਰ ਇਸ ਦੇ ਬਾਵਜੂਦ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਵਸਨੀਕਾਂ ਨੇ ਦੱਸਿਆ ਕਿ ਗੰਦਾ ਪਾਣੀ ਲੰਮੇ ਸਮੇਂ ਤੱਕ ਗਲੀਆਂ ਵਿਚ ਖੜ੍ਹਾ ਰਹਿਣ ਕਾਰਨ ਬਦਬੂ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਮੱਛਰ-ਮੱਖੀਆਂ ਦੀ ਭਰਮਾਰ ਹੋ ਰਹੀ ਹੈ। ਇਸ ਕਾਰਨ ਇਲਾਕੇ ਵਿਚ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਗੰਦੇ ਪਾਣੀ ਕਾਰਨ ਇਲਾਕੇ ਵਿਚ ਕੋਈ ਬਿਮਾਰੀ ਫੈਲਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਿਤ ਵਿਭਾਗਾਂ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸੇ ਤਰ੍ਹਾਂ ਗਰਚਾ ਰੋਡ ਉਪਰ ਵੀ ਸੀਵਰੇਜ ਓਵਰਫ਼ਲੋ ਹੋਣ ਕਾਰਨ ਸੜਕ ’ਤੇ ਪਿਛਲੇ ਕਈ ਦਿਨਾਂ ਤੋਂ ਗੰਦਾ ਪਾਣੀ ਖੜ੍ਹਾ ਹੈ। ਸੜਕ ਉਪਰ ਜਮਾਂ ਹੋਏ ਗੰਦੇ ਪਾਣੀ ਕਾਰਨ ਰਾਹਗੀਰਾਂ ਅਤੇ ਦੋ-ਪਹੀਆ ਵਾਹਨ ਚਾਲਕਾਂ ਨੂੰ ਲੰਘਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੰਮੇ ਸਮੇਂ ਤੋਂ ਪਾਣੀ ਖੜ੍ਹਾ ਰਹਿਣ ਕਾਰਨ ਸੜਕ ਦੀ ਹਾਲਤ ਵੀ ਖ਼ਰਾਬ ਹੋਣ ਲੱਗੀ ਹੈ ਅਤੇ ਥਾਂ-ਥਾਂ ਤੋਂ ਸੜਕ ਟੁੱਟਣ ਦੀ ਸਮੱਸਿਆ ਪੈਦਾ ਹੋ ਰਹੀ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਨਗਰ ਨਿਗਮ ਬਣਨ ਤੋਂ ਬਾਅਦ ਉਨ੍ਹਾਂ ਨੂੰ ਆਸ ਸੀ ਕਿ ਸੀਵਰੇਜ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਹੋਵੇਗਾ ਪਰ ਕਈ ਥਾਵਾਂ ’ਤੇ ਪੁਰਾਣੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ। ਲੋਕਾਂ ਨੇ ਕਿਹਾ ਕਿ ਸਿਰਫ਼ ਨਗਰ ਕੌਂਸਲ ਨੂੰ ਨਗਰ ਨਿਗਮ ਦਾ ਦਰਜਾ ਦੇਣ ਨਾਲ ਹੀ ਸ਼ਹਿਰ ਦੀ ਤਸਵੀਰ ਨਹੀਂ ਬਦਲੇਗੀ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੀਵਰੇਜ ਓਵਰਫ਼ਲੋ ਦੀ ਸਮੱਸਿਆ ਨੂੰ ਆਰਜ਼ੀ ਤੌਰ ’ਤੇ ਟਾਲਣ ਦੀ ਬਜਾਏ ਇਸ ਦਾ ਸਥਾਈ ਹੱਲ ਕੀਤਾ ਜਾਵੇ। ਸੀਵਰੇਜ ਲਾਈਨਾਂ ਦੀ ਸਫ਼ਾਈ, ਜਾਮ ਪਏ ਪੁਆਇੰਟਾਂ ਦੀ ਜਾਂਚ ਅਤੇ ਜਿੱਥੇ ਲੋੜ ਹੋਵੇ ਉੱਥੇ ਨਵੀਂ ਸੀਵਰੇਜ ਵਿਵਸਥਾ ਦਾ ਪੱਕਾ ਪ੍ਰਬੰਧ ਕੀਤਾ ਜਾਵੇ। ਜਿਨ੍ਹਾਂ ਇਲਾਕਿਆਂ ਵਿਚ ਗੰਦਾ ਪਾਣੀ ਸੜਕਾਂ ਅਤੇ ਗਲੀਆਂ ਵਿਚ ਖੜ੍ਹਾ ਹੈ ਉੱਥੇ ਤੁਰੰਤ ਸਫ਼ਾਈ ਅਤੇ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸੇ ਸੰਭਾਵਿਤ ਬਿਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਲੋਕਾਂ ਵਲੋਂ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਸਮੱਸਿਆਵਾਂ ਦਾ ਹੱਲ ਨਾ ਹੋਣ ਦੀ ਸਥਿਤੀ ਦੁਬਾਰਾ ਪੈਦਾ ਨਾ ਹੋਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਨਿਕਲੀ ਫ਼ੂਕ ਕਿਸਾਨ ਜਥੇਬੰਦੀ ਨੇ ਬਿਜਲੀ ਗਰਿੱਡ ਘੇਰ ਕੇ ਕੀਤੀ ਨਾਅਰੇਬਾਜ਼ੀ
Ad Position 24